ਆਪਣੇ ਹਮਜ਼ਾਦ ਦੀ ਨਜ਼ਰ ਵਿਚ ਮੰਟੋ !    ਥਿਓਡਰ ਅਡੋਰਨੋ : ਪ੍ਰਬੁੱਧਤਾ ਦੀ ਡਾਇਲੈਕਟਿਕਸ !    ਨਵੀਆਂ ਰਾਣੀਆਂ !    ਸਾਡੇ ਵਿਆਹ - ਅਤੀਤ ਅਤੇ ਵਰਤਮਾਨ ਦੇ ਝਰੋਖਿਆਂ ਵਿੱਚੋਂ !    ਹਿਟਲਰ ਖ਼ਿਲਾਫ਼ ਜੰਗ ਛੇੜਣ ਵਾਲਾ ‘ਵ੍ਹਾਈਟ ਰੋਜ਼’ !    ਖ਼ੁਸ਼ ਲੋਕਾਂ ਦੀ ਧਰਤੀ ਭੂਟਾਨ !    ਅਸਹਿਮਤੀ ਦਾ ਪ੍ਰਵਚਨ !    ਲੋਕਾਂ ਨੂੰ ਲੋਕਾਂ ਨਾਲ ਜੋੜਦੀ ਸ਼ਾਇਰੀ !    ਆਜ਼ਾਦੀਆਂ !    ਚਪੇੜਾਂ ਖਾਣ ਵਾਲੇ ਨੇਤਾ ਜੀ !    

ਮਰਿਆਦਾ ਭੰਗ ਕਰਨ ਬਾਰੇ ਨਹੀਂ ਸੋਚ ਸਕਦਾ: ਗਿਆਨੀ ਰਣਜੀਤ ਸਿੰਘ

Posted On December - 6 - 2019

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 5 ਦਸੰਬਰ
ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗਹੌਰ ਨੇ ਕਿਹਾ ਹੈ ਕਿ ਉਹ ਤਖ਼ਤ ਸਾਹਿਬ ਦੀ ਮਰਿਆਦਾ ਬਾਰੇ ਸੁਚੇਤ ਹਨ ਅਤੇ ਤਖ਼ਤ ਸਾਹਿਬ ਦੀ ਮਰਿਆਦਾ ਭੰਗ ਕਰਨ ਬਾਰੇ ਸੁਫ਼ਨੇ ਵਿਚ ਵੀ ਨਹੀਂ ਸੋਚ ਸਕਦੇ। ਅੱਜ ਟੈਲੀਫੋਨ ਰਾਹੀਂ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਕੁਝ ਦਿਨ ਪਹਿਲਾਂ ਅਚੇਤਪੁਣੇ ਵਿਚ ਉਨ੍ਹਾਂ ਕੋਲੋਂ ਜੋ ਗ਼ਲਤੀ ਹੋਈ ਸੀ, ਉਸ ਦੀ ਉਨ੍ਹਾਂ ਤਖ਼ਤ ਸਾਹਿਬ ’ਤੇ ਅਰਦਾਸ ਕਰ ਕੇ ਭੁੱਲ ਬਖ਼ਸ਼ਾ ਲਈ ਹੈ। ਇਸ ਘਟਨਾ ਬਾਰੇ ਹੁਣ ਕੋਈ ਵਿਵਾਦ ਨਹੀਂ ਹੈ ਪਰ ਕੁਝ ਲੋਕ ਨਿੱਜੀ ਮੁਫ਼ਾਦਾਂ ਲਈ ਇਸ ਮਾਮਲੇ ਨੂੰ ਤੂਲ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਤਖ਼ਤ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਹਿੱਤ ਨੂੰ ਮਿਲ ਕੇ ਉਹ ਸਾਰੀ ਸਥਿਤੀ ਸਪੱਸ਼ਟ ਕਰ ਚੁੱਕੇ ਹਨ ਅਤੇ ਉਨ੍ਹਾਂ ਨੇ ਉਨ੍ਹਾਂ ਦਾ ਸਪੱਸ਼ਟੀਕਰਨ ਮੰਨ ਲਿਆ ਹੈ।


Comments Off on ਮਰਿਆਦਾ ਭੰਗ ਕਰਨ ਬਾਰੇ ਨਹੀਂ ਸੋਚ ਸਕਦਾ: ਗਿਆਨੀ ਰਣਜੀਤ ਸਿੰਘ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.