ਫੁਟਬਾਲ: ਨਵੀਂ ਮੁੰਬਈ ’ਚ ਹੋਵੇਗਾ ਮਹਿਲਾ ਅੰਡਰ-17 ਵਿਸ਼ਵ ਕੱਪ ਦਾ ਫਾਈਨਲ !    ਅਨੁਸ਼ਾਸਨ ਪਿੱਛੇ ਲੁਕੇ ਖ਼ਤਰਨਾਕ ਇਰਾਦੇ !    ਸਾਕਾ ਨਨਕਾਣਾ ਸਾਹਿਬ !    ਸ਼ਿਵਾਲਿਕ ਦੀ ਸਭ ਤੋਂ ਉੱਚੀ ਚੋਟੀ ’ਤੇ ਸਥਿਤ ਪ੍ਰਾਚੀਨ ਸ਼ਿਵ ਮੰਦਿਰ !    ਗੰਗਸਰ ਜੈਤੋ ਦਾ ਮੋਰਚਾ !    ਸ਼੍ਰੋਮਣੀ ਕਮੇਟੀ ਵਿਚ ਵੱਡਾ ਪ੍ਰਬੰਧਕੀ ਫੇਰਬਦਲ !    ਪਰਗਟ ਸਿੰਘ ਦੀ ਕੈਪਟਨ ਨਾਲ ਮੁਲਾਕਾਤ ਅੱਜ !    ਕਰੋਨਾਵਾਇਰਸ: ਚੀਨ ਵਿੱਚ ਮੌਤਾਂ ਦੀ ਗਿਣਤੀ 1,800 ਟੱਪੀ !    ਲੰਡਨ ਵਿੱਚ ‘ਸ਼ੇਮ, ਸ਼ੇਮ ਪਾਕਿਸਤਾਨ’ ਦੇ ਨਾਅਰੇ ਲੱਗੇ !    ਕੋਰੇਗਾਓਂ-ਭੀਮਾ ਹਿੰਸਾ ਦੀ ਜਾਂਚ ਕੇਂਦਰ ਨੂੰ ਨਹੀਂ ਸੌਂਪਾਂਗੇ: ਠਾਕਰੇ !    

ਥਾਂ-ਥਾਂ ਫੈਲੀ ਗੰਦਗੀ ਕਾਰਨ ਮੁਹੱਲਾ ਵਾਲੀ ਪ੍ਰੇਸ਼ਾਨ

Posted On December - 9 - 2019

ਵਾਰਡ ਨੰਬਰ 8 ’ਚ ਬੰਦ ਪਈ ਨਾਲੀ ਦਿਖਾਉਂਦੇ ਹੋਏ ਵਾਰਡ ਵਾਸੀ।

ਰਾਕੇਸ਼ ਸੈਣੀ
ਨੰਗਲ, 8 ਦਸੰਬਰ
ਨਗਰ ਕੌਂਸਲ ਨੰਗਲ ਦੇ ਵਾਰਡ ਨੰਬਰ 8 ਦੇ ਵਸਨੀਕ ਮੁਹੱਲੇ ’ਚ ਥਾਂ-ਥਾਂ ਫੈਲੀ ਹੋਈ ਗੰਦਗੀ ਕਾਰਨ ਭਾਰੀ ਸੰਤਾਪ ਹੰਢਾ ਰਹੇ ਹਨ। ਵਾਰਡ ਵਾਸੀ ਸੰਜੀਵ ਕੁਮਾਰ, ਵਿਜੇ ਕੁਮਾਰ, ਯਸ਼ਪਾਲ, ਹੈਪੀ, ਸੁਮਨ, ਪੂਨਮ, ਰੇਨੂ, ਕਾਲਾ, ਮਲਕੀਤ ਕੌਰ, ਗੁਰਦੇਵ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪਿਛਲੇ 2 ਮਹੀਨਿਆਂ ਤੋਂ ਗਲੀਆਂ ਦੀਆਂ ਨਾਲੀਆਂ ਬੰਦ ਪਈਆਂ ਹੋਈਆਂ ਹਨ, ਜਿਸਦੇ ਚਲਦਿਆਂ ਨਾਲੀਆਂ ਦਾ ਪਾਣੀ ਗਲੀ ਵਿਚ ਫੈ਼ਲਿਆ ਰਹਿੰਦਾ ਹੈ।
ਉਨ੍ਹਾਂ ਦੱਸਿਆ ਕਿ ਘਰੋਂ ਅੰਦਰ ਬਾਹਰ ਜਾਉਣਾ ਔਖਾ ਹੋ ਗਿਆ ਹੈ। ਲੋਕਾਂ ਨੇ ਦੱਸਿਆ ਕਿ ਉਹ ਆਪਣੇ ਖਰਚੇ ’ਤੇ ਕਈ ਵਾਰ ਸਫਾਈ ਕਰਵਾ ਚੁੱਕੇ ਹਨ, ਪਰ ਕੋਈ ਪੱਕਾ ਹੱਲ ਨਾ ਹੋਣ ਕਾਰਨ ਨਾਲੀ ਮੁੜ ਬੰਦ ਹੋ ਜਾਂਦੀ ਹੈ, ਜਿਸਦੇ ਕਾਰਨ ਹਰ ਸਮੇਂ ਕੋਈ ਨਾ ਕੋਈ ਭਿਆਨਕ ਬਿਮਾਰੀ ਫੈ਼ਲਣ ਦਾ ਡਰ ਬਣਿਆ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਵਾਰਡ ਕੌਂਸਲਰ ਨੂੰ ਬਹੁਤ ਵਾਰ ਇਸ ਸਬੰਧੀ ਸ਼ਿਕਾਇਤ ਕੀਤੀ ਗਈ ਹੈ, ਪਰ ਕੋਈ ਹੱਲ ਨਹੀਂ ਕੀਤਾ ਗਿਆ। ਲੋਕਾਂ ਨੇ ਪੰਜਾਬ ਵਿਧਾਨ ਸਭਾ ਸਪੀਕਰ ਰਾਣਾ ਕੰਵਰਪਾਲ ਸਿੰਘ ਤੋਂ ਮੰਗ ਕੀਤੀ ਹੈ ਕਿ ਸਮੱਸਿਆਵਾਂ ਦਾ ਸਮੇਂ ਰਹਿੰਦੇ ਹੱਲ ਨਹੀਂ ਕਰਵਾ ਸਕਣ ਵਾਲੇ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਨਗਰ ਕੌਂਸਲ ਨੰਗਲ ਦੇ ਕਾਰਜਸਾਧਕ ਅਫ਼ਸਰ ਨੇ ਗਲਬਾਤ ਦੌਰਾਨ ਕਿਹਾ ਮਾਮਲਾ ਉਨ੍ਹਾਂ ਦੇ ਧਿਆਨ ’ਚ ਆ ਚੁੱਕਾ ਹੈ ਤੇ ਜਲਦੀ ਹੀ ਇਸ ਸਮੱਸਿਆ ਦਾ ਢੁੱਕਵਾਂ ਹੱਲ ਕਰਵਾ ਦਿੱਤਾ ਜਾਵੇਗਾ।


Comments Off on ਥਾਂ-ਥਾਂ ਫੈਲੀ ਗੰਦਗੀ ਕਾਰਨ ਮੁਹੱਲਾ ਵਾਲੀ ਪ੍ਰੇਸ਼ਾਨ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.