ਹਰਿਆਣਾ ਸਰਕਾਰ ਨੇ 2020 ਦੀਆਂ ਛੁੱਟੀਆਂ ਐਲਾਨੀਆਂ !    ਲੋਕ ਕਿਉਂ ਹੁੰਦੇ ਨੇ ਮੋਟਾਪੇ ਦਾ ਸ਼ਿਕਾਰ !    ਉਚੇਰੀ ਸਿੱਖਿਆ ਰੈਸ਼ਨੇਲਾਈਜ਼ੇਸ਼ਨ ਬਾਰੇ ਬੇਤੁਕਾ ਅਭਿਆਸ !    ਗਿਆਨ ਦਾ ਜਮਹੂਰੀਕਰਨ ਅਤੇ ਸੱਤਾ ਤੰਤਰ !    ਜਸਟਿਸ ਮਿਸ਼ਰਾ ਨੇ ਵਕੀਲਾਂ ਤੋਂ ਮੁਆਫ਼ੀ ਮੰਗੀ !    ਬੁਰੂੰਡੀ ’ਚ ਢਿੱਗਾਂ ਡਿੱਗਣ ਕਾਰਨ 35 ਹਲਾਕ !    ਐੱਸਵਾਈਐੱਲ ਦੇ ਮੁੱਦੇ ’ਤੇ ਪੰਜਾਬ ਗੁੰਮਰਾਹ ਕਰ ਰਿਹੈ: ਖੱਟਰ !    ਨਿਰਭਯਾ ਕੇਸ: ਰਾਸ਼ਟਰਪਤੀ ਨੂੰ ਮੁਲਜ਼ਮ ਦੀ ਪਟੀਸ਼ਨ ਖ਼ਾਰਜ ਕਰਨ ਦੀ ਅਪੀਲ !    ਟੀ-20 ਵਿਸ਼ਵ ਕੱਪ ਬਾਰੇ ਕੋਹਲੀ ਨਾਲ ਗੱਲ ਕਰਾਂਗਾ: ਗਾਂਗੁਲੀ !    ਤੇਂਦੁਲਕਰ ਦੇ ਪੱਧਰ ਦਾ ਨਹੀਂ ਵਿਰਾਟ ਕੋਹਲੀ: ਰੱਜ਼ਾਕ !    

ਜੁੱਤੀਆਂ ਦੀ ਦੁਕਾਨ ਨੂੰ ਅੱਗ ਲੱਗੀ; 15 ਲੱਖ ਦਾ ਸਮਾਨ ਸੜਿਆ

Posted On December - 2 - 2019

ਦੁਕਾਨ ਅੰਦਰ ਸੜ ਕੇ ਸੁਆਹ ਹੋਈਆਂ ਜੁੱਤੀਆਂ।

ਭਗਵਾਨ ਦਾਸ ਸੰਦਲ
ਦਸੂਹਾ, 1 ਦਸੰਬਰ
ਇਥੇ ਲਾਇਬ੍ਰੇਰੀ ਚੌਕ ਨੇੜੇ ਜੁੱਤੀਆਂ ਦੀ ਦੁਕਾਨ ਨੂੰ ਅੱਜ ਸਵੇਰੇ ਤੜਕਸਾਰ ਅੱਗ ਲੱਗਣ ਨਾਲ ਕਰੀਬ 15 ਲੱਖ ਰੁਪਏ ਦੀਆਂ ਪੰਜਾਬੀ ਜੁੱਤੀਆਂ, ਫਰਨੀਚਰ ਤੇ ਹੋਰ ਸਮਾਨ ਸੜ ਕੇ ਸੁਆਹ ਹੋ ਗਿਆ। ਨਗਰ ਕੌਂਸਲ ਦੇ ਅੱਗ ਬੁਝਾਊ ਦਸਤੇ ਵੱਲੋਂ ਤਿੰਨ ਘੰਟਿਆਂ ਦੀ ਮੁਸ਼ਕੱਤ ਮਗਰੋ ਅੱਗ ’ਤੇ ਕਾਬੂ ਪਾਇਆ ਗਿਆ। ਪੁਲੀਸ ਪਾਰਟੀ ਵੱਲੋਂ ਮੌਕੇ ਦਾ ਜਾਇਜ਼ਾ ਲਿਆ ਗਿਆ। ਦੁਕਾਨ ਦੇ ਮਾਲਕ ਚੰਦਰ ਪਾਲ ਕਪੂਰ ਨੇ ਅੱਗ ਲੱਗਣ ਦਾ ਕਾਰਨ ਬਿਜਲੀ ਦਾ ਸ਼ਾਰਟ ਸਰਕਟ ਦੱਸਿਆ ਹੈ। ਦੁਕਾਨਦਾਰ ਨੇ ਦੱਸਿਆ ਕਿ ਸਵੇਰੇ ਕਰੀਬ ਸਾਢੇ ਤਿੰਨ ਵਜੇ ਬਜ਼ਾਰ ਵਿੱਚ ਗਸ਼ਤ ਕਰ ਰਹੇ ਹੋਮਗਾਰਡ ਦੇ ਜਵਾਨ ਨੇ ਦੁਕਾਨ ਵਿਚੋਂ ਧੂੰਆਂ ਨਿਕਲਦਾ ਦੇਖਿਆ ਤੇ ਉਸ ਨੂੰ ਫੋਨ ’ਤੇ ਸੂਚਨਾ ਦਿੱਤੀ। ਜਦੋ ਉਸ ਨੇ ਮੌਕੇ ‘ਤੇ ਆ ਕੇ ਦੇਖਿਆ ਤਾਂ ਅੱਗ ਨੇ ਦੁਕਾਨ ਨੂੰ ਭਿਆਨਕ ਰੂਪ ਵਿੱਚ ਲਪੇਟ ਵਿੱਚ ਲਿਆ ਹੋਇਆ ਸੀ। ਅੱਗ ਬੁਝਾਊ ਦਸਤੇ ਨੇ ਭਾਵੇਂ ਅੱਗ ’ਤੇ ਕਾਬੂ ਪਾ ਲਿਆ ਪਰ ਦੁਕਾਨ ਅੰਦਰਲਾ ਸਾਰਾ ਸਾਮਾਨ, ਐਲ.ਸੀ.ਡੀ, ਇਨਵਰਟਰ ਤੇ ਫਰਨੀਚਰ ਸੜ ਕੇ ਸੁਆਹ ਹੋ ਗਿਆ ਜਿਸ ਦੀ ਕੀਮਤ ਕਰੀਬ 15 ਲੱਖ ਬਣਦੀ ਹੈ। ਥਾਣਾ ਦਸੂਹਾ ਦੇ ਮੁਖੀ ਯਾਦਵਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਇਸ ਸਬੰਧੀ ਜਾਂਚ ਕੀਤੀ ਜਾਵੇਗੀ।


Comments Off on ਜੁੱਤੀਆਂ ਦੀ ਦੁਕਾਨ ਨੂੰ ਅੱਗ ਲੱਗੀ; 15 ਲੱਖ ਦਾ ਸਮਾਨ ਸੜਿਆ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.