ਜੰਨਤ ਕਿਵੇਂ ਬਣ ਰਿਹੈ ਦੋਜ਼ਖ !    ਪੰਜਾਬ ’ਚ ਬਿਜਲੀ ਮਹਿੰਗੀ ਕਿਉਂ? !    ਜ਼ਮਾਨੇ ਨੇ ਮਾਰੇ ਜਵਾਂ ਕੈਸੇ ਕੈਸੇ... !    ਟੈਸਟ ਟੀਮ ਦੇ ਐਲਾਨ ਤੋਂ ਪਹਿਲਾਂ ਇਸ਼ਾਂਤ ਜ਼ਖ਼ਮੀ !    ਸੁਪਰੀਮ ਕੋਰਟ ਵਲੋਂ ਜਸਟਿਸ ਵਰਮਾ ਕਮੇਟੀ ਦੀ ਰਿਪੋਰਟ ਬਾਰੇ ਕੇਂਦਰ ਨੂੰ ਨੋਟਿਸ !    ਅਲਾਹਾਬਾਦ ਦਾ ਨਾਮ ਬਦਲਣ ਦੇ ਮਾਮਲੇ ’ਚ ਯੂਪੀ ਸਰਕਾਰ ਨੂੰ ਨੋਟਿਸ !    ਦਿੱਲੀ ਚੋਣਾਂ: ਕਾਂਗਰਸ ਵਲੋਂ ਕੇਜਰੀਵਾਲ ਵਿਰੁਧ ਸਭਰਵਾਲ ਨੂੰ ਟਿਕਟ !    ਚੀਫ ਖਾਲਸਾ ਦੀਵਾਨ ਵੱਲੋਂ 64 ਨਵੇਂ ਮੈਂਬਰ ਨਾਮਜ਼ਦ !    ਕੈਪਟਨ ਵੱਲੋਂ ਐੱਨਐੱਚਏਆਈ ਦੇ ਚੇਅਰਮੈਨ ਨਾਲ ਮੁਲਾਕਾਤ !    ਕਾਂਗਰਸ ਵੱਲੋਂ ਪਾਰਟੀ ਸ਼ਾਸਿਤ ਰਾਜਾਂ ਲਈ ਕਮੇਟੀਆਂ ਗਠਿਤ !    

ਪਿੰਡ ਦੜੋਲੀ ’ਚ ਡੀਸੀ ਨੇ ਰਾਤਰੀ ਸਭਾ ਦੌਰਾਨ ਸਮੱਸਿਆਵਾਂ ਸੁਣੀਆਂ

Posted On December - 8 - 2019

ਲੋਕਾਂ ਦੀਆਂ ਸਮੱਸਿਆਵਾਂ ਸੁਣਦੇ ਹੋਏ ਡੀਸੀ ਸੁਮੀਤ ਜਾਰੰਗਲ।

ਰਾਕੇਸ਼ ਸੈਣੀ
ਨੰਗਲ, 7 ਦਸੰਬਰ
ਆਮ ਲੋਕਾਂ ਨੂੰ ਸਰਕਾਰੀ ਯੋਜਨਾਵਾਂ ਦਾ ਲਾਭ ਮਿਲਣ ’ਚ ਹੋਣ ਵਾਲੀ ਬੇਲੋੜੀ ਦੇਰੀ ਨੂੰ ਦੂਰ ਕਰਨ, ਲੋਕਾਂ ਦੀਆਂ ਮੁਸ਼ਕਿਲਾਂ ਅਤੇ ਸਮੱਸਿਆਵਾਂ ਨੂੰ ਨੇੜੇ ਤੋਂ ਜਾਣਨ ਲਈ ਜਿਲ੍ਹਾ ਪ੍ਰਸ਼ਾਸਨ ਵੱਲੋਂ ਪਿੰਡ ਦੜੋਲੀ ਅੱਪਰ ਵਿਚ ਰਾਤਰੀ ਸਭਾ ਲਗਾਈ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਸਮੀਤ ਜਰਾਂਗਲ ਨੇ ਲੋਕਾਂ ਦੀਆਂ ਸਮੱਸਿਆਂ ਸੁਣੀਆਂ। ਇਸ ਰਾਤਰੀ ਸਭਾ ਦੌਰਾਨ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਯੋਜਨਾਵਾਂ ਬਾਰੇ ਦੱਸਿਆ ਤੇ ਸਬੰਧਿਤ ਸਮੱਸਿਆਵਾਂ ਦੇ ਹੱਲ ਦੱਸੇ। ਸ੍ਰੀ ਜਾਰੰਗਲ ਨੇ ਕਿਹਾ ਕਿ ਜਾਣਕਾਰੀ ਦੀ ਅਣਹੋਂਦ ਕਾਰਨ ਬਹੁਤ ਸਾਰੇ ਲੋੜਵੰਦ ਸਰਕਾਰੀ ਯੋਜਨਾਵਾਂ ਦਾ ਲਾਭ ਪ੍ਰਾਪਤ ਕਰਨ ਤੋਂ ਵਾਂਝੇ ਰਹਿ ਜਾਂਦੇ ਹਨ। ਉਨ੍ਹਾਂ ਕਿਹਾ ਕਿ ਪਿੰਡ ਦੜੋਲੀ ਵਿੱਚ ਹੋਇਆ ਇਹ ਪਹਿਲਾ ਰਾਤਰੀ ਸਭਾ ਪ੍ਰੋਗਰਾਮ ਬਹੁਤ ਹੀ ਸਫ਼ਲ ਰਿਹਾ ਹੈ ਅੱਗੇ ਤੋਂ ਵੀ ਹੋਰ ਪਿੰਡਾਂ ਵਿੱਚ ਅਜਿਹੇ ਪ੍ਰੋਗਰਾਮ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਅੱਜ ਕੀਤੇ ਗਏ ਵਾਅਦਿਆਂ ਅਤੇ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ਾਂ ਬਾਰੇ ਤਿੰਨ ਮਹੀਨਿਆਂ ਬਾਅਦ ਮੁੜ ਸਭਾ ਲਗਾਈ ਜਾਵੇਗੀ।
ਇਸ ਸਭਾ ਦੌਰਾਨ ਉਨ੍ਹਾਂ ਨੇ ਪਿੰਡ ਦੇ ਗੰਦੇ ਪਾਣੀ ਦੀ ਨਿਕਾਸੀ, ਸੜਕ ਨੂੰ ਚੋੜਾ ਕਰਨਾ, ਪੀਣ ਵਾਲੇ ਪਾਣੀ ਦੀ ਨਿਰਵਿਘਨ ਸਪਲਾਈ, ਕਮਿਊਨਿਟੀ ਸੈਂਟਰ ਅਤੇ ਪੰਚਾਇਤ ਘਰ ਦੀ ਉਸਾਰੀ ਤੇ ਮੁਰੰਮਤ, ਪਿੰਡ ਦੀ ਡਿਸਪੈਂਸਰੀ ਅਤੇ ਪਸ਼ੂ ਹਸਪਤਾਲ ਦੀਆ ਤਰੁੱਟੀਆਂ ਨੂੰ ਦੂਰ ਕਰਨ, ਨਜਾਇਜ ਕਬਜੇ ਹਟਾਉਣ ਅਤੇ ਪਿੰਡ ਵਿੱਚ ਬਾਂਦਰਾਂ ਦੇ ਆਤੰਕ ਤੋਂ ਛੁੱਟਕਾਰਾ ਵਰਗੇ ਦਰਜਨਾਂ ਮਸਲਿਆਂ ਦੇ ਨਿਪਟਾਰੇ ਲਈ ਜਿਲ੍ਹਾ ਅਧਿਕਾਰੀਆਂ ਨੂੰ ਸਮਾਂਬੱਧ ਹਦਾਇਤਾਂ ਕੀਤੀਆਂ।


Comments Off on ਪਿੰਡ ਦੜੋਲੀ ’ਚ ਡੀਸੀ ਨੇ ਰਾਤਰੀ ਸਭਾ ਦੌਰਾਨ ਸਮੱਸਿਆਵਾਂ ਸੁਣੀਆਂ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.