ਪੀਜੀਆਈ ਪਹੁੰਚਿਆ ਕੋਰੋਨਾ ਦਾ ਮਰੀਜ਼ !    ਟੀਮ ਨੂੰ ਧੋਨੀ ਦੀ ਘਾਟ ਰੜਕਦੀ ਹੈ: ਚਾਹਲ !    ਚੰਦਰ ਸ਼ੇਖਰ ਆਜ਼ਾਦ ਦੇ ਪੋਤਰੇ ਵੱਲੋਂ ਨਾਗਰਿਕਤਾ ਕਾਨੂੰਨ ਦੀ ਹਮਾਇਤ !    ਇਤਿਹਾਸਕ ਜੱਲ੍ਹਿਆਂਵਾਲਾ ਬਾਗ਼ ਵਿੱਚ ਨਹੀਂ ਲੱਗੇਗੀ ਦਾਖ਼ਲਾ ਟਿਕਟ !    ਪਤੰਗਾਂ ਚੜ੍ਹੀਆਂ ਅਸਮਾਨ; ਪੁਲੀਸ ਪ੍ਰੇਸ਼ਾਨ !    ਨਾਸਿਕ ਵਿੱਚ ਬੱਸ-ਆਟੋਰਿਕਸ਼ਾ ਦੀ ਟੱਕਰ, 20 ਹਲਾਕ !    ਮਾਤਾ ਖੀਵੀ ਜੀ !    ਲੋਕਾਂ ਦੀਆਂ ਭਾਵਨਾਵਾਂ ਅਨੁਸਾਰ ਹੋਵੇ ਰੇਲਵੇ ਸਟੇਸ਼ਨ ਦਾ ਡਿਜ਼ਾਈਨ: ਔਜਲਾ !    ਸਿੱਖ ਲਹਿਰ ਦਾ ਅਣਗੌਲਿਆ ਪੰਨਾ ਨਿਹੰਗ ਖਾਂ !    ਸਲਮਾਨ ਖਾਨ ਦੀ ਹਰਕਤ ਤੋਂ ਗੋਆ ਵਾਸੀ ਗੁੱਸੇ ’ਚ !    

ਢਿੱਲਵਾਂ ਕਤਲ ਕਾਂਡ: ਮੁਲਜ਼ਮਾਂ ਨੂੰ ਪਨਾਹ ਦੇਣ ਵਾਲਾ ਗ੍ਰਿਫ਼ਤਾਰ

Posted On December - 7 - 2019

ਹਰਜੀਤ ਸਿੰਘ ਪਰਮਾਰ
ਬਟਾਲਾ, 6 ਦਸੰਬਰ

ਅੰਮ੍ਰਿਤਸਰ ਵਿਚ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਆਈਜੀ ਐੱਸਪੀਐੱਸ ਪਰਮਾਰ। -ਫੋਟੋ: ਵਿਸ਼ਾਲ ਕੁਮਾਰ

ਇੱਥੋਂ ਨੇੜਲੇ ਪਿੰਡ ਢਿੱਲਵਾਂ ਦੇ ਸਾਬਕਾ ਸਰਪੰਚ ਦਲਬੀਰ ਸਿੰਘ ਦੇ ਕਤਲ ਕੇਸ ਵਿਚ ਬਟਾਲਾ ਪੁਲੀਸ ਨੇ ਮੁਲਜ਼ਮਾਂ ਨੂੰ ਪਨਾਹ ਦੇਣ ਵਾਲੇ ਲਖਵਿੰਦਰ ਸਿੰਘ ਨਾਂ ਦੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ਦੀ ਨਿਸ਼ਾਨਦੇਹੀ ’ਤੇ ਵਾਰਦਾਤ ਵਿਚ ਵਰਤਿਆ ਗਿਆ ਪਿਸਤੌਲ ਵੀ ਬਰਾਮਦ ਕੀਤਾ ਗਿਆ ਹੈ। ਪੰਜਾਬ ਪੁਲੀਸ ਦੇ ਬਾਰਡਰ ਰੇਂਜ ਦੇ ਆਈਜੀ ਐੱਸਪੀਐੱਸ ਪਰਮਾਰ ਨੇ ਅੱਜ ਸ਼ਾਮ ਪੱਤਰਕਾਰ ਸੰਮੇਲਨ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਇਸ ਸਬੰਧੀ ਜਾਣਕਾਰੀ ਦਿੱਤੀ।
ਸ੍ਰੀ ਪਰਮਾਰ ਤੇ ਐੱਸਐੱਸਪੀ ਬਟਾਲਾ ਉਪਿੰਦਰਜੀਤ ਸਿੰਘ ਘੁੰਮਣ ਨੇ ਦੱਸਿਆ ਕਿ ਮੁਲਜ਼ਮ ਲਖਵਿੰਦਰ ਸਿੰਘ ਵਾਸੀ ਗੁਰਾਲਾ ਥਾਣਾ ਅਜਨਾਲਾ, ਜ਼ਿਲ੍ਹਾ ਅੰਮ੍ਰਿਤਸਰ ਨੂੰ ਬੀਤੇ ਦਿਨ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਅੱਜ ਉਸ ਨੂੰ ਅਦਾਲਤ ਵਿਚ ਪੇਸ਼ ਕਰ ਕੇ ਪੰਜ ਦਿਨ ਦਾ ਰਿਮਾਂਡ ਹਾਸਲ ਕੀਤਾ ਹੈ। ਉਨ੍ਹਾਂ ਦੱਸਿਆ ਕਿ ਬੀਤੀ 18 ਨਵੰਬਰ ਨੂੰ ਪਿੰਡ ਢਿੱਲਵਾਂ ਵਿਚ ਕੁਝ ਵਿਅਕਤੀਆਂ ਨੇ ਸਬਕਾ ਸਰਪੰਚ ਦਲਬੀਰ ਸਿੰਘ ਦਾ ਕਤਲ ਕਰ ਦਿੱਤਾ ਸੀ। ਇਸ ਸਬੰਧੀ ਮੁਲਜ਼ਮ ਅੰਮ੍ਰਿਤਪਾਲ ਸਿੰਘ ਵਾਸੀ ਦਾਲਮ ਨੰਗਲ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ ਤੇ ਬਾਕੀ ਮੁਲਜ਼ਮ ਫ਼ਰਾਰ ਹਨ। ਤਫ਼ਤੀਸ਼ ਦੌਰਾਨ ਪਤਾ ਲੱਗਾ ਕਿ ਕੇਸ ਵਿਚ ਨਾਮਜ਼ਦ ਮੁਲਜ਼ਮ ਹਰਜਿੰਦਰ ਸਿੰਘ ਤੇ ਜਗਮੀਤ ਸਿੰਘ ਕਤਲ ਕਰਨ ਮਗਰੋਂ ਲਖਵਿੰਦਰ ਸਿੰਘ ਕੋਲ ਜਾ ਕੇ ਠਹਿਰੇ ਸਨ ਅਤੇ ਕਤਲ ਦੌਰਾਨ ਵਰਤੇ ਹਥਿਆਰ ਵੀ ਲਖਵਿੰਦਰ ਸਿੰਘ ਦੇ ਹਵਾਲੇ ਕਰ ਗਏ ਸਨ। ਬਟਾਲਾ ਪੁਲੀਸ ਨੇ ਲਖਵਿੰਦਰ ਸਿੰਘ ਨੂੰ ਨਾਮਜ਼ਦ ਕਰ ਕੇ ਬੀਤੇ ਦਿਨ ਗ੍ਰਿਫ਼ਤਾਰ ਕੀਤਾ ਤੇ ਉਸ ਦੀ ਨਿਸ਼ਾਨਦੇਹੀ ’ਤੇ ਅਜਨਾਲਾ ਨੇੜਿਓਂ ਨਾਲੇ ਵਿਚੋਂ ਕਤਲ ਲਈ ਵਰਤਿਆ ਗਿਆ ਪਿਸਤੌਲ ਵੀ ਬਰਾਮਦ ਕੀਤਾ।
ਉਧਰ, ਇਸ ਮਾਮਲੇ ਸਬੰਧੀ ਭਲਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਹੇਠ ਐੱਸਐੱਸਪੀ ਦਫ਼ਤਰ ਬਟਾਲਾ ਦੇ ਘਿਰਾਓ ਦਾ ਪ੍ਰੋਗਰਾਮ ਹੈ।


Comments Off on ਢਿੱਲਵਾਂ ਕਤਲ ਕਾਂਡ: ਮੁਲਜ਼ਮਾਂ ਨੂੰ ਪਨਾਹ ਦੇਣ ਵਾਲਾ ਗ੍ਰਿਫ਼ਤਾਰ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.