ਪੀਜੀਆਈ ਪਹੁੰਚਿਆ ਕੋਰੋਨਾ ਦਾ ਮਰੀਜ਼ !    ਟੀਮ ਨੂੰ ਧੋਨੀ ਦੀ ਘਾਟ ਰੜਕਦੀ ਹੈ: ਚਾਹਲ !    ਚੰਦਰ ਸ਼ੇਖਰ ਆਜ਼ਾਦ ਦੇ ਪੋਤਰੇ ਵੱਲੋਂ ਨਾਗਰਿਕਤਾ ਕਾਨੂੰਨ ਦੀ ਹਮਾਇਤ !    ਇਤਿਹਾਸਕ ਜੱਲ੍ਹਿਆਂਵਾਲਾ ਬਾਗ਼ ਵਿੱਚ ਨਹੀਂ ਲੱਗੇਗੀ ਦਾਖ਼ਲਾ ਟਿਕਟ !    ਪਤੰਗਾਂ ਚੜ੍ਹੀਆਂ ਅਸਮਾਨ; ਪੁਲੀਸ ਪ੍ਰੇਸ਼ਾਨ !    ਨਾਸਿਕ ਵਿੱਚ ਬੱਸ-ਆਟੋਰਿਕਸ਼ਾ ਦੀ ਟੱਕਰ, 20 ਹਲਾਕ !    ਮਾਤਾ ਖੀਵੀ ਜੀ !    ਲੋਕਾਂ ਦੀਆਂ ਭਾਵਨਾਵਾਂ ਅਨੁਸਾਰ ਹੋਵੇ ਰੇਲਵੇ ਸਟੇਸ਼ਨ ਦਾ ਡਿਜ਼ਾਈਨ: ਔਜਲਾ !    ਸਿੱਖ ਲਹਿਰ ਦਾ ਅਣਗੌਲਿਆ ਪੰਨਾ ਨਿਹੰਗ ਖਾਂ !    ਸਲਮਾਨ ਖਾਨ ਦੀ ਹਰਕਤ ਤੋਂ ਗੋਆ ਵਾਸੀ ਗੁੱਸੇ ’ਚ !    

ਜੱਲ੍ਹਿਆਂਵਾਲਾ ਬਾਗ਼ ਖ਼ੂਨੀ ਕਾਂਡ ਮੁਆਫ਼ੀਯੋਗ ਨਹੀਂ: ਵਾਕਰ

Posted On December - 7 - 2019

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 6 ਦਸੰਬਰ

ਵਿਦਿਆਰਥੀਆਂ ਨਾਲ ਤਜਰਬੇ ਸਾਂਝੇ ਕਰਦੇ ਹੋਏ ਬਰਤਾਨਵੀ ਲੇਖਕ ਵੀ ਵਾਕਰ।

ਭਾਰਤ ਦੌਰੇ ’ਤੇ ਆਈ ਬਰਤਾਨਵੀ ਲੇਖਿਕਾ ਵੀ ਵਾਕਰ ਨੇ ਅੱਜ ਇੱਥੇ ਇਕ ਸਕੂਲ ਵਿਚ ਵਿਦਿਆਰਥੀਆਂ ਨਾਲ ਜੱਲ੍ਹਿਆਂਵਾਲਾ ਬਾਗ਼ ਕਾਂਡ ਬਾਰੇ ਗੱਲਬਾਤ ਕਰਦਿਆਂ ਕਿਹਾ ਕਿ ਇਹ ਨਾ ਮੁਆਫ਼ੀਯੋਗ ਕਤਲੇਆਮ ਸੀ। ਇੱਥੇ ਆਉਣ ਵਾਲੇ ਹਰੇਕ ਬਰਤਾਨਵੀ ਨੂੰ ਇਸ ਖੂਨੀ ਕਾਂਡ ਲਈ ਦੁੱਖ ਦਾ ਪ੍ਰਗਟਾਵਾ ਕਰਨਾ ਚਾਹੀਦਾ ਹੈ। ਸ੍ਰੀਮਤੀ ਵਾਕਰ ਨੇ ‘ਮੇਜਰ ਟੌਮਜ਼ ਵਾਰ’ ਕਿਤਾਬ ਲਿਖੀ ਹੈ।
ਸ੍ਰੀਮਤੀ ਵੀ ਵਾਕਰ ਅੱਜ ਇੱਥੇ ਸਪਰਿੰਗ ਡੇਲ ਸਕੂਲ ਵਿਚ ਪੁੱਜੇ ਤੇ ਉਨ੍ਹਾਂ ਨੇ ਜੱਲ੍ਹਿਆਂਵਾਲਾ ਬਾਗ਼ ਅਤੇ ਪਾਰਟੀਸ਼ਨ ਮਿਊਜ਼ੀਅਮ ਦੇ ਦੌਰੇ ਦੌਰਾਨ ਹੋਏ ਤਜਰਬੇ ਵਿਦਿਆਰਥੀਆਂ ਨਾਲ ਸਾਂਝੇ ਕੀਤੇ। ਉਨ੍ਹਾਂ ਆਖਿਆ ਕਿ ਜੱਲ੍ਹਿਆਂਵਾਲਾ ਬਾਗ਼ ਦਾ ਦੌਰਾ ਉਨ੍ਹਾਂ ਲਈ ਵਿਸ਼ੇਸ਼ ਸੀ। ਇੱਥੇ ਉਨ੍ਹਾਂ ਨੇ ਇਤਿਹਾਸ ਨੂੰ ਮਹਿਸੂਸ ਕਰਨ ਦਾ ਯਤਨ ਕੀਤਾ ਹੈ। ਉਸ ਵੇਲੇ ਵਾਪਰਿਆ ਇਹ ਕਤਲੇਆਮ ਨਾ-ਭੁੱਲਣਯੋਗ ਅਤੇ ਨਾ-ਮੁਆਫ਼ੀ ਯੋਗ ਹੈ।
ਉਨ੍ਹਾਂ ਕਿਹਾ ਕਿ ਪਾਰਟੀਸ਼ਨ ਮਿਊਜ਼ੀਅਮ ਦੇਖਣ ਵੇਲੇ ਉਨ੍ਹਾਂ ਦੀਆਂ ਅੱਖਾਂ ਹੰਝੂਆਂ ਨਾਲ ਭਰ ਆਈਆਂ ਸਨ। ਉਨ੍ਹਾਂ ਦੱਸਿਆ ਕਿ ਵੰਡ ਸਬੰਧੀ ਬਰਤਾਨੀਆ ਵਿਚ ਪੜ੍ਹਾਏ ਜਾਂਦੇ ਇਤਿਹਾਸ ਵਿਚ ਬਰਤਾਨਵੀ ਹਕੂਮਤ ਦੀਆਂ ਵਧੀਕੀਆਂ ਬਾਰੇ ਕੋਈ ਜ਼ਿਕਰ ਸ਼ਾਮਲ ਨਹੀਂ ਕੀਤਾ ਗਿਆ। ਉਨ੍ਹਾਂ ਆਪਣੀ ਪੁਸਤਕ ‘ਮੇਜਰ ਟੌਮਜ਼ ਵਾਰ’ ਦੀ ਕਹਾਣੀ ਅਤੇ ਇਸ ਵਿਚ ਦਰਜ ਭਾਰਤੀਆਂ ਅਤੇ ਖ਼ਾਸ ਕਰਕੇ ਸਿੱਖ ਸੈਨਿਕਾਂ ਦੇ ਬਹਾਦਰੀ ਦੇ ਕਾਰਨਾਮੇ ਵੀ ਦੱਸੇ।
ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਇਹ ਦੌਰਾ ਵਿਸ਼ੇਸ਼ ਹੈ, ਜਦੋਂ ਉਨ੍ਹਾਂ ਨੂੰ ਬਹਾਦਰ ਸਿੱਖ ਸੈਨਿਕਾਂ ਦੇ ਪਰਿਵਾਰਾਂ ਨਾਲ ਮਿਲਣ ਦਾ ਮੌਕਾ ਮਿਲ ਰਿਹਾ ਹੈ। ਉਨ੍ਹਾਂ ਨੇ ਬੱਚਿਆਂ ਨੂੰ ਪੁਸਤਕ ਲੇਖਣ ਦੀ ਕਲਾ ਬਾਰੇ ਗੁਣ ਦੱਸੇ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਰਾਜੀਵ ਸ਼ਰਮਾ ਨੇ ਸ੍ਰੀਮਤੀ ਵਾਕਰ ਦਾ ਧੰਨਵਾਦ ਕੀਤਾ।


Comments Off on ਜੱਲ੍ਹਿਆਂਵਾਲਾ ਬਾਗ਼ ਖ਼ੂਨੀ ਕਾਂਡ ਮੁਆਫ਼ੀਯੋਗ ਨਹੀਂ: ਵਾਕਰ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.