ਬੌਲੀਵੁੱਡ ਦੇ ਨਵੇਂ ਕਾਮੇਡੀਅਨ !    ਉਮਦਾ ਪੰਜਾਬੀ ਸੰਗੀਤ ਨਿਰਦੇਸ਼ਕ ਸ਼ਿਆਮ ਸੁੰਦਰ !    ਸਿੱਖ ਇਤਿਹਾਸ ਤੇ ਵਿਰਾਸਤ ਦਾ ਚਿੱਤਰਕਾਰ ਤ੍ਰਿਲੋਕ ਸਿੰਘ !    ਪਰਿਵਾਰਕ ਰਿਸ਼ਤਿਆਂ ਦੀ ਫ਼ਿਲਮ !    ਸ਼ਾਇਰੀ ਤੋਂ ਫ਼ਿਲਮਸਾਜ਼ੀ ਤਕ ਅਮਰਦੀਪ ਗਿੱਲ !    ਦੋ ਭਰਾਵਾਂ ਦੀ ਕਹਾਣੀ !    ਛੋਟਾ ਪਰਦਾ !    ਦੋ ਪੈਰ ਘੱਟ ਤੁਰਨਾ...ਜੋਹੈਨਸ ਵਰਮੀਰ !    ਕੁੜੀਆਂ-ਚਿੜੀਆਂ ਤੇ ਸੂਈ ਧਾਗਾ !    ਰੀਝ ਵਾਲਾ ਕੰਮ !    

ਮਜ਼ਦੂਰਾਂ ਵਲੋਂ ਸ਼ਹਿਰ ਵਿਚ ਰੋਸ ਮਾਰਚ

Posted On December - 4 - 2019

ਪੱਤਰ ਪ੍ਰੇਰਕ
ਅਜਨਾਲਾ, 3 ਦਸੰਬਰ
ਮਜ਼ਦੂਰ ਮੁਕਤੀ ਸੰਘਰਸ਼ ਮੋਰਚਾ ਦੇ ਕਾਰਕੁਨਾਂ ਨੇ ਆਪਣੀਆਂ ਮੰਗਾਂ ਦੇ ਹੱਕ ਵਿੱਚ ਮੋਰਚੇ ਦੇ ਪ੍ਰਧਾਨ ਰੋਬਿਟ ਪਛੀਆਂ ਦੀ ਅਗਵਾਈ ਹੇਠ ਸ਼ਹਿਰ ਅੰਦਰ ਰੋਸ ਮਾਰਚ ਕੀਤਾ ਅਤੇ ਸਰਕਾਰ ਵਿਰੁਧ ਨਾਅਰੇਬਾਜ਼ੀ ਕੀਤੀ।
ਮੋਰਚੇ ਦੇ ਪ੍ਰਧਾਨ ਰੋਬਿਟ ਮਸੀਹ ਪਛੀਆਂ ਨੇ ਦੱਸਿਆ ਕਿ ਭਾਵੇਂ ਦੇਸ਼ ਨੂੰ ਆਜ਼ਾਦ ਹੋਇਆਂ 72 ਵਰ੍ਹੇ ਹੋ ਗਏ ਹਨ ਪਰ ਪੰਜਾਬ ਦੇ ਮਜ਼ਦੂਰ ਅਤੇ ਗਰੀਬ ਪਰਿਵਾਰ ਅੱਜ ਵੀ ਗੁਲਾਮੀ ਦਾ ਜੀਵਨ ਬਤੀਤ ਕਰਨ ਲਈ ਮਜਬੂਰ ਹਨ। ਮਜ਼ਦੂਰ ਪਰਿਵਾਰ ਕੋਲ ਨਾ ਤਾਂ ਕੋਈ ਕੰਮ ਹੈ ਅਤੇ ਨਾ ਹੀ ਰਹਿਣ ਵਾਸਤੇ ਕੁੱਲੀ ਹੈ। ਸਿਆਸੀ ਪਾਰਟੀਆਂ ਇਨ੍ਹਾਂ ਨੂੰ ਸਬਜ਼ਬਾਗ ਵਿਖਾ ਕੇ ਵੋਟਾਂ ਜ਼ਰੂਰ ਹਾਸਲ ਕਰਕੇ ਸਰਕਾਰ ਬਣਾ ਲੈਂਦੇ ਹਨ ਪਰ ਸੱਤਾ ਦੀ ਕੁਰਸੀ ਸੰਭਾਲਣ ਮਗਰੋਂ ਉਨ੍ਹਾਂ ਦੀਆਂ ਬੁਨਿਆਦੀ ਲੋੜਾਂ ਵੀ ਪੂਰੀਆਂ ਨਹੀਂ ਕਰਦੀਆਂ। ਮਜ਼ਦੂਰ ਵਰਗ ਦਾ ਜੀਵਨ ਪਧਰ ਉੱਚਾ ਚੁੱਕਣ ਲਈ ਕਿੰਨੀਆਂ ਹੀ ਸਰਕਾਰੀ ਸਕੀਮਾਂ ਦੀ ਗਿਣਤੀ ਤਾਂ ਬਹੁਤ ਹੈ ਪਰ ਅਮਲ ਰੂਪ ਵਿਚ ਗਰੀਬ ਤੇ ਮਜ਼ਦੂਰ ਪਰਿਵਾਰਾਂ ਤੱਕ ਸਰਕਾਰਾਂ ਦੀ ਇਕ ਵੀ ਸਕੀਮ ਨਹੀਂ ਪੁੱਜਦੀ। ਉਨ੍ਹਾਂ ਮੰਗ ਕੀਤੀ ਕਿ ਮਜ਼ਦੂਰਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਸਰਕਾਰ ਉਨ੍ਹਾਂ ਦੀ ਦਿਹਾੜੀ ਘੱਟੋ-ਘੱਟ 700 ਰੁਪਏ ਕਰੇ, ਰੈਣ ਬਸੇਰੇ ਲਈ 5-5 ਮਰਲੇ ਦੇ ਪਲਾਟ ਦੇਵੇ, ਮਨਰੇਗਾ ਸਕੀਮ ਤਹਿਤ ਮਜ਼ਦੂਰ ਨੂੰ ਪਿੰਡ ਵਿਚ ਹੀ ਸਾਰਾ ਸਾਲ ਕੰਮ ਮਿਲੇ, ਵਿਆਜ ਰਹਿਤ ਕਰਜ਼ੇ ਦਿੱਤੇ ਜਾਣ। ਇਸ ਮੌਕੇ ਸੁਲੇਮਾਨ ਮਾਛੀਨੰਗਲ, ਵਿਲੀਅਮ ਪੋਲ, ਬੀਬੀ ਸਵਰਨ ਕੌਰ, ਪਲਵਿੰਦਰ ਕੌਰ, ਸਤਪਾਲ ਸਿੰਘ, ਕੁਲਵੰਤ ਸਿੰਘ, ਵਿਜੇ ਸਿੰਘ, ਸੋਨੀ ਸਿੰਘ, ਬੀਬੀ ਰਾਜ ਚਮਿਆਰੀ, ਬਲਦੇਵ ਸਿੰਘ ਆਦਿ ਹਾਜ਼ਰ ਸਨ।


Comments Off on ਮਜ਼ਦੂਰਾਂ ਵਲੋਂ ਸ਼ਹਿਰ ਵਿਚ ਰੋਸ ਮਾਰਚ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.