ਹਰਿਆਣਾ ਸਰਕਾਰ ਨੇ 2020 ਦੀਆਂ ਛੁੱਟੀਆਂ ਐਲਾਨੀਆਂ !    ਲੋਕ ਕਿਉਂ ਹੁੰਦੇ ਨੇ ਮੋਟਾਪੇ ਦਾ ਸ਼ਿਕਾਰ !    ਉਚੇਰੀ ਸਿੱਖਿਆ ਰੈਸ਼ਨੇਲਾਈਜ਼ੇਸ਼ਨ ਬਾਰੇ ਬੇਤੁਕਾ ਅਭਿਆਸ !    ਗਿਆਨ ਦਾ ਜਮਹੂਰੀਕਰਨ ਅਤੇ ਸੱਤਾ ਤੰਤਰ !    ਜਸਟਿਸ ਮਿਸ਼ਰਾ ਨੇ ਵਕੀਲਾਂ ਤੋਂ ਮੁਆਫ਼ੀ ਮੰਗੀ !    ਬੁਰੂੰਡੀ ’ਚ ਢਿੱਗਾਂ ਡਿੱਗਣ ਕਾਰਨ 35 ਹਲਾਕ !    ਐੱਸਵਾਈਐੱਲ ਦੇ ਮੁੱਦੇ ’ਤੇ ਪੰਜਾਬ ਗੁੰਮਰਾਹ ਕਰ ਰਿਹੈ: ਖੱਟਰ !    ਨਿਰਭਯਾ ਕੇਸ: ਰਾਸ਼ਟਰਪਤੀ ਨੂੰ ਮੁਲਜ਼ਮ ਦੀ ਪਟੀਸ਼ਨ ਖ਼ਾਰਜ ਕਰਨ ਦੀ ਅਪੀਲ !    ਟੀ-20 ਵਿਸ਼ਵ ਕੱਪ ਬਾਰੇ ਕੋਹਲੀ ਨਾਲ ਗੱਲ ਕਰਾਂਗਾ: ਗਾਂਗੁਲੀ !    ਤੇਂਦੁਲਕਰ ਦੇ ਪੱਧਰ ਦਾ ਨਹੀਂ ਵਿਰਾਟ ਕੋਹਲੀ: ਰੱਜ਼ਾਕ !    

ਨਿਰਭਯਾ ਕੇਸ: ਮੁਜਰਮ ਦੀ ਰਹਿਮ ਦੀ ਅਪੀਲ ਖਾਰਜ ਕਰਨ ਦੀ ਸਿਫਾਰਿਸ਼

Posted On December - 2 - 2019

ਨਵੀਂ ਦਿੱਲੀ, 1 ਦਸੰਬਰ
ਦਿੱਲੀ ਸਰਕਾਰ ਨੇ ਸਾਲ 2012 ਦੇ ਨਿਰਭਯਾ ਕਤਲ ਕੇਸ ਨਾਲ ਸਬੰਧਤ ਮੁਜਰਮਾਂ ਵਿੱਚ ਸ਼ੁਮਾਰ ਵਿਨੈ ਸ਼ਰਮਾ ਵੱਲੋਂ ਦਾਖ਼ਲ ਰਹਿਮ ਦੀ ਅਪੀਲ ਨੂੰ ਖਾਰਜ ਕੀਤੇ ਜਾਣ ਦੀ ਸਿਫਾਰਿਸ਼ ਕੀਤੀ ਹੈ। ਸੂਤਰਾਂ ਨੇ ਕਿਹਾ ਕਿ ਦਿੱਲੀ ਦੇ ਗ੍ਰਹਿ ਮੰਤਰੀ ਸਤੇਂਦਰ ਜੈਨ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਸਰਕਾਰ ਨੇ ਉਪਰੋਕਤ ਸਿਫਾਰਿਸ਼ ਸਬੰਧੀ ਫਾਈਲ ਉਪ ਰਾਜਪਾਲ ਅਨਿਲ ਬੈਜਲ ਨੂੰ ਭੇਜ ਦਿੱਤੀ ਹੈ। 23 ਸਾਲਾ ਪੈਰਾਮੈਡੀਕਲ ਦੀ ਵਿਦਿਆਰਥਣ ਨਿਰਭਯਾ ਨਾਲ ਸਮੂਹਿਕ ਬਲਾਤਕਾਰ ਤੇ ਕਤਲ ਕੇਸ ਵਿੱਚ ਫ਼ਾਂਸੀ ਦੀ ਸਜ਼ਾਯਾਫ਼ਤਾ ਮੁਜਰਮ ਵਿਨੈ ਸ਼ਰਮਾ ਨੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਕੋਲ ਰਹਿਮ ਦੀ ਅਪੀਲ ਦਾਇਰ ਕੀਤੀ ਸੀ। ਸੂਤਰ ਨੇ ਜੈਨ ਦੇ ਹਵਾਲੇ ਨਾਲ ਫਾਈਲ ਵਿਚ ਦਰਜ ਵੇਰਵੇ ਬਾਰੇ ਦਸਦਿਆਂ ਕਿਹਾ, ‘ਅਪੀਲ ਕਰਤਾ (ਵਿਨੈ ਸ਼ਰਮਾ) ਵੱਲੋਂ ਕੀਤਾ ਕਾਰਾ ਅਤਿ ਘ੍ਰਿਣਤ ਅਪਰਾਧਾਂ ਦੀ ਸ਼੍ਰੇਣੀ ਵਿੱਚ ਆਉਂਦਾ ਹੈ। ਇਹ ਅਜਿਹਾ ਕੇਸ ਜਿੱਥੇ ਮੁਜਰਮ ਨੂੰ ਮਿਸਾਲੀ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ ਤਾਂ ਕਿ ਕੋਈ ਵੀ ਅਜਿਹਾ ਅਪਰਾਧ ਮੁੜ ਨਾ ਕਰੇ।’
-ਪੀਟੀਆਈ


Comments Off on ਨਿਰਭਯਾ ਕੇਸ: ਮੁਜਰਮ ਦੀ ਰਹਿਮ ਦੀ ਅਪੀਲ ਖਾਰਜ ਕਰਨ ਦੀ ਸਿਫਾਰਿਸ਼
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.