ਆਪਣੇ ਹਮਜ਼ਾਦ ਦੀ ਨਜ਼ਰ ਵਿਚ ਮੰਟੋ !    ਥਿਓਡਰ ਅਡੋਰਨੋ : ਪ੍ਰਬੁੱਧਤਾ ਦੀ ਡਾਇਲੈਕਟਿਕਸ !    ਨਵੀਆਂ ਰਾਣੀਆਂ !    ਸਾਡੇ ਵਿਆਹ - ਅਤੀਤ ਅਤੇ ਵਰਤਮਾਨ ਦੇ ਝਰੋਖਿਆਂ ਵਿੱਚੋਂ !    ਹਿਟਲਰ ਖ਼ਿਲਾਫ਼ ਜੰਗ ਛੇੜਣ ਵਾਲਾ ‘ਵ੍ਹਾਈਟ ਰੋਜ਼’ !    ਖ਼ੁਸ਼ ਲੋਕਾਂ ਦੀ ਧਰਤੀ ਭੂਟਾਨ !    ਅਸਹਿਮਤੀ ਦਾ ਪ੍ਰਵਚਨ !    ਲੋਕਾਂ ਨੂੰ ਲੋਕਾਂ ਨਾਲ ਜੋੜਦੀ ਸ਼ਾਇਰੀ !    ਆਜ਼ਾਦੀਆਂ !    ਚਪੇੜਾਂ ਖਾਣ ਵਾਲੇ ਨੇਤਾ ਜੀ !    

ਮਨਮੋਹਨ ਸਿੰਘ ਦਾ ਬਿਆਨ ਮੰਦਭਾਗਾ: ਸੁਖਬੀਰ

Posted On December - 6 - 2019

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 5 ਦਸੰਬਰ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਵੱਲੋਂ ਨਵੰਬਰ 1984 ਵਿਚ ਹਜ਼ਾਰਾਂ ਨਿਰਦੋਸ਼ ਸਿੱਖਾਂ ਦਾ ਕਤਲੇਆਮ ਰੋਕਣ ਲਈ ਫ਼ੌਜ ਨਾ ਸੱਦਣ ਵਾਸਤੇ ਸਾਬਕਾ ਪ੍ਰਧਾਨ ਮੰਤਰੀ ਨਰਸਿਮਹਾ ਰਾਓ ਨੂੰ ਦੋਸ਼ੀ ਠਹਿਰਾਉਣ ਨੂੰ ਮੰਦਭਾਗਾ ਕਰਾਰ ਦਿੱਤਾ ਹੈ। ਸ੍ਰੀ ਬਾਦਲ ਨੇ ਕਿਹਾ ਕਿ ਡਾ. ਮਨਮੋਹਨ ਸਿੰਘ ਦਾ ਬਿਆਨ ਗਾਂਧੀ ਪਰਿਵਾਰ ਨੂੰ ਕਲੀਨ ਚਿੱਟ ਦੇ ਕੇ ਸਾਰਾ ਦੋਸ਼ ਤਤਕਾਲੀ ਗ੍ਰਹਿ ਮੰਤਰੀ ਸਿਰ ਮੜ੍ਹਨ ਦੀ ਕੋਸ਼ਿਸ਼ ਹੈ। ਉਨ੍ਹਾਂ ਕਿਹਾ ਕਿ ਭਾਵੇਂ ਸਾਬਕਾ ਪ੍ਰਧਾਨ ਮੰਤਰੀ ਦਾ ਬਿਆਨ ਸਪੱਸ਼ਟ ਰੂਪ ਵਿਚ ਅਕਾਲੀ ਦਲ ਦੇ ਉਸ ਪੱਖ ਦੀ ਪੁਸ਼ਟੀ ਕਰਦਾ ਹੈ ਕਿ ਇਸ ਕਤਲੇਆਮ ਨੂੰ ਰੋਕਿਆ ਜਾ ਸਕਦਾ ਸੀ ਪਰ ਹੈਰਾਨੀ ਦੀ ਗੱਲ ਇਹ ਹੈ ਕਿ ਉਨ੍ਹਾਂ ਨੂੰ ਗਾਂਧੀ ਪਰਿਵਾਰ ਦੇ ਬਚਾਅ ਵਾਸਤੇ ਅੱਗੇ ਆਉਣ ਵਿਚ 35 ਸਾਲ ਲੱਗ ਗਏ।


Comments Off on ਮਨਮੋਹਨ ਸਿੰਘ ਦਾ ਬਿਆਨ ਮੰਦਭਾਗਾ: ਸੁਖਬੀਰ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.