ਪੀਜੀਆਈ ਪਹੁੰਚਿਆ ਕੋਰੋਨਾ ਦਾ ਮਰੀਜ਼ !    ਟੀਮ ਨੂੰ ਧੋਨੀ ਦੀ ਘਾਟ ਰੜਕਦੀ ਹੈ: ਚਾਹਲ !    ਚੰਦਰ ਸ਼ੇਖਰ ਆਜ਼ਾਦ ਦੇ ਪੋਤਰੇ ਵੱਲੋਂ ਨਾਗਰਿਕਤਾ ਕਾਨੂੰਨ ਦੀ ਹਮਾਇਤ !    ਇਤਿਹਾਸਕ ਜੱਲ੍ਹਿਆਂਵਾਲਾ ਬਾਗ਼ ਵਿੱਚ ਨਹੀਂ ਲੱਗੇਗੀ ਦਾਖ਼ਲਾ ਟਿਕਟ !    ਪਤੰਗਾਂ ਚੜ੍ਹੀਆਂ ਅਸਮਾਨ; ਪੁਲੀਸ ਪ੍ਰੇਸ਼ਾਨ !    ਨਾਸਿਕ ਵਿੱਚ ਬੱਸ-ਆਟੋਰਿਕਸ਼ਾ ਦੀ ਟੱਕਰ, 20 ਹਲਾਕ !    ਮਾਤਾ ਖੀਵੀ ਜੀ !    ਲੋਕਾਂ ਦੀਆਂ ਭਾਵਨਾਵਾਂ ਅਨੁਸਾਰ ਹੋਵੇ ਰੇਲਵੇ ਸਟੇਸ਼ਨ ਦਾ ਡਿਜ਼ਾਈਨ: ਔਜਲਾ !    ਸਿੱਖ ਲਹਿਰ ਦਾ ਅਣਗੌਲਿਆ ਪੰਨਾ ਨਿਹੰਗ ਖਾਂ !    ਸਲਮਾਨ ਖਾਨ ਦੀ ਹਰਕਤ ਤੋਂ ਗੋਆ ਵਾਸੀ ਗੁੱਸੇ ’ਚ !    

ਦਸਮੇਸ਼ ਸਕੂਲ ’ਚ ਦੋ ਰੋਜ਼ਾ ਸਪੋਰਟਸ ਮੀਟ ਕਰਵਾਈ

Posted On December - 1 - 2019

ਸਪੋਰਟਸ ਮੀਟ ’ਚ ਸ਼ਾਮਲ ਹੋਣ ਵਾਲੇ ਵਿਦਿਆਰਥੀ ਤੇ ਸਕੂਲ ਸਟਾਫ।

ਇਕਬਾਲ ਸਿੰਘ ਸ਼ਾਂਤ
ਲੰਬੀ, 30 ਨਵੰਬਰ
ਇੱਥੇ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿੱਚ ਦੋ ਰੋਜ਼ਾ ਸਪੋਰਟਸ ਮੀਟ ਕਰਵਾਈ ਗਈ। ਇਸ ਦੌਰਾਨ ਐੱਲ.ਕੇ.ਜੀ. ਕਲਾਸ ਤੋਂ ਲੈ ਕੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਵੱਖ-ਵੱਖ ਖੇਡ ਮੁਕਾਬਲੇ ਬਾਕਸ ਰੇਸ, ਬੈਗ ਪੈਕਿੰਗ, ਫਰੋਗ ਰੇਸ, ਰਿਲੇਅ ਰੇਸ, ਸਪੂਨ ਰੇਸ, ਸੈਕ ਰੇਸ, ਥਰੀ ਲੈਗ ਰੇਸ, ਸ਼ਾਟ ਪੁੱਟ, ਲੌਂਗ ਜੰਪ, ਰੱਸਾ ਟੱਪਣਾ ਅਤੇ ਰੱਸਾਕੱਸ਼ੀ ਮੁਕਾਬਲੇ ਹਾਊਸ ਅਨੁਸਾਰ ਕਰਵਾਏ ਗਏ।
ਸਕੂਲ ਦੇ ਡਾਇਰੈਕਟਰ ਤਸਵਿੰਦਰ ਸਿੰਘ ਮਾਨ ਨੇ ਦੱਸਿਆ ਕਿ ਸਰੀਰ ਅਤੇ ਮਨ ਵਿੱਚ ਸੰਤੁਲਨ ਬਣਾਉਣ ਦਾ ਸਭ ਤੋਂ ਚੰਗਾ ਢੰਗ ਖੇਡਾਂ ਹਨ। ਇਸ ਲਈ ਖੇਡਾਂ ਦਾ ਜੀਵਨ ਵਿੱਚ ਬਹੁਤ ਮਹੱਤਵ ਹੈ।
ਪ੍ਰਿੰਸੀਪਲ ਮਨਪ੍ਰੀਤ ਕੌਰ ਬਰਾੜ ਨੇ ਸਰੀਰਕ ਤੰਦਰੁਸਤੀ ਦੀ ਮਹੱਤਤਾ ਬਾਰੇ ਦੱਸਦਿਆਂ ਵਿਦਿਆਰਥੀਆਂ ਨੂੰ ਖੇਡਾਂ ’ਚ ਭਾਗ ਲੈਣ ਲਈ ਹੋਰ ਉਤਸ਼ਾਹਿਤ ਕੀਤਾ। ਆਖ਼ਰ ਵਿੱਚ ਜੇਤੂ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਓਵਰ ਆਲ ਟਰਾਫੀ ਸਾਹਿਬਜਾਦਾ ਜ਼ੋਰਾਵਰ ਸਿੰਘ ਹਾਊਸ ਨੇ ਜਿੱਤੀ। ਸਪੋਰਟਸ ਮੀਟ ਵਿੱਚ ਸਕੂਲ ਦੇ ਡੀ.ਪੀ.ਆਈ. ਅਮਨਦੀਪ ਸਿੰਘ ਦਾ ਵਿਸ਼ੇਸ਼ ਯੋਗਦਾਨ ਰਿਹਾ।


Comments Off on ਦਸਮੇਸ਼ ਸਕੂਲ ’ਚ ਦੋ ਰੋਜ਼ਾ ਸਪੋਰਟਸ ਮੀਟ ਕਰਵਾਈ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.