ਆਪਣੇ ਹਮਜ਼ਾਦ ਦੀ ਨਜ਼ਰ ਵਿਚ ਮੰਟੋ !    ਥਿਓਡਰ ਅਡੋਰਨੋ : ਪ੍ਰਬੁੱਧਤਾ ਦੀ ਡਾਇਲੈਕਟਿਕਸ !    ਨਵੀਆਂ ਰਾਣੀਆਂ !    ਸਾਡੇ ਵਿਆਹ - ਅਤੀਤ ਅਤੇ ਵਰਤਮਾਨ ਦੇ ਝਰੋਖਿਆਂ ਵਿੱਚੋਂ !    ਹਿਟਲਰ ਖ਼ਿਲਾਫ਼ ਜੰਗ ਛੇੜਣ ਵਾਲਾ ‘ਵ੍ਹਾਈਟ ਰੋਜ਼’ !    ਖ਼ੁਸ਼ ਲੋਕਾਂ ਦੀ ਧਰਤੀ ਭੂਟਾਨ !    ਅਸਹਿਮਤੀ ਦਾ ਪ੍ਰਵਚਨ !    ਲੋਕਾਂ ਨੂੰ ਲੋਕਾਂ ਨਾਲ ਜੋੜਦੀ ਸ਼ਾਇਰੀ !    ਆਜ਼ਾਦੀਆਂ !    ਚਪੇੜਾਂ ਖਾਣ ਵਾਲੇ ਨੇਤਾ ਜੀ !    

ਵਿਧਾਇਕ ਚੱਬੇਵਾਲ ਵੱਲੋਂ ਨਿਰਮਾਣ ਕਾਰਜਾਂ ਦਾ ਜਾਇਜ਼ਾ

Posted On December - 5 - 2019

ਵਿਧਾਇਕ ਚੱਬੇਵਾਲ ਨਿਰਮਾਣ ਕਾਰਜਾਂ ਦਾ ਜਾਇਜ਼ਾ ਲੈਂਦੇ ਹੋਏ। -ਫੋਟੋ: ਹਰਪ੍ਰੀਤ ਕੌਰ

ਪੱਤਰ ਪ੍ਰੇਰਕ
ਹੁਸ਼ਿਆਰਪੁਰ, 4 ਦਸੰਬਰ
ਵਿਧਾਇਕ ਡਾ. ਰਾਜ ਕੁਮਾਰ ਚੱਬੇਵਾਲ ਨੇ ਹਲਕੇ ਵਿੱਚ ਸੜਕਾਂ ਦੇ ਚੱਲ ਰਹੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲਿਆ। ਅੱਜ ਉਨ੍ਹਾਂ ਨੇ ਸਬ ਡਿਵੀਜ਼ਨਲ ਇੰਜਨੀਅਰ ਤਰਸੇਮ ਸਿੰਘ ਨੂੰ ਨਾਲ ਲੈ ਕੇ ਤਾਜੇਵਾਲ ਵਿੱਚ ਨਵੀਂ ਉਸਾਰੀ ਗਈ ਸੜਕ ਦਾ ਨਿਰੀਖਣ ਕੀਤਾ। ਉਨ੍ਹਾਂ ਨੇ ਇਸ ਸੜਕ ’ਤੇ ਲੁੱਕ ਪਾਉਣ ’ਚ ਵਰਤੀ ਅਣਗਹਿਲੀ ਦਾ ਨੋਟਿਸ ਲੈਂਦਿਆਂ ਡਾ. ਰਾਜ ਨੇ ਮੌਕੇ ’ਤੇ ਹੀ ਪੀ.ਡਬਲਯੂ.ਡੀ ਵਿਭਾਗ ਨੂੰ ਹਦਾਇਤ ਕੀਤੀ ਕਿ ਇਸ ਸੜਕ ਨੂੰ ਬਣਾਉਣ ਵਾਲੇ ਠੇਕੇਦਾਰ ਦੀ ਅਦਾਇਗੀ ਰੋਕ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਇਸ ਸੜਕ ’ਤੇ ਪੂਰੀ ਨਿਗਰਾਨੀ ਰੱਖੀ ਜਾਵੇ, ਬਾਕਾਇਦਾ ਨਿਸ਼ਚਿਤ ਅੰਤਰਾਲ ’ਤੇ ਇਸ ਦੀ ਜਾਂਚ ਕੀਤੀ ਜਾਵੇ ਅਤੇ ਜੇਕਰ ਇਹ ਸੜਕ ਮਿੱਥੀ ਮਿਆਦ ਤੋਂ ਪਹਿਲਾਂ ਖਰਾਬ ਹੁੰਦੀ ਹੈ, ਟੁੱਟਦੀ ਹੈ ਤਾਂ ਠੇਕੇਦਾਰ ਤੋਂ ਉਸ ਦੀ ਭਰਪਾਈ ਕਰਵਾਈ ਜਾਵੇ। ਡਾ. ਰਾਜ ਨੇ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਕਿਸੇ ਤਰ੍ਹਾਂ ਦੀ ਕੋਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕੇ ਜ਼ਿਲ੍ਹਾ ਪਰਿਸ਼ਦ ਮੈਂਬਰ ਗਗਨ ਚਾਣਥੂ, ਸਰਪੰਚ ਪਵਨ ਤਾਜੇਵਾਲ, ਰਮਨ ਲਾਖਾ ਚਿੱਤੋ, ਜਸਵਿੰਦਰ ਸਿੰਘ, ਜਸਪਾਲ ਸਿੰਘ ਆਦਿ ਮੌਜੂਦ ਸਨ।


Comments Off on ਵਿਧਾਇਕ ਚੱਬੇਵਾਲ ਵੱਲੋਂ ਨਿਰਮਾਣ ਕਾਰਜਾਂ ਦਾ ਜਾਇਜ਼ਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.