ਜੰਨਤ ਕਿਵੇਂ ਬਣ ਰਿਹੈ ਦੋਜ਼ਖ !    ਪੰਜਾਬ ’ਚ ਬਿਜਲੀ ਮਹਿੰਗੀ ਕਿਉਂ? !    ਜ਼ਮਾਨੇ ਨੇ ਮਾਰੇ ਜਵਾਂ ਕੈਸੇ ਕੈਸੇ... !    ਟੈਸਟ ਟੀਮ ਦੇ ਐਲਾਨ ਤੋਂ ਪਹਿਲਾਂ ਇਸ਼ਾਂਤ ਜ਼ਖ਼ਮੀ !    ਸੁਪਰੀਮ ਕੋਰਟ ਵਲੋਂ ਜਸਟਿਸ ਵਰਮਾ ਕਮੇਟੀ ਦੀ ਰਿਪੋਰਟ ਬਾਰੇ ਕੇਂਦਰ ਨੂੰ ਨੋਟਿਸ !    ਅਲਾਹਾਬਾਦ ਦਾ ਨਾਮ ਬਦਲਣ ਦੇ ਮਾਮਲੇ ’ਚ ਯੂਪੀ ਸਰਕਾਰ ਨੂੰ ਨੋਟਿਸ !    ਦਿੱਲੀ ਚੋਣਾਂ: ਕਾਂਗਰਸ ਵਲੋਂ ਕੇਜਰੀਵਾਲ ਵਿਰੁਧ ਸਭਰਵਾਲ ਨੂੰ ਟਿਕਟ !    ਚੀਫ ਖਾਲਸਾ ਦੀਵਾਨ ਵੱਲੋਂ 64 ਨਵੇਂ ਮੈਂਬਰ ਨਾਮਜ਼ਦ !    ਕੈਪਟਨ ਵੱਲੋਂ ਐੱਨਐੱਚਏਆਈ ਦੇ ਚੇਅਰਮੈਨ ਨਾਲ ਮੁਲਾਕਾਤ !    ਕਾਂਗਰਸ ਵੱਲੋਂ ਪਾਰਟੀ ਸ਼ਾਸਿਤ ਰਾਜਾਂ ਲਈ ਕਮੇਟੀਆਂ ਗਠਿਤ !    

ਮਿਲਟਰੀ ਲਿਟਰੇਚਰ ਫੈਸਟੀਵਲ ’ਚ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ

Posted On December - 8 - 2019

ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਮਰਗੋਂ ਆਉਂਦੇ ਹੋਏ ਬੀਐੱਸ ਧਨੋਆ, ਸੁਨੀਲ ਲਾਂਬਾ ਤੇ ਵੀਪੀ ਮਲਿਕ। -ਫੋਟੋ: ਮਨੋਜ ਮਹਾਜਨ

ਆਤਿਸ਼ ਗੁਪਤਾ
ਚੰਡੀਗੜ, 7 ਦਸੰਬਰ
ਦਸੰਬਰ ਮਹੀਨੇ ਵਿਚ 13 ਤੋਂ 15 ਤੱਕ ਹੋਣ ਵਾਲੇ ਤੀਜੇ ਮਿਲਟਰੀ ਲਿਟਰੇਚਰ ਫੈਸਟੀਵਲ ਦੀ ਕੜੀ ਵਿਚ ਕਰਵਾਏ ਜਾ ਰਹੇ ਸਮਾਗਮਾਂ ਤਹਿਤ ਕੌਮੀ ਝੰਡਾ ਦਿਵਸ ਮੌਕੇ ਜਲ, ਥਲ ਤੇ ਹਵਾਈ ਸੈਨਾ ਦੇ ਸਾਬਕਾ ਮੁਖੀਆਂ ਨੇ ਚੰਡੀਗੜ੍ਹ ਦੇ ਵਾਰ ਮੈਮੋਰੀਅਲ ਵਿਚ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਦੇਸ਼ ਦੀ ਸੁਰੱਖਿਆ ਅਤੇ ਅਖੰਡਤਾ ਦੀ ਰਾਖੀ ਕਰਦੇ ਹੋਏ ਸ਼ਹਾਦਤ ਦਾ ਜਾਮ ਪੀਣ ਵਾਲੇ ਬਹਾਦਰ ਸੈਨਿਕਾਂ ਦੀਆਂ ਕੁਰਬਾਨੀਆਂ ਨੂੰ ਸਨਮਾਨ ਦੇਣ ਲਈ ਸਾਬਕਾ ਸੇਵਾ ਮੁਖੀ ਜਨਰਲ ਵੀਪੀ ਮਲਿਕ ਤੇ ਏਅਰ ਚੀਫ਼ ਮਾਰਸ਼ਲ ਬੀਐੱਸ ਧਨੋਆ (ਸੇਵਾਮੁਕਤ) ਤੇ ਐਡਮਿਰਲ ਸੁਨੀਲ ਲਾਂਬਾ (ਸੇਵਾਮੁਕਤ) ਨੇ ਸ਼ਰਧਾ ਦੇ ਫੁੱਲ ਭੇਟ ਕੀਤੇ।
ਇਸ ਮੌਕੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੰਦੇਸ਼ ਦਿੰਦਿਆਂ ਬਰੇਵਹਾਰਟ ਵੱਲੋਂ ਮੋਟਰਸਾਈਕਲ ਰੈਲੀ ਕੱਢੀ ਗਈ, ਜਿਸ ਨੂੰ ਪੰਜਾਬ ਦੇ ਮੁੱਖ ਮੰਤਰੀ ਦੇ ਸੀਨੀਅਰ ਸਲਾਹਕਾਰ ਲੈਫਟੀਨੈਂਟ ਜਨਰਲ ਟੀਐੱਸ ਸ਼ੇਰਗਿੱਲ (ਸੇਵਾਮੁਕਤ) ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਰੈਲੀ ’ਚ 425 ਮੋਟਰਸਾਈਕਲਾਂ ’ਤੇ ਸਵਾਰ ਸੈਨਾ ਦੀਆਂ ਪ੍ਰਮੁੱਖ ਹਸਤੀਆਂ ਤੇ ਫੌਜ ਵਿੱਚ ਸੇਵਾ ਨਿਭਾਉਣ ਵਾਲੇ ਅਧਿਕਾਰੀ ਸ਼ਾਮਲ ਸਨ। ਪੰਜਾਬ ਤੇ ਹਰਿਆਣਾ ਡਾਇਰੈਕਟੋਰੇਟ ਦੇ ਐੱਨਸੀਸੀ ਕੈਡੇਟ ਤੇ ਸਥਾਨਕ ਸ਼ਹਿਰ ਦੇ ਸਕੂਲੀ ਬੱਚਿਆਂ ਨਾਲ ਹਰ ਵਰਗ ਦੇ ਲੋਕ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਦੀ ਰਸਮ ਵਿੱਚ ਸ਼ਾਮਲ ਹੋਏ। ਇਸ ਮੌਕੇ ਕੈਨੇਡੀਅਨ ਕੌਂਸਲਰ ਜਨਰਲ ਚੰਡੀਗੜ੍ਹ ਮੀਆ ਯੇਨ, ਵਾਈਪੀਐੱਸ ਦੇ ਡਾਇਰੈਕਟਰ ਮੇਜਰ ਜਨਰਲ ਟੀਪੀਐੱਸ ਵੜੈਚ ਤੇ ਓਐੱਸਡੀ/ਸੀਨੀਅਰ ਸਲਾਹਕਾਰ ਕਰਨਵੀਰ ਸਿੰਘ ਹਾਜ਼ਰ ਸਨ।
ਮਿਲਟਰੀ ਲਿਟਰੇਚਰ ਫੈਸਟੀਵਲ ਐਸੋਸੀਏਸ਼ਨ ਦੇ ਚੇਅਰਮੈਨ ਜਨਰਲ ਸ਼ੇਰਗਿੱਲ ਨੇ ਲੋਕਾਂ ਵਿਚ ਉਤਸ਼ਾਹ ਦੀ ਸ਼ਲਾਘਾ ਕਰਦਿਆਂ ਭਵਿੱਖ ਵਿੱਚ ਅਜਿਹੇ ਹੋਰ ਸਮਾਗਮ ਕਰਵਾਉਣ ਦੀ ਮੰਗ ਕੀਤੀ।
ਉਨ੍ਹਾਂ ਕਿਹਾ ਕਿ ਫੈਸਟੀਵਲ ਦਾ ਉਦੇਸ਼ ਨੌਜਵਾਨਾਂ ਵਿੱਚ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਨਾ ਅਤੇ ਉਨ੍ਹਾਂ ਨੂੰ ਪੰਜਾਬ ਦੇ ਅਮੀਰ ਫੌਜੀ ਇਤਿਹਾਸ ਬਾਰੇ ਦੱਸਣਾ ਸੀ, ੳਨ੍ਹਾਂ 2017 ਵਿੱਚ ਆਰੰਭੇ ਇਸ ਮੈਗਾ ਈਵੈਂਟ ਦੀ ਸ਼ੁਰੂਆਤ ਤੋਂ ਬਾਅਦ ਇਸ ਸਫ਼ਲਤਾ ਨੂੰ ਯਕੀਨੀ ਬਣਾਉਣ ਲਈ ਨਿੱਜੀ ਤੌਰ ’ਤੇ ਉਪਰਾਲੇ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸ਼ਲਾਘਾ ਕੀਤੀ।


Comments Off on ਮਿਲਟਰੀ ਲਿਟਰੇਚਰ ਫੈਸਟੀਵਲ ’ਚ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.