ਪੀਜੀਆਈ ਪਹੁੰਚਿਆ ਕੋਰੋਨਾ ਦਾ ਮਰੀਜ਼ !    ਟੀਮ ਨੂੰ ਧੋਨੀ ਦੀ ਘਾਟ ਰੜਕਦੀ ਹੈ: ਚਾਹਲ !    ਚੰਦਰ ਸ਼ੇਖਰ ਆਜ਼ਾਦ ਦੇ ਪੋਤਰੇ ਵੱਲੋਂ ਨਾਗਰਿਕਤਾ ਕਾਨੂੰਨ ਦੀ ਹਮਾਇਤ !    ਇਤਿਹਾਸਕ ਜੱਲ੍ਹਿਆਂਵਾਲਾ ਬਾਗ਼ ਵਿੱਚ ਨਹੀਂ ਲੱਗੇਗੀ ਦਾਖ਼ਲਾ ਟਿਕਟ !    ਪਤੰਗਾਂ ਚੜ੍ਹੀਆਂ ਅਸਮਾਨ; ਪੁਲੀਸ ਪ੍ਰੇਸ਼ਾਨ !    ਨਾਸਿਕ ਵਿੱਚ ਬੱਸ-ਆਟੋਰਿਕਸ਼ਾ ਦੀ ਟੱਕਰ, 20 ਹਲਾਕ !    ਮਾਤਾ ਖੀਵੀ ਜੀ !    ਲੋਕਾਂ ਦੀਆਂ ਭਾਵਨਾਵਾਂ ਅਨੁਸਾਰ ਹੋਵੇ ਰੇਲਵੇ ਸਟੇਸ਼ਨ ਦਾ ਡਿਜ਼ਾਈਨ: ਔਜਲਾ !    ਸਿੱਖ ਲਹਿਰ ਦਾ ਅਣਗੌਲਿਆ ਪੰਨਾ ਨਿਹੰਗ ਖਾਂ !    ਸਲਮਾਨ ਖਾਨ ਦੀ ਹਰਕਤ ਤੋਂ ਗੋਆ ਵਾਸੀ ਗੁੱਸੇ ’ਚ !    

ਭਾਈ ਵੀਰ ਸਿੰਘ ਦਾ ਨਾਂ ‘ਭਾਰਤ ਰਤਨ’ ਲਈ ਭੇਜੇਗੀ ਸਰਕਾਰ

Posted On December - 6 - 2019

ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਕਿਤਾਬਾਂ ਅਤੇ ਕੈਲੰਡਰ ਜਾਰੀ ਕਰਦੇ ਹੋਏ।

ਮਨਮੋਹਨ ਸਿੰਘ ਢਿੱਲੋਂ
ਅੰਮ੍ਰਿਤਸਰ, 5 ਦਸੰਬਰ
ਚੀਫ਼ ਖਾਲਸਾ ਦੀਵਾਨ ਵੱਲੋਂ ਆਧੁਨਿਕ ਕਵਿਤਾ ਦੇ ਪਿਤਾਮਾ ਅਤੇ ਚਿੰਤਕ ਭਾਈ ਵੀਰ ਸਿੰਘ ਦੇ ਜਨਮ ਦਿਨ ਮੌਕੇ ਕਰਵਾਏ ਗਏ ਸਮਾਗਮ ਮੌਕੇ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਤਰਲੋਚਨ ਸਿੰਘ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਰਕਾਰ ਭਾਈ ਵੀਰ ਸਿੰਘ ਦਾ ਨਾਂ ‘ਭਾਰਤ ਰਤਨ’ ਲਈ ਕੇਂਦਰ ਸਰਕਾਰ ਨੂੰ ਭੇਜੇ। ਇਸ ਮੌਕੇ ਮੌਜੂਦ ਸਹਿਕਾਰਤਾ ਅਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਭਾਈ ਵੀਰ ਸਿੰਘ ਦਾ ਨਾਂ ਵੱਕਾਰੀ ਐਵਾਰਡ ਲਈ ਭੇਜੇਗੀ। ਉਨ੍ਹਾਂ ਕਿਹਾ ਕਿ ਉਹ ਖ਼ੁਦ ਇਹ ਮਾਮਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਵਿਚਾਰਨਗੇ। ਸ੍ਰੀ ਰੰਧਾਵਾ ਨੇ ਕਿਹਾ ਕਿ ਅਫ਼ਸੋਸ ਵਾਲੀ ਗੱਲ ਹੈ ਕਿ ਭਾਈ ਵੀਰ ਸਿੰਘ ਨੂੰ ਉਹ ਮਾਣ-ਸਤਿਕਾਰ ਕੌਮ ਅਤੇ ਸਰਕਾਰਾਂ ਵੱਲੋਂ ਨਹੀਂ ਦਿੱਤਾ ਗਿਆ, ਜਿਸ ਦੇ ਉਹ ਹੱਕਦਾਰ ਸਨ। ਉਨ੍ਹਾਂ ਕਿਹਾ ਕਿ ਭਾਈ ਵੀਰ ਸਿੰਘ ਦਾ ਅਸਲ ਸਨਮਾਨ ਇਹੀ ਹੈ ਕਿ ਅਸੀਂ ਉਨ੍ਹਾਂ ਵੱਲੋਂ ਰਚਿਆ ਸਾਹਿਤ ਪੜ੍ਹੀਏ। ਉਨ੍ਹਾਂ ਚੀਫ਼ ਖਾਲਸਾ ਦੀਵਾਨ ਵੱਲੋਂ ਕੀਤੇ ਇਸ ਉਪਰਾਲੇ ਦੀ ਸਰਾਹਨਾ ਕਰਦਿਆਂ ਆਪਣੇ ਅਖ਼ਤਿਆਰੀ ਕੋਟੇ ਵਿਚੋਂ ਦੀਵਾਨ ਨੂੰ 10 ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਸ੍ਰੀ ਰੰਧਾਵਾ ਨੇ ਚੀਫ਼ ਖ਼ਾਲਸਾ ਦੀਵਾਨ ਨੂੰ ਡੇਰਾ ਬਾਬਾ ਨਾਨਕ ਵਿਖੇ ਆਧੁਨਿਕ ਸਕੂਲ ਖੋਲ੍ਹਣ ਦੀ ਤਜਵੀਜ਼ ਦਿੱਤੀ ਤੇ ਪੰਜਾਬ ਸਰਕਾਰ ਵੱਲੋਂ ਜ਼ਮੀਨ ਦੇਣ ਦਾ ਵੀ ਐਲਾਨ ਕੀਤਾ। ਯੂਨੀਵਰਸਿਟੀ ਦੇ ਸਾਬਕਾ ਉਪ ਕੁਲਪਤੀ ਡਾ.ਐੱਸ.ਪੀ. ਸਿੰਘ ਨੇ ਭਾਈ ਵੀਰ ਸਿੰਘ ਦੀ ਸਾਹਿਤਕ ਦੇਣ ਨੂੰ ਚੇਤੇ ਕਰਦਿਆਂ ਉਨ੍ਹਾਂ ਵੱਲੋਂ ਜਗਾਈ ਜੋਤ ਨੂੰ ਜਗਦੇ ਰੱਖਣ ਲਈ ਸਾਰੀਆਂ ਧਿਰਾਂ ਨੂੰ ਸਰਗਰਮ ਹੋਣ ਦਾ ਸੱਦਾ ਦਿੱਤਾ।

ਨਾਨਕ ਸਿੰਘ ਦਾ ਸਮੁੱਚਾ ਸਾਹਿਤ ਭਾਈ ਗੁਰਦਾਸ ਲਾਇਬ੍ਰੇਰੀ ’ਚ ਸੁਸ਼ੋਭਿਤ ਕੀਤਾ ਜਾਵੇਗਾ

ਪੰਜਾਬੀ ਲੇਖਕ ਤੇ ਨਾਵਲ ਦੇ ਪਿਤਾਮਾ ਨਾਨਕ ਸਿੰਘ ਦਾ ਸਮੁੱਚਾ ਸਾਹਿਤ ਹੁਣ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਭਾਈ ਗੁਰਦਾਸ ਲਾਇਬ੍ਰੇਰੀ ਵਿਚ ਸੁਸ਼ੋਭਿਤ ਹੋਵੇਗਾ। ਇਸ ਸਾਹਿਤ ਵਿਚ ਉਨ੍ਹਾਂ ਦੇ ਨਾਵਲ, ਹੱਥ ਲਿਖਤ ਖਰੜੇ, ਨਾਵਲਾਂ ਦੇ ਪਹਿਲੇ ਐਡੀਸ਼ਨ, ਤਸਵੀਰਾਂ ਤੇ ਚਿੱਠੀਆਂ ਸ਼ਾਮਲ ਹੋਣਗੀਆਂ। ਨਾਨਕ ਸਿੰਘ ਦਾ ਪਰਿਵਾਰ ਸਮੁੱਚਾ ਸਾਹਿਤ ਯੂਨੀਵਰਸਿਟੀ ਨੂੰ ਸੌਂਪਣ ਲਈ ਤਰਤੀਬ ਦੇ ਰਿਹਾ ਹੈ। ਇਹ ਸਾਰਾ ਸਾਹਿਤ ਲਾਇਬ੍ਰੇਰੀ ਦੀ ਚੌਥੀ ਮੰਜ਼ਲ ’ਤੇ ਸਥਾਪਤ ਕੀਤੇ ਜਾ ਰਹੇ ਮਿਊਜ਼ੀਅਮ ਵਿਚ ਰੱਖਿਆ ਜਾਵੇਗਾ। ਭਾਈ ਗੁਰਦਾਸ ਲਾਇਬ੍ਰੇਰੀ ਦੇ ਪ੍ਰੋਫ਼ੈਸਰ ਇੰਚਾਰਜ ਅਮਿਤ ਕੌਟਸ ਨੇ ਕਿਹਾ ਕਿ ਯੂਨੀਵਰਸਿਟੀ ਦੀ ਸਿੰਡੀਕੇਟ ਵੱਲੋਂ ਨਾਨਕ ਸਿੰਘ ਦਾ ਸਮੁੱਚਾ ਸਾਹਿਤ ਸਾਂਭਣ ਸਬੰਧੀ ਲਏ ਫ਼ੈਸਲੇ ਮਗਰੋਂ ਕਾਰਵਾਈ ਅਰੰਭ ਦਿੱਤੀ ਗਈ ਹੈ। ਨਾਨਕ ਸਿੰਘ ਦੇ ਛੋਟੇ ਸਪੁੱਤਰ ਡਾ. ਕੁਲਬੀਰ ਸਿੰਘ ਸੂਰੀ ਨੇ ਦੱਸਿਆ ਕਿ ਉਨ੍ਹਾਂ ਦੀਆਂ 57 ਮੌਲਿਕ ਪੁਸਤਕਾਂ, 35 ਪੁਰਾਣੇ ਐਡੀਸ਼ਨ ਅਤੇ ਹੱਥ ਲਿਖਤ ਖਰੜੇ ਮੌਜੂਦ ਹਨ।


Comments Off on ਭਾਈ ਵੀਰ ਸਿੰਘ ਦਾ ਨਾਂ ‘ਭਾਰਤ ਰਤਨ’ ਲਈ ਭੇਜੇਗੀ ਸਰਕਾਰ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.