ਜੰਨਤ ਕਿਵੇਂ ਬਣ ਰਿਹੈ ਦੋਜ਼ਖ !    ਪੰਜਾਬ ’ਚ ਬਿਜਲੀ ਮਹਿੰਗੀ ਕਿਉਂ? !    ਜ਼ਮਾਨੇ ਨੇ ਮਾਰੇ ਜਵਾਂ ਕੈਸੇ ਕੈਸੇ... !    ਟੈਸਟ ਟੀਮ ਦੇ ਐਲਾਨ ਤੋਂ ਪਹਿਲਾਂ ਇਸ਼ਾਂਤ ਜ਼ਖ਼ਮੀ !    ਸੁਪਰੀਮ ਕੋਰਟ ਵਲੋਂ ਜਸਟਿਸ ਵਰਮਾ ਕਮੇਟੀ ਦੀ ਰਿਪੋਰਟ ਬਾਰੇ ਕੇਂਦਰ ਨੂੰ ਨੋਟਿਸ !    ਅਲਾਹਾਬਾਦ ਦਾ ਨਾਮ ਬਦਲਣ ਦੇ ਮਾਮਲੇ ’ਚ ਯੂਪੀ ਸਰਕਾਰ ਨੂੰ ਨੋਟਿਸ !    ਦਿੱਲੀ ਚੋਣਾਂ: ਕਾਂਗਰਸ ਵਲੋਂ ਕੇਜਰੀਵਾਲ ਵਿਰੁਧ ਸਭਰਵਾਲ ਨੂੰ ਟਿਕਟ !    ਚੀਫ ਖਾਲਸਾ ਦੀਵਾਨ ਵੱਲੋਂ 64 ਨਵੇਂ ਮੈਂਬਰ ਨਾਮਜ਼ਦ !    ਕੈਪਟਨ ਵੱਲੋਂ ਐੱਨਐੱਚਏਆਈ ਦੇ ਚੇਅਰਮੈਨ ਨਾਲ ਮੁਲਾਕਾਤ !    ਕਾਂਗਰਸ ਵੱਲੋਂ ਪਾਰਟੀ ਸ਼ਾਸਿਤ ਰਾਜਾਂ ਲਈ ਕਮੇਟੀਆਂ ਗਠਿਤ !    

ਢਿੱਲਵਾਂ ਕਤਲ ਕਾਂਡ: ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਲਈ ਅਕਾਲੀ ਦਲ ਨੇ ਐੱਸਐੱਸਪੀ ਦਫ਼ਤਰ ਘੇਰਿਆ

Posted On December - 8 - 2019

ਐੱਸਐੱਸਪੀ ਦੇ ਦਫ਼ਤਰ ਸਾਹਮਣੇ ਧਰਨੇ ਨੂੰ ਸੰਬੋਧਨ ਕਰਦੇ ਹੋਏ ਸੁਖਬੀਰ ਬਾਦਲ।

ਟ੍ਰਿਬਿਊਨ ਨਿਊਜ਼ ਸਰਵਿਸ/ਹਰਜੀਤ ਸਿੰਘ ਪਰਮਾਰ
ਬਟਾਲਾ, 7 ਦਸੰਬਰ
ਅਕਾਲੀ ਦਲ ਦੇ ਪ੍ਰਧਾਨ ਤੇ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਅੱਜ ਇੱਥੋਂ ਦੇ ਐੱਸਐੱਸਪੀ ਦਫ਼ਤਰ ਸਾਹਮਣੇ ਰੋਸ ਧਰਨਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਦਲਬੀਰ ਸਿੰਘ ਢਿੱਲਵਾਂ ਕਤਲ ਕੇਸ ਦਾ ਮਾਮਲਾ ਸੀਬੀਆਈ ਤੱਕ ਲਿਜਾਇਆ ਜਾਵੇਗਾ। ਸ੍ਰੀ ਬਾਦਲ ਨੇ ਕਿਹਾ ਕਿ ਅਕਾਲੀ ਸਰਕਾਰ ਆਉਣ ’ਤੇ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਕਾਂਗਰਸ ਦੇ ਸੂਬਾਈ ਪ੍ਰਧਾਨ ਸੁਨੀਲ ਜਾਖੜ ਦੁਆਰਾ ਆਮ ਲੋਕਾਂ ’ਤੇ ਕਰਵਾਏ ਗਏ ਪੁਲੀਸ ਮਾਮਲਿਆਂ ਨੂੰ ਮੁੜ ਖੁੱਲ੍ਹਵਾਇਆ ਜਾਵੇਗਾ ਤੇ ਸਬੰਧਤ ਪੁਲੀਸ ਅਧਿਕਾਰੀਆਂ ਨੂੰ ਇਸੇ ਕੜੀ ’ਚ ਸ਼ਾਮਲ ਕੀਤਾ ਜਾਵੇਗਾ ਤਾਂ ਜੋ ਬੇਕਸੂਰ ਲੋਕਾਂ ਨੂੰ ਨਿਆਂ ਮਿਲ ਸਕੇ।
ਉਨ੍ਹਾਂ ਐੱਸਐੱਸਪੀ ਬਟਾਲਾ ਓਪਿੰਦਰਜੀਤ ਸਿੰਘ ਘੁੰਮਣ ’ਤੇ ਵੀ ਕੇਸ ਦਰਜ ਹੋਣ ਦੀ ਮੰਗ ਕੀਤੀ। ਉਨ੍ਹਾਂ ਹਲਕਾ ਡੇਰਾ ਬਾਬਾ ਨਾਨਕ ਤੋਂ ਵਿਧਾਇਕ ਅਤੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ’ਤੇ ਜੇਲ੍ਹ ’ਚ ਬੰਦ ਗੈਂਗਸਰਟਾਂ ਰਾਹੀਂ ਕਥਿਤ ਪੈਸੇ ਵਸੂਲਣ ਦੇ ਇਲਜ਼ਾਮ ਵੀ ਲਗਾਏ। ਜਦਕਿ ਮੰਤਰੀ ਰੰਧਾਵਾ ਨੇ ਬਾਦਲ ਅਤੇ ਮਜੀਠੀਆ ਦੁਆਰਾ ਅੱਜ ਲਗਾਏ ਇਲਜ਼ਾਮਾਂ ਨੂੰ ਰੱਦ ਕਰਦਿਆਂ ਦੋਸ਼ਾਂ ਨੂੰ ਰਾਜਨੀਤੀ ਤੋਂ ਪ੍ਰੇਰਿਤ ਦੱਸਿਆ। ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਆਉਣ ’ਤੇ ਐੱਸਐੱਸਪੀ ਬਟਾਲਾ ਖ਼ਿਲਾਫ਼ ਕਮਿਸ਼ਨ ਬਿਠਾਈ ਜਾਵੇਗੀ।
ਉਨ੍ਹਾਂ ਐੱਸਐੱਸਪੀ ’ਤੇ ਕਥਿਤ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਦਲਬੀਰ ਸਿੰਘ ਢਿੱਲਵਾਂ ਦਾ ਕਤਲ 18 ਨਵੰਬਰ ਨੂੰ ਹੋਇਆ ਹੈ, ਪਰ ਬਟਾਲਾ ਪੁਲੀਸ ਦੀ ਢਿੱਲੀ ਕਾਰਗੁਜ਼ਾਰੀ ਸਦਕਾ ਮੁਲਜ਼ਮ ਹਾਲੇ ਤੱਕ ਗ੍ਰਿਫ਼ਤਾਰ ਨਹੀਂ ਕੀਤੇ ਗਏ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਰੰਧਾਵਾ ਦੇ ਕਥਿਤ ਇਸ਼ਾਰੇ ਉੱਤੇ ਕਾਂਗਰਸ ਦੀ ਕਰਜ਼ਾ ਮੁਆਫੀ ਸਕੀਮ ਦੇ ਮੁੱਖ ਚਿਹਰੇ ਬੁੱਧ ਸਿੰਘ ਉੱਤੇ ਵੀ ਇੱਕ ਕਾਂਗਰਸੀ ਆਗੂ ਦੇ ਬੇਟੇ ਵੱਲੋਂ ਹਮਲਾ ਕੀਤਾ ਗਿਆ ਸੀ, ਕਿਉਂਕਿ ਬੁੱਧ ਸਿੰਘ ਨੇ ਕਾਂਗਰਸ ਸਰਕਾਰ ਦੀ ਪੋਲ੍ਹ ਖੋਲ੍ਹ ਦਿੱਤੀ ਸੀ। ਮਜੀਠੀਆ ਨੇ ਦੱਸਿਆ ਕਿ ਇਲਾਕੇ ਦੇ ਨਾਮੀ ਬਦਮਾਸ਼ ਜੱਗੂ ਭਗਵਾਨਪੁਰੀਏ ਨੂੰ ਜੇਲ੍ਹ ਵਿਚ ਫੋਨ ਦਾ ਇਸਤੇਮਾਲ ਕਰਨ ਦੀ ਖੁੱਲ੍ਹ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਰੰਧਾਵਾ ਵੱਲੋਂ ਇਸ ਹੱਦ ਤਕ ਗੈਂਗਸਟਰਾਂ ਦਾ ਬਚਾਅ ਕੀਤਾ ਜਾਂਦਾ ਹੈ ਕਿ ਉਸ ਨੇ ਮਾਨਸਾ ਵਿਚ ਇੱਕ ਗੈਂਗਵਾਰ ਦੌਰਾਨ ਮਾਰੇ ਗਏ ਗੈਂਗਸਟਰ ਮਨਪ੍ਰੀਤ ਮੰਨਾ ਦੀ ਖੁੱਲ੍ਹ ਕੇ ਵਕਾਲਤ ਕੀਤੀ ਸੀ। ਇਸ ਮੌਕੇ ਵਿਧਾਇਕ ਲਖਬੀਰ ਸਿੰਘ ਲੋਧੀਨੰਗਲ, ਡਾ. ਦਲਜੀਤ ਸਿੰਘ ਚੀਮਾ, ਕੈਪਟਨ ਬੀਐੱਸ ਬਾਠ, ਗੁਰਬਚਨ ਸਿੰਘ ਬੱਬੇਹਾਲੀ, ਗੁਲਜ਼ਾਰ ਸਿੰਘ ਰਣੀਕੇ ਨੇ ਕਿਹਾ ਕਿ ਐੱਸਐੱਸਪੀ ਬਟਾਲਾ ਕਥਿਤ ਦਬਾਅ ਹੇਠ ਕੰਮ ਕਰ ਰਿਹਾ ਹੈ। ਮੰਤਰੀ ਰੰਧਾਵਾ ਨੇ ਕਿਹਾ ਕਿ ਬਾਦਲ ਤੇ ਮਜੀਠੀਆ ਵੱਲੋਂ ਲਾਏ ਦੋਸ਼ ਸਿਆਸਤ ਤੋਂ ਪ੍ਰੇਰਿਤ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਸੀਬੀਆਈ ਜਾਂ ਹੋਰ ਕਿਸੇ ਏਜੰਸੀ ਤੋਂ ਜਾਂਚ ਕਰਵਾ ਲਵੇ, ਉਸ ਦਾ ਇਸ ਘਟਨਾ ਨਾਲ ਕੋਈ ਵਾਸਤਾ ਨਹੀਂ ਹੈ।

ਰੰਧਾਵਾ ਨੇ ਸੁਖਬੀਰ ਨੂੰ ਨਿਰਪੱਖ ਜਾਂਚ ਲਈ ਵੰਗਾਰਿਆ

ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਪੰਜਾਬ ਦੇ ਜੇਲ੍ਹ ਤੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅਕਾਲੀ ਆਗੂਆਂ ਵੱਲੋਂ ਲਾਏ ਜਾ ਰਹੇ ਦੋਸ਼ਾਂ ’ਤੇ ਬੋਲਦਿਆਂ ਕਿਹਾ ਹੈ ਕਿ ਉਹ ਕਿਸੇ ਵੀ ਨਿਰਪੱਖ ਜਾਂਚ ਏਜੰਸੀ ਜਾਂ ਫੇਰ ਸੁਪਰੀਮ ਕੋਰਟ ਜਾਂ ਹਾਈ ਕੋਰਟ ਦੇ ਮੌਜੂਦਾ ਜੱਜ ਤੋਂ ਜਾਂਚ ਲਈ ਤਿਆਰ ਹਨ, ਪਰ ਨਾਲ ਹੀ ਉਨ੍ਹਾਂ ਸੁਖਬੀਰ ਸਿੰਘ ਬਾਦਲ ਨੂੰ ਖੁੱਲ੍ਹੀ ਚੁਣੌਤੀ ਦਿੱਤੀ ਹੈ ਕਿ ਉਹ ਵੀ ਆਪਣੇ ਰਾਜ ਵੇਲੇ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ, ਬਿਕਰਮ ਮਜੀਠੀਆ ਵੱਲੋਂ ਚਿੱਟੇ ਦੀ ਤਸਕਰੀ ’ਚ ਸ਼ਮੂਲੀਅਤ ਤੇ ਗੈਂਗਸਟਰਾਂ ਦੀ ਪੁਸ਼ਤ-ਪਨਾਹੀ ਦੇ ਦੋਸ਼ਾਂ ਦੀ ਸਮਾਂਬੱਧ ਜਾਂਚ ਕਰਵਾਉਣ ਲਈ ਸਹਿਮਤੀ ਦੇਵੇ। ਸ੍ਰੀ ਰੰਧਾਵਾ ਨੇ ਕਿਹਾ ਕਿ ਬਿਕਰਮ ਮਜੀਠੀਆ ’ਤੇ ‘ਉਲਟਾ ਚੋਰ ਕੋਤਵਾਲ ਨੂੰ ਡਾਂਟੇ’ ਦੀ ਕਹਾਵਤ ਢੁੱਕਦੀ ਹੈ। ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਵੇਲੇ ਅਮਨ ਕਾਨੂੰਨ ਦੀ ਮਾੜੀ ਵਿਵਸਥਾ ਅਤੇ ਜੇਲ੍ਹਾਂ ਦੇ ਨਾਕਸ ਪ੍ਰਬੰਧਾਂ ਦਾ ਖਮਿਆਜ਼ਾ ਮੌਜੂਦਾ ਸਰਕਾਰ ਨੂੰ ਭੁਗਤਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦੋਂ ਤੋਂ ਉਹ ਜੇਲ੍ਹ ਮੰਤਰੀ ਬਣੇ ਹਨ ਉਦੋਂ ਤੋਂ ਹੁਣ ਤੱਕ ਸੂਬੇ ਦੀਆਂ ਸਮੂਹ ਜੇਲ੍ਹਾਂ ਵਿੱਚ ਵਾਪਰੀਆਂ ਵੱਖ ਵੱਖ ਘਟਨਾਵਾਂ ਲਈ 10 ਜੇਲ੍ਹ ਅਧਿਕਾਰੀਆਂ/ਕਰਮੀਆਂ ਨੂੰ ਬਰਤਰਫ ਕੀਤਾ ਹੈ ਤੇ 50 ਜਣਿਆਂ ਨੂੰ ਮੁਅੱਤਲ ਕੀਤਾ ਗਿਆ ਹੈ।


Comments Off on ਢਿੱਲਵਾਂ ਕਤਲ ਕਾਂਡ: ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਲਈ ਅਕਾਲੀ ਦਲ ਨੇ ਐੱਸਐੱਸਪੀ ਦਫ਼ਤਰ ਘੇਰਿਆ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.