ਆਪਣੇ ਹਮਜ਼ਾਦ ਦੀ ਨਜ਼ਰ ਵਿਚ ਮੰਟੋ !    ਥਿਓਡਰ ਅਡੋਰਨੋ : ਪ੍ਰਬੁੱਧਤਾ ਦੀ ਡਾਇਲੈਕਟਿਕਸ !    ਨਵੀਆਂ ਰਾਣੀਆਂ !    ਸਾਡੇ ਵਿਆਹ - ਅਤੀਤ ਅਤੇ ਵਰਤਮਾਨ ਦੇ ਝਰੋਖਿਆਂ ਵਿੱਚੋਂ !    ਹਿਟਲਰ ਖ਼ਿਲਾਫ਼ ਜੰਗ ਛੇੜਣ ਵਾਲਾ ‘ਵ੍ਹਾਈਟ ਰੋਜ਼’ !    ਖ਼ੁਸ਼ ਲੋਕਾਂ ਦੀ ਧਰਤੀ ਭੂਟਾਨ !    ਅਸਹਿਮਤੀ ਦਾ ਪ੍ਰਵਚਨ !    ਲੋਕਾਂ ਨੂੰ ਲੋਕਾਂ ਨਾਲ ਜੋੜਦੀ ਸ਼ਾਇਰੀ !    ਆਜ਼ਾਦੀਆਂ !    ਚਪੇੜਾਂ ਖਾਣ ਵਾਲੇ ਨੇਤਾ ਜੀ !    

ਮੁੱਖ ਸਕੱਤਰ ਵੱਲੋਂ ਜਨਗਣਨਾ 2021 ਦੀਆਂ ਤਿਆਰੀਆਂ ਦਾ ਜਾਇਜ਼ਾ

Posted On December - 11 - 2019

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 10 ਦਸੰਬਰ
ਪੰਜਾਬ ਦੇ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਨੇ ਅੱਜ ਇੱਥੇ ਸੂਬਾ ਪੱਧਰੀ ਕੋਆਰਡੀਨੇਸ਼ਨ ਕਮੇਟੀ ਵਿਚ ਜਨਗਣਨਾ-2021 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਜਨਗਣਨਾ ਦੋ ਪੜਾਵਾਂ ਵਿਚ ਕੀਤੀ ਜਾਵੇਗੀ। ਪਹਿਲੇ ਪੜਾਅ ਅਧੀਨ 15 ਮਈ ਤੋਂ 29 ਜੂਨ, 2020 ਤੱਕ ਘਰਾਂ ਦੀ ਗਣਨਾ ਕਰਨ ਦੇ ਨਾਲ-ਨਾਲ ਕੌਮੀ ਜਨਸੰਖਿਆ ਰਜਿਸਟਰ ਅੱਪਡੇਟ ਕੀਤਾ ਜਾਵੇਗਾ। ਦੂਜੇ ਪੜਾਅ ਵਿੱਚ 9 ਤੋਂ 28 ਫਰਵਰੀ, 2021 ਤੱਕ ਜਨਸੰਖਿਆ ਗਣਨਾ ਕੀਤੀ ਜਾਵੇਗੀ ਅਤੇ 1 ਤੋਂ 5 ਮਾਰਚ, 2021 ਤੱਕ ਸੁਧਾਈ ਕੀਤੀ ਜਾਵੇਗੀ।
ਬੁਲਾਰੇ ਨੇ ਦੱਸਿਆ ਕਿ ਪ੍ਰਸ਼ਾਸਕੀ ਇਕਾਈਆਂ ਦੀਆਂ ਹੱਦਾਂ 31 ਦਸੰਬਰ, 2019 ਮਗਰੋਂ ਵਧਾਈਆਂ ਨਹੀਂ ਜਾ ਸਕਣਗੀਆਂ। ਇਸ ਨਾਲ ਸੂਬੇ ਵਿਚ ਜਨਗਣਨਾ 2021 ਮੁਕੰਮਲ ਹੋਣ ਤੱਕ ਮੌਜੂਦਾ ਨਗਰ ਪਾਲਿਕਾਵਾਂ, ਪਿੰਡਾਂ, ਤਹਿਸੀਲਾਂ, ਵਿਕਾਸ ਬਲਾਕਾਂ, ਸਬ-ਡਿਵੀਜ਼ਨਾਂ, ਜ਼ਿਲ੍ਹਿਆਂ ਆਦਿ ਦੀਆਂ ਹੱਦਾਂ ਵਿਚ ਕੋਈ ਤਬਦੀਲੀ ਕਰਨ ’ਤੇ ਪਾਬੰਦੀ ਹੋਵੇਗੀ। ਮੁੱਖ ਸਕੱਤਰ ਨੂੰ ਜਾਣੂ ਕਰਵਾਇਆ ਗਿਆ ਕਿ ਮਾਸਟਰ ਟਰੇਨਰਾਂ ਨੂੰ ਮੈਗਸੀਪਾ, ਚੰਡੀਗੜ੍ਹ ਵਿਚ 16 ਤੋਂ 21 ਦਸੰਬਰ ਤੱਕ ਸਿਖਲਾਈ ਦਿੱਤੀ ਜਾਵੇਗੀ। ਜਨਗਣਨਾ 2021 ਦੇ ਫੀਲਡ ਦੇ ਕੰਮ ਲਈ ਜਨਗਣਨਾ ਕਰਨ ਵਾਲਿਆਂ ਅਤੇ ਸੁਪਰਵਾਈਜ਼ਰਾਂ ਦੀ ਡਿਊਟੀ ਲਗਾਈ ਜਾਵੇਗੀ। ਮੁੱਖ ਸਕੱਤਰ ਨੇ ਜਨਗਣਨਾ 2021 ਦੀ ਰੂਪਰੇਖਾ ਸਬੰਧੀ ਵਿਚਾਰ-ਚਰਚਾ ਕੀਤੀ ਅਤੇ ਡਿਜ਼ਾਈਨ ਤੇ ਤਕਨੀਕਾਂ ਵਿਚ ਸੁਧਾਰ ਕਰਨ ’ਤੇ ਜ਼ੋਰ ਦਿੱਤਾ। ਇਸ ਮੌਕੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਵਿੱਤ ਕਮਿਸ਼ਨਰ ਸੀਮਾ ਜੈਨ, ਸਥਾਨਕ ਸਰਕਾਰਾਂ ਦੇ ਪ੍ਰਮੁੱਖ ਸਕੱਤਰ ਏ.ਵੇਣੂ ਪ੍ਰਸਾਦ, ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ, ਵਿਸ਼ੇਸ਼ ਸਕੱਤਰ ਯੋਜਨਾ ਡੀ.ਐੱਸ. ਮਾਂਗਟ ਅਤੇ ਵਧੀਕ ਸਕੱਤਰ ਮਾਲ ਕੈਪਟਨ ਕਰਨੈਲ ਸਿੰਘ ਹਾਜ਼ਰ ਸਨ। ਡਾਇਰੈਕਟਰ ਜਨਗਣਨਾ ਪੰਜਾਬ ਅਤੇ ਚੰਡੀਗੜ੍ਹ ਡਾ. ਅਭਿਸ਼ੇਕ ਜੈਨ ਨੇ ਅਗਾਊਂ ਮੁਕੰਮਲ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ।


Comments Off on ਮੁੱਖ ਸਕੱਤਰ ਵੱਲੋਂ ਜਨਗਣਨਾ 2021 ਦੀਆਂ ਤਿਆਰੀਆਂ ਦਾ ਜਾਇਜ਼ਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.