ਭਾਜਪਾ ਚਲਾਏਗੀ ਸੀਏਏ ਦੇ ਪੱਖ ’ਚ ਮੁਹਿੰਮ !    ਸੁਖਬੀਰ ਬਾਦਲ ਨੇ ਭਾਜਪਾ ਨਾਲ ਵਖਰੇਵੇਂ ਨਕਾਰੇ !    ਪੁਲੀਸ ਨੇ ਥਾਣੇ ਡੱਕੇ ਬੇਰੁਜ਼ਗਾਰ ਅਧਿਆਪਕ !    ਲੁਧਿਆਣਾ ਬਣਿਆ ਸੂਬੇ ’ਚ ਸੀਏਏ ਦੇ ਵਿਰੋਧ ਦਾ ਕੇਂਦਰ !    ‘ਫਾਲ ਆਰਮੀ ਵਰਮ’ ਦਾ ਪੰਜਾਬ ’ਚ ਹਮਲਾ,ਕਿਸਾਨਾਂ ਨੂੰ ਚੌਕਸੀ ਲਈ ਕਿਹਾ !    ਗਣਤੰਤਰ ਦਿਵਸ ਮੌਕੇ ਫ਼ੌਜੀ ਤਾਕਤ ਦਾ ਮੁਜ਼ਾਹਰਾ !    ਕਸ਼ਮੀਰੀ ਪੰਡਿਤਾਂ ਨੂੰ ਵਾਦੀ ’ਚ ਪਰਤਣ ਤੋਂ ਕੋਈ ਨਹੀਂ ਰੋਕ ਸਕਦਾ: ਰਾਜਨਾਥ !    ਪਾਕਿ ’ਚ ਹਿੰਦੂ ਲੜਕੀ ਦਾ ਜਬਰੀ ਨਿਕਾਹ !    ਪਾਣੀਆਂ ਦਾ ਮਸਲਾ : ਪੰਜਾਬ ਨਾਲ ਧੋਖਾ !    ਵਿਸਰਿਆ ਪੰਜਾਬੀ ਆਗੂ ਅਨੂਪ ਸਿੰਘ ਢਿੱਲੋਂ !    

ਬੰਦੀ ਸਿੰਘਾਂ ਦੀ ਰਿਹਾਈ ਲਈ ਆਵਾਜ਼ ਬੁਲੰਦ ਕਰਨ ਸਿੱਖ: ਜਥੇਦਾਰ

Posted On December - 6 - 2019

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 5 ਦਸੰਬਰ
ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਮੁਆਫ਼ੀ ਦੇ ਮਾਮਲੇ ਵਿੱਚ ਕੇਂਦਰ ਸਰਕਾਰ ਵੱਲੋਂ ਪਾਸਾ ਪਲਟਣ ਬਾਰੇ ਗੱਲ ਕਰਦਿਆਂ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਕਿ ਸਰਕਾਰ ਦੀ ਇਸ ਕਾਰਵਾਈ ਨਾਲ ਸਿੱਖਾਂ ਦੇ ਮਨਾਂ ਨੂੰ ਠੇਸ ਪੁੱਜੀ ਹੈ। ਇਸ ਲਈ ਸਰਕਾਰ ਨੂੰ ਆਪਣਾ ਫ਼ੈਸਲਾ ਬਦਲਣਾ ਚਾਹੀਦਾ ਹੈ। ਉਨ੍ਹਾਂ ਸਮੂਹ ਸਿੱਖ ਆਗੂਆਂ ਨੂੰ ਆਖਿਆ ਕਿ ਉਹ ਬੰਦੀ ਸਿੰਘਾਂ ਦੀ ਰਿਹਾਈ ਲਈ ਆਵਾਜ਼ ਬੁਲੰਦ ਕਰਨ।
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਇਥੇ ਸ੍ਰੀ ਅਕਾਲ ਤਖ਼ਤ ਦੇ ਸਕੱਤਰੇਤ ਵਿਖੇ ਵੱਖ ਵੱਖ ਵਫ਼ਦਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਮੀਡੀਆ ਨਾਲ ਗੱਲ ਕਰਦਿਆਂ ਆਖਿਆ ਕਿ ਆਜ਼ਾਦੀ ਤੋਂ ਬਾਅਦ ਸਿੱਖਾਂ ਨਾਲ ਮਾੜਾ ਸਲੂਕ ਕੀਤਾ ਜਾ ਰਿਹਾ ਹੈ ਪਰ ਇਹ ਮਾਮਲਾ ਹੋਰ ਵੀ ਦੁਖਦਾਈ ਹੈ। ਇਕ ਵਾਰੀ ਹਾਂ ਕਰਕੇ ਮੁਕਰਨਾ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਸਿੱਖ ਬੰਦੀਆਂ ਦੀ ਰਿਹਾਈ ਹੋਣੀ ਚਾਹੀਦੀ ਹੈ। ਇਸੇ ਤਰ੍ਹਾਂ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਰੱਦ ਹੋਣੀ ਚਾਹੀਦੀ ਹੈ। ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ, ਸ਼੍ਰੋਮਣੀ ਕਮੇਟੀ ਅਤੇ ਹੋਰ ਸਿੱਖ ਜਥੇਬੰਦੀਆਂ ਦੇ ਆਗੂਆਂ ਨੂੰ ਆਖਿਆ ਕਿ ਉਹ ਇਕਜੁਟ ਹੋ ਕੇ ਸਮੂਹ ਸਿੱਖ ਬੰਦੀਆਂ ਦੀ ਰਿਹਾਈ ਲਈ ਸਰਕਾਰ ਕੋਲ ਆਵਾਜ਼ ਬੁਲੰਦ ਕਰਨ।
ਵਿਦੇਸ਼ਾਂ ਵਿਚ ਪੜ੍ਹਾਈ ਦੇ ਮੰਤਵ ਨਾਲ ਗਏ ਪੰਜਾਬੀ ਤੇ ਖਾਸ ਕਰਕੇ ਸਿੱਖ ਬੱਚਿਆਂ ਬਾਰੇ ਗੱਲ ਕਰਦਿਆਂ ਉਨ੍ਹਾਂ ਨੇ ਵਿਦੇਸ਼ਾਂ ਦੇ ਗੁਰਦੁਆਰਿਆਂ ਦੀਆਂ ਪ੍ਰਬੰਧਕ ਕਮੇਟੀਆਂ ਨੂੰ ਆਖਿਆ ਕਿ ਉਹ ਇਨ੍ਹਾਂ ਬੱਚਿਆਂ ਲਈ ਲੰਗਰ ਅਤੇ ਰਿਹਾਇਸ਼ ’ਤੇ ਤਰਜੀਹੀ ਆਧਾਰ ’ਤੇ ਪ੍ਰਬੰਧ ਕਰਨ। ਨਵੰਬਰ 1984 ਸਿੱਖ ਕਤਲੇਆਮ ਮਾਮਲੇ ਬਾਰੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਵੱਲੋਂ ਆਏ ਬਿਆਨ ’ਤੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਉਸ ਵੇਲੇ ਦੀ ਸਰਕਾਰ ਨੇ ਖੁਦ ਨਸਲਕੁਸ਼ੀ ਕਰਵਾਈ ਸੀ। ਰਣਜੀਤ ਸਿੰਘ ਢੱਡਰੀਆਂ ਵਾਲਾ ਮਾਮਲੇ ਬਾਰੇ ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਪੰਜ ਮੈਂਬਰੀ ਕਮੇਟੀ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਸਿੱਖ ਏਡ ਦੇ ਬਾਨੀ ਭਾਈ ਰਵੀ ਸਿੰਘ ਨੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨਾਲ ਮੁਲਾਕਾਤ ਕਰਕੇ ਵਿਦੇਸ਼ਾਂ ਵਿਚ ਰੁਲ ਰਹੇ ਪੰਜਾਬੀ ਬੱਚਿਆਂ ਦਾ ਮਾਮਲਾ ਉਭਾਰਿਆ ਸੀ। ਖਾਲਸਾ ਏਡ ਨੇ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫ਼ੀ ਦਾ ਸਮਰਥਨ ਕੀਤਾ। ਉਨ੍ਹਾਂ ਨੇ ਸਿੱਖ ਬੰਦੀਆਂ ਦੀ ਰਿਹਾਈ ਦਾ ਵੀ ਸਮਰਥਨ ਕੀਤਾ। ਉਨ੍ਹਾਂ ਸਿਰੋਪਾਓ ਦੀ ਹੋ ਰਹੀ ਬੇਕਦਰੀ ’ਤੇ ਵੀ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ ਅਤੇ ਇਸ ਸਬੰਧੀ ਸ੍ਰੀ ਅਕਾਲ ਤਖ਼ਤ ਨੂੰ ਲੋੜੀਂਦੀ ਕਾਰਵਾਈ ਦੀ ਅਪੀਲ ਕੀਤੀ ਹੈ।


Comments Off on ਬੰਦੀ ਸਿੰਘਾਂ ਦੀ ਰਿਹਾਈ ਲਈ ਆਵਾਜ਼ ਬੁਲੰਦ ਕਰਨ ਸਿੱਖ: ਜਥੇਦਾਰ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.