ਆਪਣੇ ਹਮਜ਼ਾਦ ਦੀ ਨਜ਼ਰ ਵਿਚ ਮੰਟੋ !    ਥਿਓਡਰ ਅਡੋਰਨੋ : ਪ੍ਰਬੁੱਧਤਾ ਦੀ ਡਾਇਲੈਕਟਿਕਸ !    ਨਵੀਆਂ ਰਾਣੀਆਂ !    ਸਾਡੇ ਵਿਆਹ - ਅਤੀਤ ਅਤੇ ਵਰਤਮਾਨ ਦੇ ਝਰੋਖਿਆਂ ਵਿੱਚੋਂ !    ਹਿਟਲਰ ਖ਼ਿਲਾਫ਼ ਜੰਗ ਛੇੜਣ ਵਾਲਾ ‘ਵ੍ਹਾਈਟ ਰੋਜ਼’ !    ਖ਼ੁਸ਼ ਲੋਕਾਂ ਦੀ ਧਰਤੀ ਭੂਟਾਨ !    ਅਸਹਿਮਤੀ ਦਾ ਪ੍ਰਵਚਨ !    ਲੋਕਾਂ ਨੂੰ ਲੋਕਾਂ ਨਾਲ ਜੋੜਦੀ ਸ਼ਾਇਰੀ !    ਆਜ਼ਾਦੀਆਂ !    ਚਪੇੜਾਂ ਖਾਣ ਵਾਲੇ ਨੇਤਾ ਜੀ !    

ਦਰਬਾਰ ਸਾਹਿਬ ’ਤੇ ਹੋਏ ਫ਼ੌਜੀ ਹਮਲੇ ਨੂੰ ਅਤਿਵਾਦੀ ਹਮਲਾ ਕਰਾਰ ਦੇਣ ਦੀ ਮੰਗ

Posted On December - 11 - 2019

ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਐਡਵੋਕੇਟ ਜਗਦੀਪ ਸਿੰਘ ਰੰਧਾਵਾ। -ਫੋਟੋ: ਵਿਸ਼ਾਲ ਕੁਮਾਰ

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 10 ਦਸੰਬਰ
ਖਾਲੜਾ ਮਿਸ਼ਨ ਆਰਗੇਨਾਈਜ਼ੇਸ਼ਨ ਅਤੇ ਇਸ ਦੀਆਂ ਸਹਿਯੋਗੀ ਜਥੇਬੰਦੀਆਂ ਨੇ ਅੱਜ ਕੌਮਾਂਤਰੀ ਮਨੁੱਖੀ ਅਧਿਕਾਰ ਦਿਵਸ ਮੌਕੇ ਸਿੱਖ ਸੰਗਤ ਦੇ ਨਾਂ ਖੁੱਲ੍ਹਾ ਪੱਤਰ ਜਾਰੀ ਕਰਦਿਆਂ ਆਖਿਆ ਕਿ ਸ੍ਰੀ ਹਰਿਮੰਦਰ ਸਾਹਿਬ ’ਤੇ ਹੋਏ ਫ਼ੌਜੀ ਹਮਲੇ, ਝੂਠੇ ਮੁਕਾਬਲਿਆਂ ਅਤੇ ਨਵੰਬਰ, 1984 ਕਤਲੇਆਮ ਨੂੰ ਸ੍ਰੀ ਅਕਾਲ ਤਖ਼ਤ ਤੋਂ ਸਿੱਖੀ ਉੱਪਰ ਅਤਿਵਾਦੀ ਹਮਲਾ ਐਲਾਨਣ ਲਈ ਕਾਰਵਾਈ ਕੀਤੀ ਜਾਵੇ। ਇਸ ਸਬੰਧੀ ਅੱਜ ਇੱਥੇ ਪੱਤਰਕਾਰ ਸੰਮੇਲਨ ਦੌਰਾਨ ਜਥੇਬੰਦੀ ਦੇ ਐਡਵੋਕੇਟ ਜਗਦੀਪ ਸਿੰਘ ਰੰਧਾਵਾ, ਸਤਵਿੰਦਰ ਸਿੰਘ ਪਲਾਸੌਰ, ਪੰਜਾਬ ਮਨੁੱਖੀ ਅਧਿਕਾਰ ਸੰਗਠਨ ਦੇ ਕਿਰਪਾਲ ਸਿੰਘ ਰੰਧਾਵਾ, ਮਨੁੱਖੀ ਅਧਿਕਾਰ ਇਨਸਾਫ਼ ਸੰਘਰਸ਼ ਦੇ ਬਾਬਾ ਦਰਸ਼ਨ ਸਿੰਘ, ਕਾਬਲ ਸਿੰਘ, ਵਿਰਸਾ ਸਿੰਘ ਆਦਿ ਨੇ ਆਖਿਆ ਕਿ ਸ਼੍ਰੋਮਣੀ ਕਮੇਟੀ ਝੂਠੇ ਮੁਕਾਬਲਿਆਂ ਵਿਚ ਅਤੇ ਧਰਮ ਯੁੱਧ ਮੋਰਚੇ ਦੌਰਾਨ ਸ਼ਹੀਦ ਹੋਣ ਵਾਲਿਆਂ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਵੇ। ਸਾਕਾ ਨੀਲਾ ਤਾਰਾ ਸਮੇਂ ਮਾਰੇ ਗਏ ਸਮੂਹ ਸ਼ਹੀਦਾਂ ਦੀਆਂ ਤਸਵੀਰਾਂ ਸ਼ਹੀਦ ਗੈਲਰੀ ਵਿਚ ਲਾਈਆਂ ਜਾਣ, ਪੰਜਾਬ ਦੇ ਸੰਸਦ ਮੈਂਬਰ ਅਤੇ ਵਿਧਾਇਕ ਜੂਨ 1984, ਸਾਕਾ ਨੀਲਾ ਤਾਰਾ ਫ਼ੌਜੀ ਹਮਲੇ ਅਤੇ ਝੂਠੇ ਪੁਲੀਸ ਮੁਕਾਬਲਿਆਂ ਦੀ ਪੜਤਾਲ ਲਈ ਵੱਖ ਵੱਖ ਮਤੇ ਸੰਸਦ ਅਤੇ ਵਿਧਾਨ ਸਭਾ ਵਿਚ ਲੈ ਕੇ ਜਾਣ।
ਉਨ੍ਹਾਂ ਆਖਿਆ ਕਿ ਮਰਹੂਮ ਇੰਦਰਾ ਗਾਂਧੀ, ਰਾਜੀਵ ਗਾਂਧੀ ਤੋਂ ਇਲਾਵਾ ਲਾਲ ਕ੍ਰਿਸ਼ਨ ਅਡਵਾਨੀ, ਪ੍ਰਕਾਸ਼ ਸਿੰਘ ਬਾਦਲ, ਕੇਪੀਐੱਸ ਗਿੱਲ, ਕੁਲਦੀਪ ਬਰਾੜ ਆਦਿ ਨੂੰ ਦਿੱਤੇ ਸਨਮਾਨ ਵਾਪਸ ਲਏ ਜਾਣੇ ਚਾਹੀਦੇ ਹਨ। ਉਨ੍ਹਾਂ ਆਖਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਜਿਨ੍ਹਾਂ ਨੇ ਫ਼ੌਜੀ ਹਮਲੇ ਖ਼ਿਲਾਫ਼ ਉਦੋਂ ਅਸਤੀਫ਼ਾ ਦਿੱਤਾ ਸੀ, ਹੁਣ ਇੰਦਰਾ ਗਾਂਧੀ ਨੂੰ ਸ਼ਰਧਾਂਜਲੀ ਭੇਟ ਕਰ ਕੇ ਫ਼ੌਜੀ ਹਮਲੇ ਨੂੰ ਜਾਇਜ਼ ਠਹਿਰਾ ਰਹੇ ਹਨ। ਉਹ ਬੇਅਦਬੀ ਮਾਮਲਿਆਂ ਦੇ ਦੋਸ਼ੀਆਂ ਤੇ ਨਸ਼ਿਆਂ ਦੇ ਕਾਰੋਬਾਰੀਆਂ ਨੂੰ ਗ੍ਰਿਫ਼ਤਾਰ ਕਰਨ ਵਿਚ ਵੀ ਅਸਫ਼ਲ ਰਹੇ ਹਨ। ਇਸੇ ਤਰ੍ਹਾਂ ਗ਼ਰੀਬਾਂ ਅਤੇ ਕਿਸਾਨਾਂ ਦੇ ਕਰਜ਼ੇ ਮੁਆਫ਼ ਨਹੀਂ ਹੋਏ।
ਉਨ੍ਹਾਂ ਆਖਿਆ ਕਿ ਪੰਜਾਬ ਦੇ ਭਲੇ ਲਈ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦਾ ਅਹੁਦਾ ਛੱਡ ਦੇਣਾ ਚਾਹੀਦਾ ਹੈ। ਇਸੇ ਤਰ੍ਹਾਂ ਬੰਦੀ ਸਿੱਖਾਂ ਦੀ ਰਿਹਾਈ, ਪੰਜਾਬ ਵਿਚ ਲੁੱਟਾਂ ਰਾਹੀਂ ਜਾਇਦਾਦਾਂ ਬਣਾਉਣ ਵਾਲਿਆਂ ਦੀ ਜਾਂਚ ਮੰਗੀ ਗਈ। ਕਸ਼ਮੀਰੀਆਂ ਦੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਹੱਕ ਬਹਾਲ ਹੋਣੇ ਚਾਹੀਦੇ ਹਨ। ਉੱਥੇ ਐਮਨੈਸਟੀ ਇੰਟਰਨੈਸ਼ਨਲ ਨੂੰ ਦੌਰਾ ਕਰਨ ਦੀ ਪ੍ਰਵਾਨਗੀ ਮਿਲਣੀ ਚਾਹੀਦੀ ਹੈ। ਉਨ੍ਹਾਂ ਨੇ ਸਿੱਖ ਸੰਗਤ ਨੂੰ ਆਖਿਆ ਕਿ ਇਨ੍ਹਾਂ ਮੁੱਦਿਆਂ ਉੱਤੇ ਆਪਣੀ ਆਵਾਜ਼ ਬੁਲੰਦ ਕਰਨ।
ਜਥੇਬੰਦੀ ਵੱਲੋਂ ਅਗਲੇ ਵਰ੍ਹੇ ਫਰਵਰੀ ਮਹੀਨੇ ਪੰਥਕ ਕਨਵੈਨਸ਼ਨ ਰੱਖਣ ਦਾ ਫ਼ੈਸਲਾ ਲਿਆ ਗਿਆ ਹੈ, ਜਿਸ ਵਿਚ ਇਹ ਮੁੱਦੇ ਮੁੜ ਉਭਾਰੇ ਜਾਣਗੇ ਅਤੇ ਇਨ੍ਹਾਂ ਨੂੰ ਪੰਥਕ ਮੁੱਦੇ ਬਣਾਉਣ ਲਈ ਜੱਦੋ-ਜਹਿਦ ਕੀਤੀ ਜਾਵੇਗੀ।


Comments Off on ਦਰਬਾਰ ਸਾਹਿਬ ’ਤੇ ਹੋਏ ਫ਼ੌਜੀ ਹਮਲੇ ਨੂੰ ਅਤਿਵਾਦੀ ਹਮਲਾ ਕਰਾਰ ਦੇਣ ਦੀ ਮੰਗ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.