ਹਰਿਆਣਾ ਸਰਕਾਰ ਨੇ 2020 ਦੀਆਂ ਛੁੱਟੀਆਂ ਐਲਾਨੀਆਂ !    ਲੋਕ ਕਿਉਂ ਹੁੰਦੇ ਨੇ ਮੋਟਾਪੇ ਦਾ ਸ਼ਿਕਾਰ !    ਉਚੇਰੀ ਸਿੱਖਿਆ ਰੈਸ਼ਨੇਲਾਈਜ਼ੇਸ਼ਨ ਬਾਰੇ ਬੇਤੁਕਾ ਅਭਿਆਸ !    ਗਿਆਨ ਦਾ ਜਮਹੂਰੀਕਰਨ ਅਤੇ ਸੱਤਾ ਤੰਤਰ !    ਜਸਟਿਸ ਮਿਸ਼ਰਾ ਨੇ ਵਕੀਲਾਂ ਤੋਂ ਮੁਆਫ਼ੀ ਮੰਗੀ !    ਬੁਰੂੰਡੀ ’ਚ ਢਿੱਗਾਂ ਡਿੱਗਣ ਕਾਰਨ 35 ਹਲਾਕ !    ਐੱਸਵਾਈਐੱਲ ਦੇ ਮੁੱਦੇ ’ਤੇ ਪੰਜਾਬ ਗੁੰਮਰਾਹ ਕਰ ਰਿਹੈ: ਖੱਟਰ !    ਨਿਰਭਯਾ ਕੇਸ: ਰਾਸ਼ਟਰਪਤੀ ਨੂੰ ਮੁਲਜ਼ਮ ਦੀ ਪਟੀਸ਼ਨ ਖ਼ਾਰਜ ਕਰਨ ਦੀ ਅਪੀਲ !    ਟੀ-20 ਵਿਸ਼ਵ ਕੱਪ ਬਾਰੇ ਕੋਹਲੀ ਨਾਲ ਗੱਲ ਕਰਾਂਗਾ: ਗਾਂਗੁਲੀ !    ਤੇਂਦੁਲਕਰ ਦੇ ਪੱਧਰ ਦਾ ਨਹੀਂ ਵਿਰਾਟ ਕੋਹਲੀ: ਰੱਜ਼ਾਕ !    

ਜੇਈਈ ਦਾਖ਼ਲਾ ਟੈਸਟ ਪੰਜਾਬੀ ਵਿਚ ਵੀ ਲਿਆ ਜਾਵੇ: ਬਾਜਵਾ

Posted On December - 2 - 2019

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 1 ਦਸੰਬਰ
ਪੰਜਾਬ ਦੇ ਉਚੇਰੀ ਸਿੱਖਿਆ ਅਤੇ ਭਾਸ਼ਾ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਕੇਂਦਰ ਸਰਕਾਰ ਦੇ ਮਨੁੱਖੀ ਵਸੀਲੇ ਵਿਕਾਸ ਮੰਤਰਾਲੇ ਤੋਂ ਮੰਗ ਕੀਤੀ ਹੈ ਕਿ ਮੁਲਕ ਦਾ ਵਕਾਰੀ ਦਾਖ਼ਲਾ ਟੈਸਟ ਜੇਈਈ (ਮੁੱਖ) ਦੂਜੀਆਂ ਖੇਤਰੀ ਭਾਸ਼ਾਵਾਂ ਵਾਂਗ ਪੰਜਾਬੀ ਭਾਸ਼ਾ ਵਿਚ ਵੀ ਲਿਆ ਜਾਵੇ।
ਉਨ੍ਹਾਂ ਨੇ ਮਨੁੱਖੀ ਵਸੀਲੇ ਵਿਕਾਸ ਮੰਤਰਾਲੇ ਦੇ ਕੇਂਦਰੀ ਮੰਤਰੀ ਰਮੇਸ਼ ਪੋਖਰਿਆਲ ਨਿਸ਼ੰਕ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਦਾਖ਼ਲਾ ਟੈਸਟ ਸ਼ੁਰੂ ਵਿਚ ਅੰਗਰੇਜ਼ੀ, ਹਿੰਦੀ ਅਤੇ ਗੁਜਰਾਤੀ ਭਾਸ਼ਾਵਾਂ ਵਿਚ ਲਿਆ ਜਾਂਦਾ ਸੀ ਪਰ ਵੱਖ ਵੱਖ ਸੂਬਿਆਂ ਦੀਆਂ ਸਰਕਾਰਾਂ ਦੀ ਮੰਗ ’ਤੇ ਕੇਂਦਰੀ ਮੰਤਰਾਲੇ ਨੇ ਇਹ ਫ਼ੈਸਲਾ ਲਿਆ ਹੈ ਕਿ 2021 ਤੋਂ ਇਹ ਦਾਖ਼ਲਾ ਟੈਸਟ ਅਸਾਮੀ, ਬੰਗਾਲੀ, ਤਾਮਿਲ, ਕੰਨੜ, ਉਰਦੂ, ਮਰਾਠੀ, ਉੜੀਆ ਅਤੇ ਤੇਲਗੂ ਭਾਸ਼ਾਵਾਂ ਵਿਚ ਵੀ ਲਿਆ ਜਾਇਆ ਕਰੇਗਾ। ਉਨ੍ਹਾਂ ਕਿਹਾ ਕਿ ਇਹ ਅਫ਼ਸੋਸ ਦੀ ਗੱਲ ਹੈ ਕਿ ਪੰਜਾਬੀ ਭਾਸ਼ਾ ਨੂੰ ਇਸ ਸੂਚੀ ਵਿਚ ਸ਼ਾਮਲ ਨਹੀਂ ਕੀਤਾ ਗਿਆ। ਸ੍ਰੀ ਬਾਜਵਾ ਨੇ ਕਿਹਾ ਕਿ ਜੇਈਈ (ਮੁੱਖ) ਦਾਖ਼ਲਾ ਟੈਸਟ ਮੁਲਕ ਦਾ ਉਹ ਵਕਾਰੀ ਟੈਸਟ ਹੈ, ਜਿਸ ਰਾਹੀਂ ਦੇਸ਼ ਦੇ ਪ੍ਰਮੁੱਖ ਇੰਜਨੀਅਰਿੰਗ ਕਾਲਜਾਂ ਅਤੇ ਆਈਆਈਟੀ ਸੰਸਥਾਵਾਂ ਵਿਚ ਇੰਜਨੀਅਰਿੰਗ ਅਤੇ ਆਰਕੀਟੈਕਚਰਲ ਦੇ ਦਾਖ਼ਲੇ ਕੀਤੇ ਜਾਂਦੇ ਹਨ।
ਉਨ੍ਹਾਂ ਕਿਹਾ ਕਿ ਜੇ ਪੰਜਾਬੀ ਭਾਸ਼ਾ ਨੂੰ ਇਸ ਟੈਸਟ ਦੀਆਂ ਭਾਸ਼ਾਵਾਂ ਦੀ ਸੂਚੀ ਵਿਚ ਨਾ ਪਾਇਆ ਗਿਆ ਤਾਂ ਪੰਜਾਬ ਦੇ ਸੈਂਕੜੇ ਵਿਦਿਆਰਥੀ ਮੁਲਕ ਦੇ ਵਕਾਰੀ ਇੰਜਨੀਅਰਿੰਗ ਕਾਲਜਾਂ ਵਿਚ ਦਾਖ਼ਲਾ ਲੈਣ ਤੋਂ ਵਾਂਝੇ ਰਹਿ ਜਾਣਗੇ। ਉਨ੍ਹਾਂ ਕੇਂਦਰੀ ਮੰਤਰੀ ਨੂੰ ਕਿਹਾ ਹੈ ਕਿ ਪੰਜਾਬੀ ਭਾਸ਼ਾ ਨੂੰ ਜੇਈਈ (ਮੁੱਖ) ਦਾਖ਼ਲਾ ਟੈਸਟ ਦੀਆਂ ਭਾਸ਼ਾਵਾਂ ਦੀ ਸੂਚੀ ਵਿਚ ਜੋੜਨ ਲਈ ਤੁਰੰਤ ਕਾਰਵਾਈ ਕੀਤੀ ਜਾਵੇ। ਆਮ ਆਦਮੀ ਪਾਰਟੀ ਦੇ ਬਾਗ਼ੀ ਵਿਧਾਇਕ ਕੰਵਰ ਸੰਧੂ ਨੇ ਵੀ ਜੇਈਈ ਟੈਸਟ ਪੰਜਾਬੀ ਭਾਸ਼ਾ ਵਿਚ ਵੀ ਲੈਣ ਦੀ ਮੰਗ ਕੀਤੀ ਹੈ।


Comments Off on ਜੇਈਈ ਦਾਖ਼ਲਾ ਟੈਸਟ ਪੰਜਾਬੀ ਵਿਚ ਵੀ ਲਿਆ ਜਾਵੇ: ਬਾਜਵਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.