ਬੌਲੀਵੁੱਡ ਦੇ ਨਵੇਂ ਕਾਮੇਡੀਅਨ !    ਉਮਦਾ ਪੰਜਾਬੀ ਸੰਗੀਤ ਨਿਰਦੇਸ਼ਕ ਸ਼ਿਆਮ ਸੁੰਦਰ !    ਸਿੱਖ ਇਤਿਹਾਸ ਤੇ ਵਿਰਾਸਤ ਦਾ ਚਿੱਤਰਕਾਰ ਤ੍ਰਿਲੋਕ ਸਿੰਘ !    ਪਰਿਵਾਰਕ ਰਿਸ਼ਤਿਆਂ ਦੀ ਫ਼ਿਲਮ !    ਸ਼ਾਇਰੀ ਤੋਂ ਫ਼ਿਲਮਸਾਜ਼ੀ ਤਕ ਅਮਰਦੀਪ ਗਿੱਲ !    ਦੋ ਭਰਾਵਾਂ ਦੀ ਕਹਾਣੀ !    ਛੋਟਾ ਪਰਦਾ !    ਦੋ ਪੈਰ ਘੱਟ ਤੁਰਨਾ...ਜੋਹੈਨਸ ਵਰਮੀਰ !    ਕੁੜੀਆਂ-ਚਿੜੀਆਂ ਤੇ ਸੂਈ ਧਾਗਾ !    ਰੀਝ ਵਾਲਾ ਕੰਮ !    

ਬੱਚਿਆਂ ਲਈ ਪੜ੍ਹਾਈ ਨਾਲ ਖੇਡਾਂ ਵੀ ਜ਼ਰੂਰੀ: ਰਿੱਕੀਮਾਨ

Posted On December - 4 - 2019

ਜੇਤੂਆਂ ਦਾ ਸਨਮਾਨ ਕਰਦੇ ਹੋਏ ਰਤਿੰਦਰਪਾਲ ਸਿੰਘ ਰਿੱਕੀਮਾਨ।

ਮੁਖਤਿਆਰ ਸਿੰਘ ਨੌਗਾਵਾਂ
ਦੇਵੀਗੜ੍ਹ, 3 ਦਸੰਬਰ
ਹਲਕਾ ਸਨੌਰ ਯੂਥ ਕਾਂਗਰਸ ਦੇ ਸਰਪ੍ਰਸਤ ਰਤਿੰਦਰਪਾਲ ਸਿੰਘ ਰਿੱਕੀਮਾਨ ਅਤੇ ਰਵ. ਫਾਦਰ ਡੋਮਨਿਕ ਬੋਸਕੋ ਨੇ ਅੱਜ ਸੈਂਟ ਮਿਖਾਈਲ ਕਾਨਵੈਂਟ ਸਕੂਲ ਯੋਸੂ ਨਗਰ ਪਿੰਡ ਜੁਲਕਾਂ ਵਿੱਚ ਸਕੂਲ ਦੇ ਮੈਨੇਜਰ ਫਾਦਰ ਜੋਹਨ ਮੈਥੀਊਸ ਅਤੇ ਪ੍ਰਿੰਸੀਪਲ ਸਿਸਟਰ ਪ੍ਰਭਾ ਦੀ ਅਗਵਾਈ ਹੇਠ ਕਰਵਾਈ ਗਈ ਸਕੂਲ ਦੀ ਸਲਾਨਾ ਸਪੋਰਟਸ ਮੀਟ ਦੌਰਾਨ ਸ਼ਿਰਕਤ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪੇਂਡੂ ਖੇਤਰ ਦੇ ਸਕੂਲਾਂ ਵਿੱਚ ਪੜ੍ਹਾਈ ਦੇ ਨਾਲ ਨਾਲ ਖੇਡਾਂ ਕਰਵਾਉਣੀਆਂ ਸ਼ਲਾਘਾਯੋਗ ਹਨ। ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ ਬੱਚਿਆਂ ਨੂੰ ਇਨ੍ਹਾਂ ਵਿੱਚ ਹਿੱਸਾ ਲੈਣਾ ਚਾਹੀਦਾ ਹੈ।
ਸਪੋਰਟਸ ਮੀਟ ਦੌਰਾਨ ਮੁੰਡਿਆਂ ਅਤੇ ਕੁੜੀਆਂ ਦੀਆਂ 200 ਮੀਟਰ ਦੌੜਾਂ, ਮਟਕਾ ਦੌੜ, ਬੋਰੀ ਦੌੜ ਤੋਂ ਇਲਾਵਾ ਹੋਰ ਵੀ ਵੱਖ ਵੱਖ ਖੇਡਾਂ ਕਰਵਾਈਆਂ ਗਈਆਂ ਅਤੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੀ ਵੰਡੇ ਗਏ। ਇਨ੍ਹਾਂ ਖੇਡਾਂ ਤੋਂ ਇਲਾਵਾ ਵਿਦਿਆਰਥੀਆਂ ਵੱਲੋਂ ਗੀਤ, ਕੋਰੀਓਗ੍ਰਾਫੀ, ਭੰਗੜਾ ਤੇ ਗਿੱਧਾ ਪੇਸ਼ ਕੀਤੇ ਗਏ। ਇਸ ਮੌਕੇ ਜੋਗਿੰਦਰ ਸਿੰਘ ਕਾਕੜਾ, ਅਮਨ, ਰਣਜੀਤ ਸਿੰਘ, ਅਸ਼ਵਨੀ, ਗੁਰਪ੍ਰੀਤ ਸਿੰਘ ਭਿੰਡਰ, ਮਨਿੰਦਰ ਤੇ ਹੋਰ ਮੌਜੂਦ ਸਨ।


Comments Off on ਬੱਚਿਆਂ ਲਈ ਪੜ੍ਹਾਈ ਨਾਲ ਖੇਡਾਂ ਵੀ ਜ਼ਰੂਰੀ: ਰਿੱਕੀਮਾਨ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.