ਪੀਜੀਆਈ ਪਹੁੰਚਿਆ ਕੋਰੋਨਾ ਦਾ ਮਰੀਜ਼ !    ਟੀਮ ਨੂੰ ਧੋਨੀ ਦੀ ਘਾਟ ਰੜਕਦੀ ਹੈ: ਚਾਹਲ !    ਚੰਦਰ ਸ਼ੇਖਰ ਆਜ਼ਾਦ ਦੇ ਪੋਤਰੇ ਵੱਲੋਂ ਨਾਗਰਿਕਤਾ ਕਾਨੂੰਨ ਦੀ ਹਮਾਇਤ !    ਇਤਿਹਾਸਕ ਜੱਲ੍ਹਿਆਂਵਾਲਾ ਬਾਗ਼ ਵਿੱਚ ਨਹੀਂ ਲੱਗੇਗੀ ਦਾਖ਼ਲਾ ਟਿਕਟ !    ਪਤੰਗਾਂ ਚੜ੍ਹੀਆਂ ਅਸਮਾਨ; ਪੁਲੀਸ ਪ੍ਰੇਸ਼ਾਨ !    ਨਾਸਿਕ ਵਿੱਚ ਬੱਸ-ਆਟੋਰਿਕਸ਼ਾ ਦੀ ਟੱਕਰ, 20 ਹਲਾਕ !    ਮਾਤਾ ਖੀਵੀ ਜੀ !    ਲੋਕਾਂ ਦੀਆਂ ਭਾਵਨਾਵਾਂ ਅਨੁਸਾਰ ਹੋਵੇ ਰੇਲਵੇ ਸਟੇਸ਼ਨ ਦਾ ਡਿਜ਼ਾਈਨ: ਔਜਲਾ !    ਸਿੱਖ ਲਹਿਰ ਦਾ ਅਣਗੌਲਿਆ ਪੰਨਾ ਨਿਹੰਗ ਖਾਂ !    ਸਲਮਾਨ ਖਾਨ ਦੀ ਹਰਕਤ ਤੋਂ ਗੋਆ ਵਾਸੀ ਗੁੱਸੇ ’ਚ !    

ਰੋਡਵੇਜ਼ ਨੇ ਤਰਨ ਤਾਰਨ ਤੋਂ ਨੈਨੀਤਾਲ ਲਈ ਬੱਸ ਚਲਾਈ

Posted On December - 6 - 2019

ਪੱਤਰ ਪ੍ਰੇਰਕ
ਤਰਨ ਤਾਰਨ, 5 ਦਸੰਬਰ
ਪੰਜਾਬ ਰੋਡਵੇਜ਼ ਨੇ ਇਲਾਕੇ ਦੇ ਲੋਕਾਂ ਦੀ ਮੰਗ ਨੂੰ ਧਿਆਨ ਵਿਚ ਰੱਖਦਿਆਂ ਤਰਨ-ਤਾਰਨ ਤੋਂ ਨੈਨੀਤਾਲ ਲਈ ਬੱਸ ਸ਼ੁਰੂ ਕੀਤੀ ਹੈ। ਅੱਜ ਰੋਡਵੇਜ਼ ਦੇ ਡਿੱਪੂ ਵਿਚ ਕੀਤੇ ਸਮਾਗਮ ਦੌਰਾਨ ਹਲਕਾ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਨੇ ਬੱਸ ਨੂੰ ਹਰੀ ਝੰਡੀ ਦਿਖਾ ਕੇ ਨੈਨੀਤਾਲ ਲਈ ਰਵਾਨਾ ਕੀਤਾ। ਡਿੱਪੂ ਦੇ ਜਨਰਲ ਮੈਨੇਜਰ ਰਣਜੀਤ ਸਿੰਘ ਬੱਗਾ ਦੀ ਅਗਵਾਈ ਹੇਠ ਹੋਏ ਸਮਾਗਮ ਨੂੰ ਸੰਬੋਧਨ ਕਰਦਿਆਂ ਵਿਧਾਇਕ ਡਾ. ਅਗਨੀਹੋਤਰੀ ਨੇ ਕਿਹਾ ਕਿ ਇਹ ਬੱਸ ਚਲਾਉਣ ਨਾਲ ਇਲਾਕੇ ਦੇ ਲੋਕਾਂ ਦੀ ਚਿਰਾਂ ਦੀ ਮੰਗ ਪੂਰੀ ਕੀਤੀ ਗਈ ਹੈ। ਸ੍ਰੀ ਬੱਗਾ ਨੇ ਦੱਸਿਆ ਕਿ ਇਹ ਬੱਸ ਰੋਜ਼ਾਨਾ ਸਵੇਰੇ 10 ਵਜੇ ਇੱਥੋਂ ਅੰਮ੍ਰਿਤਸਰ ਲਈ ਰਵਾਨਾ ਹੋਇਆ ਕਰੇਗੀ, ਜਿੱਥੋਂ ਅੱਗੇ ਜਲੰਧਰ, ਅੰਬਾਲਾ ਆਦਿ ਸਟੇਸ਼ਨਾਂ ਤੋਂ ਹੁੰਦੀ ਹੋਈ ਅਗਲੀ ਸਵੇਰ ਛੇ ਵਜੇ ਨੈਨੀਤਾਲ ਪੁੱਜਿਆ ਕਰੇਗੀ।


Comments Off on ਰੋਡਵੇਜ਼ ਨੇ ਤਰਨ ਤਾਰਨ ਤੋਂ ਨੈਨੀਤਾਲ ਲਈ ਬੱਸ ਚਲਾਈ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.