ਹਰਿਆਣਾ ਸਰਕਾਰ ਨੇ 2020 ਦੀਆਂ ਛੁੱਟੀਆਂ ਐਲਾਨੀਆਂ !    ਲੋਕ ਕਿਉਂ ਹੁੰਦੇ ਨੇ ਮੋਟਾਪੇ ਦਾ ਸ਼ਿਕਾਰ !    ਉਚੇਰੀ ਸਿੱਖਿਆ ਰੈਸ਼ਨੇਲਾਈਜ਼ੇਸ਼ਨ ਬਾਰੇ ਬੇਤੁਕਾ ਅਭਿਆਸ !    ਗਿਆਨ ਦਾ ਜਮਹੂਰੀਕਰਨ ਅਤੇ ਸੱਤਾ ਤੰਤਰ !    ਜਸਟਿਸ ਮਿਸ਼ਰਾ ਨੇ ਵਕੀਲਾਂ ਤੋਂ ਮੁਆਫ਼ੀ ਮੰਗੀ !    ਬੁਰੂੰਡੀ ’ਚ ਢਿੱਗਾਂ ਡਿੱਗਣ ਕਾਰਨ 35 ਹਲਾਕ !    ਐੱਸਵਾਈਐੱਲ ਦੇ ਮੁੱਦੇ ’ਤੇ ਪੰਜਾਬ ਗੁੰਮਰਾਹ ਕਰ ਰਿਹੈ: ਖੱਟਰ !    ਨਿਰਭਯਾ ਕੇਸ: ਰਾਸ਼ਟਰਪਤੀ ਨੂੰ ਮੁਲਜ਼ਮ ਦੀ ਪਟੀਸ਼ਨ ਖ਼ਾਰਜ ਕਰਨ ਦੀ ਅਪੀਲ !    ਟੀ-20 ਵਿਸ਼ਵ ਕੱਪ ਬਾਰੇ ਕੋਹਲੀ ਨਾਲ ਗੱਲ ਕਰਾਂਗਾ: ਗਾਂਗੁਲੀ !    ਤੇਂਦੁਲਕਰ ਦੇ ਪੱਧਰ ਦਾ ਨਹੀਂ ਵਿਰਾਟ ਕੋਹਲੀ: ਰੱਜ਼ਾਕ !    

ਵਿਜੀਲੈਂਸ ਜਾਂਚ ਵੰਦੇ ਭਾਰਤ ਐਕਸਪ੍ਰੈੱਸ ਨੂੰ ਰੋਕਣ ਦੀ ਸਾਜ਼ਿਸ਼

Posted On December - 2 - 2019

ਚੇਨੱਈ, 1 ਦਸੰਬਰ
ਭਾਰਤੀ ਰੇਲਵੇ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ ਹੈ ਕਿ ਵੰਦੇ ਭਾਰਤ ਐਕਸਪ੍ਰੈੱਸ/ਰੇਲ 18 ਦੇ ਸਬੰਧ ’ਚ ਵਿਜੀਲੈਂਸ ਜਾਂਚ ਸ਼ੁਰੂ ਕਰਨਾ ਭਾਰਤ ਨੂੰ ਆਪਣੀ ਸੈਮੀ ਹਾਈ ਸਪੀਡ ਰੇਲ ਬਣਾਉਣ ਤੋਂ ਰੋਕਣ ਦੀ ਇਕ ਸਾਜਿਸ਼ ਹੈ ਤੇ ਇਸ ਮਸਲੇ ਦੀ ਡੂੰਘਾਈ ਨਾਲ ਜਾਂਚ ਕਰਨ ਦੀ ਲੋੜ ਹੈ।
ਰੇਲਵੇ ਬੋਰਡ ਦੇ ਚੇਅਰਮੈਨ ਵੀ.ਕੇ. ਯਾਦਵ ਨੂੰ ਲਿਖੇ ਪੱਤਰ ਵਿੱਚ ਰੇਲ ਵ੍ਹੀਲ ਪਲਾਂਟ ਦੇ ਮੁੱਖ ਪ੍ਰਸ਼ਾਸਨਿਕ ਅਧਿਕਾਰੀ ਸ਼ੁਭਰਾਂਸ਼ੂ ਨੇ ਕਿਹਾ ਕਿ ਵਿਜੀਲੈਂਸ ਜਾਂਚ ਦਾ ਅਸਲ ਮਕਸਦ ਭਾਰਤ ਦੀ ਦੇਸੀ ਸੈਮੀ ਹਾਈ ਸਪੀਡ ਰੇਲ ਦੇ ਪ੍ਰਾਜੈਕਟ ਨੂੰ ਹਮੇਸ਼ਾਂ ਲਈ ਖ਼ਤਮ ਕਰਨ ਦੀ ਇਕ ਸਾਜਿਸ਼ ਜਾਪਦੀ ਹੈ। ਉਨ੍ਹਾਂ ਨੇ ਭਾਰਤ ਐਕਸਪ੍ਰੈੱਸ ਦੇ ਨਿਰਮਾਤਾ ਹੋਣ ਅਤੇ ਭਾਰਤ ਦੇ ਨਾਗਰਿਕਾਂ ਪ੍ਰਤੀ ਚਿੰਤਾ ਪ੍ਰਗਟਾਉਂਦਿਆਂ ਕਿਹਾ ਕਿ ਇਹ ਰੇਲ ਬਣਾਉਣ ਤੋਂ ਰੋਕਣ ਦੀ ਸਾਜਿਸ਼ ਦੀ ਵੀ ਵਿਜੀਲੈਂਸ ਜਾਂਚ ਹੋਣੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਪਿਛਲੇ ਛੇ ਮਹੀਨਿਆਂ ਤੋਂ ਚੱਲ ਰਹੀ ਵਿਜੀਲੈਂਸ ਜਾਂਚ ਵਿੱਚ ਹੁਣ ਤੱਕ ਕੁਝ ਵੀ ਗਲਤ ਸਾਹਮਣੇ ਨਹੀਂ ਆਇਆ ਹੈ। ਇਸ ਸਬੰਧੀ ਇੰਟੈਗਰਲ ਕੋਚ ਫੈਕਟਰੀ ਚੇਨੱਈ ਦੇ ਇਕ ਸੇਵਾਮੁਕਤ ਅਧਿਕਾਰੀ ਨੇ ਆਈਏਐੱਨਐੱਸ ਨਾਲ ਗੱਲਬਾਤ ਦੌਰਾਨ ਕਿਹਾ ਕਿ ਰੇਲ 18 ਬਾਰੇ ਸ਼ੁਰੂਆਤੀ ਤੌਰ ’ਤੇ ਸ਼ਿਕਾਇਤਾਂ ਕੁਝ ਈਰਖਾ ਕਰਨ ਵਾਲੇ ਅਧਿਕਾਰੀਆਂ ਨੇ ਕੀਤੀਆਂ ਸਨ ਪਰ ਹੁਣ ਇਹ ਸੈਮੀ ਹਾਈ ਸਪੀਡ ਰੇਲ ਬਣਨ ਤੋਂ ਰੋਕਣ ਦੀ ਇਕ ਸਾਜਿਸ਼ ਜਾਪਦੀ ਹੈ।
-ਪੀਟੀਆਈ


Comments Off on ਵਿਜੀਲੈਂਸ ਜਾਂਚ ਵੰਦੇ ਭਾਰਤ ਐਕਸਪ੍ਰੈੱਸ ਨੂੰ ਰੋਕਣ ਦੀ ਸਾਜ਼ਿਸ਼
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.