ਬੌਲੀਵੁੱਡ ਦੇ ਨਵੇਂ ਕਾਮੇਡੀਅਨ !    ਉਮਦਾ ਪੰਜਾਬੀ ਸੰਗੀਤ ਨਿਰਦੇਸ਼ਕ ਸ਼ਿਆਮ ਸੁੰਦਰ !    ਸਿੱਖ ਇਤਿਹਾਸ ਤੇ ਵਿਰਾਸਤ ਦਾ ਚਿੱਤਰਕਾਰ ਤ੍ਰਿਲੋਕ ਸਿੰਘ !    ਪਰਿਵਾਰਕ ਰਿਸ਼ਤਿਆਂ ਦੀ ਫ਼ਿਲਮ !    ਸ਼ਾਇਰੀ ਤੋਂ ਫ਼ਿਲਮਸਾਜ਼ੀ ਤਕ ਅਮਰਦੀਪ ਗਿੱਲ !    ਦੋ ਭਰਾਵਾਂ ਦੀ ਕਹਾਣੀ !    ਛੋਟਾ ਪਰਦਾ !    ਦੋ ਪੈਰ ਘੱਟ ਤੁਰਨਾ...ਜੋਹੈਨਸ ਵਰਮੀਰ !    ਕੁੜੀਆਂ-ਚਿੜੀਆਂ ਤੇ ਸੂਈ ਧਾਗਾ !    ਰੀਝ ਵਾਲਾ ਕੰਮ !    

ਥਾਂ ਸਰਕਾਰੀ; ਟਰਾਲਿਆਂ ਨੇ ਘੇਰ ਲਈ ਸਾਰੀ

Posted On December - 4 - 2019

ਨਵੀਂ ਅਨਾਜ ਮੰਡੀ ਅੰਦਰ ਖੜ੍ਹੇ ਟਰਾਲਿਆਂ ਦੀ ਤਸਵੀਰ।

ਹਰਦੀਪ ਸਿੰਘ ਸੋਢੀ
ਧੂਰੀ, 3 ਦਸੰਬਰ
ਧੂਰੀ-ਲੁਧਿਆਣਾ ਮੁੱਖ ਮਾਰਗ ’ਤੇ ਪਿੰਡ ਭਸੌੜ ਨੇੜੇ ਸਥਿਤ ਉਦਯੋਗਿਕ ਇਕਾਈ ਦੇ ਬਾਹਰ ਸੜਕ ਦੇ ਦੋਵੇਂ ਪਾਸੇ ਖੜ੍ਹੇ ਟਰੱਕਾਂ ਕਾਰਨ ਹੁੰਦੇ ਹਾਦਸਿਆਂ ਦੇ ਖ਼ਿਲਾਫ਼ ਕਿਸਾਨ ਜਥੇਬੰਦੀ ਵੱਲੋਂ ਦਿੱਤੇ ਧਰਨੇ ਤੋਂ ਬਾਅਦ ਵੱਡੀ ਤਾਦਾਦ ਵਿਚ ਝੋਨੇ ਨਾਲ ਭਰੇ ਹੋਏ ਟਰੱਕਾਂ/ਟਰਾਲਿਆਂ ਨੂੰ ਨਵੀਂ ਅਨਾਜ ਮੰਡੀ ਵਿਚ ਖੜ੍ਹਾਉਣਾ ਸ਼ੁਰੂ ਕਰ ਦਿੱਤਾ ਗਿਆ। ਇਸ ਨਾਲ ਮੰਡੀ ਅੰਦਰਲੇ ਫੜਾਂ ਦੀ ਹਾਲਤ ਖ਼ਰਾਬ ਹੋਣ ਦਾ ਖਤਰਾ ਹੈ। ਆੜ੍ਹਤੀ ਐਸੋਸੀਏਸ਼ਨ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਜਗਤਾਰ ਸਿੰਘ ਸਮਰਾ ਨੇ ਕਿਹਾ ਕਿ ਫ਼ੈਕਟਰੀ ਦੇ ਕਰੀਬ 20 ਤੋਂ 50 ਟਨ ਤੱਕ ਵਜ਼ਨ ਦੇ ਟਰਾਲੇ ਵੱਡੀ ਤਾਦਾਦ ਵਿਚ ਮੰਡੀ ਅੰਦਰ ਆ ਰਹੇ ਹਨ। ਉਨ੍ਹਾਂ ਕਿਹਾ ਕਿ ਹਾਲ ਹੀ ਦੌਰਾਨ ਕਰੀਬ 2.75 ਕਰੋੜ ਦੀ ਲਾਗਤ ਨਾਲ ਪੰਜਾਬ ਮੰਡੀ ਬੋਰਡ ਵੱਲੋਂ ਇਨ੍ਹਾਂ ਫੜ੍ਹਾਂ ਨੂੰ ਪੱਕਾ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਜੇ ਮੰਡੀ ਬੋਰਡ ਦੇ ਉੱਚ ਅਧਿਕਾਰੀਆਂ ਵੱਲੋਂ ਇਸ ਸਮੱਸਿਆ ਦਾ ਹੱਲ ਨਾ ਕੀਤਾ ਗਿਆ ਤਾਂ ਉਹ ਕਮੇਟੀ ਖ਼ਿਲਾਫ਼ ਸੰਘਰਸ਼ ਵਿੱਢਣਗੇ।

ਟਰਾਲੇ ਹਟਾਉਣ ਲਈ ਕਹਿ ਦਿੱਤਾ ਹੈ: ਸਕੱਤਰ
ਮਾਰਕੀਟ ਕਮੇਟੀ ਦੇ ਸਕੱਤਰ ਡੀਨਪਾਲ ਨੇ ਦੱਸਿਆ ਕਿ ਇਨ੍ਹਾਂ ਟਰਾਲਿਆਂ ਤੇ ਟਰੱਕਾਂ ਤੋਂ ਕੋਈ ਫ਼ੀਸ ਨਹੀਂ ਉਗਰਾਹੀ ਗਈ ਅਤੇ ਇਨ੍ਹਾਂ ਨੂੰ ਟਰੱਕ ਤੇ ਟਰਾਲੇ ਇਥੋਂ ਲਿਜਾਉਣ ਦੀ ਹਦਾਇਤ ਕਰ ਦਿੱਤੀ ਗਈ ਹੈ।

ਫੜ੍ਹ ਖ਼ਰਾਬ ਨਹੀਂ ਹੋਣ ਦਿਆਂਗਾ: ਵਿਧਾਇਕ
ਵਿਧਾਇਕ ਦਲਵੀਰ ਸਿੰਘ ਗੋਲਡੀ ਨੇ ਕਿਹਾ ਕਿ ਉਨ੍ਹਾਂ ਵੱਲੋਂ 2.75 ਕਰੋੜ ਰੁਪਏ ਨਾਲ ਇਨ੍ਹਾਂ ਫੜ੍ਹਾਂ ਨੂੰ ਪੱਕਾ ਕਰਵਾਇਆ ਗਿਆ ਹੈ। ਉਹ ਇਨ੍ਹਾਂ ਫੜ੍ਹਾਂ ਨੂੰ ਖ਼ਰਾਬ ਨਹੀਂ ਹੋਣ ਦੇਣਗੇ ਅਤੇ ਉਹ ਫ਼ੌਰੀ ਇਸ ਸਬੰਧੀ ਮਾਰਕੀਟ ਕਮੇਟੀ ਦੇ ਸਕੱਤਰ ਨਾਲ ਗੱਲ ਕਰਨਗੇ।


Comments Off on ਥਾਂ ਸਰਕਾਰੀ; ਟਰਾਲਿਆਂ ਨੇ ਘੇਰ ਲਈ ਸਾਰੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.