ਪੀਜੀਆਈ ਪਹੁੰਚਿਆ ਕੋਰੋਨਾ ਦਾ ਮਰੀਜ਼ !    ਟੀਮ ਨੂੰ ਧੋਨੀ ਦੀ ਘਾਟ ਰੜਕਦੀ ਹੈ: ਚਾਹਲ !    ਚੰਦਰ ਸ਼ੇਖਰ ਆਜ਼ਾਦ ਦੇ ਪੋਤਰੇ ਵੱਲੋਂ ਨਾਗਰਿਕਤਾ ਕਾਨੂੰਨ ਦੀ ਹਮਾਇਤ !    ਇਤਿਹਾਸਕ ਜੱਲ੍ਹਿਆਂਵਾਲਾ ਬਾਗ਼ ਵਿੱਚ ਨਹੀਂ ਲੱਗੇਗੀ ਦਾਖ਼ਲਾ ਟਿਕਟ !    ਪਤੰਗਾਂ ਚੜ੍ਹੀਆਂ ਅਸਮਾਨ; ਪੁਲੀਸ ਪ੍ਰੇਸ਼ਾਨ !    ਨਾਸਿਕ ਵਿੱਚ ਬੱਸ-ਆਟੋਰਿਕਸ਼ਾ ਦੀ ਟੱਕਰ, 20 ਹਲਾਕ !    ਮਾਤਾ ਖੀਵੀ ਜੀ !    ਲੋਕਾਂ ਦੀਆਂ ਭਾਵਨਾਵਾਂ ਅਨੁਸਾਰ ਹੋਵੇ ਰੇਲਵੇ ਸਟੇਸ਼ਨ ਦਾ ਡਿਜ਼ਾਈਨ: ਔਜਲਾ !    ਸਿੱਖ ਲਹਿਰ ਦਾ ਅਣਗੌਲਿਆ ਪੰਨਾ ਨਿਹੰਗ ਖਾਂ !    ਸਲਮਾਨ ਖਾਨ ਦੀ ਹਰਕਤ ਤੋਂ ਗੋਆ ਵਾਸੀ ਗੁੱਸੇ ’ਚ !    

ਵਿਧਾਇਕ ’ਤੇ ਹਮਲਾ: ਅਕਾਲੀ ਕੌਂਸਲਰ ਦੇ ਪਤੀ ਸਮੇਤ ਪੰਜ ਗ੍ਰਿਫ਼ਤਾਰ

Posted On December - 7 - 2019

ਮਹਿੰਦਰ ਸਿੰਘ ਰੱਤੀਆਂ
ਮੋਗਾ, 6 ਦਸੰਬਰ
ਇੱਥੇ ਥਾਣਾ ਸਿਟੀ ਦੱਖਣੀ ਵਿਚ ਧਰਮਕੋਟ ਤੋਂ ਕਾਂਗਰਸੀ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ’ਤੇ ਜਾਨਲੇਵਾ ਹਮਲਾ ਕਰਨ ਅਤੇ ਉਨ੍ਹਾਂ ਦੀ ਗੱਡੀ ਦੀ ਭੰਨ-ਤੋੜ ਕਰਨ ਦੇ ਦੋਸ਼ ਹੇਠ ਪੁਲੀਸ ਨੇ ਕਸਬਾ ਕੋਟ ਈਸੇ ਖਾਂ ਨਗਰ ਪੰਚਾਇਤ ਦੀ ਅਕਾਲੀ ਮਹਿਲਾ ਕੌਂਸਲਰ ਦੇ ਪਤੀ ਸਮੇਤ 5 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਇਨ੍ਹਾਂ ਮੁਲਜ਼ਮਾਂ ਨੂੰ ਸਥਾਨਕ ਖੇਤਰੀ ਜੁਡੀਸ਼ਲ ਮੈਜਿਸਟਰੇਟ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਨੇ ਮੁਲਜ਼ਮਾਂ ਦਾ ਇਕ ਰੋਜ਼ਾ ਪੁਲੀਸ ਰਿਮਾਂਡ ਮਨਜ਼ੂਰ ਕੀਤਾ ਹੈ। ਗ੍ਰਿਫ਼ਤਾਰ ਮੁਲਜ਼ਮਾਂ ਵਿਚ ਸੁਰਜੀਤ ਸਿੰਘ, ਬੌਬੀ, ਗੁਰਦਿੱਤ ਸਿੰਘ, ਤਰਸੇਮ ਸਿੰਘ ਤੇ ਜਸਵੀਰ ਸਿੰਘ ਸ਼ਾਮਲ ਹਨ। ਇਸ ਮਾਮਲੇ ਵਿਚ ਪੁਲੀਸ ਨੇ ਇਕ ਨਿਹੰਗ ਸਣੇ 25 ਹੋਰ ਹਮਲਾਵਰਾਂ ਦੀ ਸ਼ਨਾਖ਼ਤ ਕੀਤੀ ਹੈ। ਨਿਹੰਗ ਉੱਤੇ ਬਰਛੇ ਨਾਲ ਹਮਲਾ ਕਰਨ ਅਤੇ ਬਾਕੀ ਹਮਲਾਵਰਾਂ ਉੱਤੇ ਇੱਟਾਂ ਨਾਲ ਪਥਰਾਅ ਕਰ ਕੇ ਹਮਲਾ ਕਰਨ ਦਾ ਦੋਸ਼ ਹੈ। ਗ੍ਰਿਫ਼ਤਾਰ ਸੁਰਜੀਤ ਸਿੰਘ, ਜੋ ਅਕਾਲੀ ਮਹਿਲਾ ਕੌਂਸਲਰ ਦਾ ਪਤੀ ਹੈ, ਨੇ ਕਿਹਾ ਕਿ ਪੁਲੀਸ ਨੇ ਉਸ ਨੂੰ ਝੂਠੇ ਅਤੇ ਕਥਿਤ ਸਿਆਸੀ ਦਬਾਅ ਹੇਠ ਰੰਜਿਸ਼ ਤਹਿਤ ਗ੍ਰਿਫ਼ਤਾਰ ਕੀਤਾ ਹੈ। ਉਸ ਦਾ ਇਸ ਘਟਨਾ ਨਾਲ ਕੋਈ ਵਾਸਤਾ ਨਹੀਂ ਹੈ। ਉਧਰ, ਪੁਲੀਸ ਨੇ ਦਾਅਵਾ ਕੀਤਾ ਕਿ ਕਾਂਗਰਸੀ ਵਿਧਾਇਕ ਸੁਖਜੀਤ ਸਿੰਘ ਕਾਕਾ ਦੇ ਡਰਾਈਵਰ ਸਵਰਨ ਸਿੰਘ ਵਾਸੀ ਬਾਘਾਪੁਰਾਣਾ ਦੇ ਬਿਆਨ ਉੱਤੇ ਦਰਜ ਕੇਸ ਵਿਚ ਉਸ ਨੇ ਇਨ੍ਹਾਂ ਮੁਲਜ਼ਮਾਂ ਦੀ ਸ਼ਨਾਖ਼ਤ ਕੀਤੀ ਹੈ।
ਇਸ ਕੇਸ ਵਿਚ ਪੁਲੀਸ ਨੇ ਚਾਰ ਜਨਤਕ ਜਥੇਬੰਦੀ ਆਗੂਆਂ ਨੂੰ ਵੀ ਨਾਮਜ਼ਦ ਕੀਤਾ ਸੀ ਪਰ ਜਨਤਕ ਜਥੇਬੰਦੀਆਂ ਵੱਲੋਂ ਸੰਘਰਸ਼ ਦੀ ਚਿਤਾਵਨੀ ਦੇਣ ਮਗਰੋਂ ਪੁਲੀਸ ਉਨ੍ਹਾਂ ਨੂੰ ਹੱਥ ਪਾਉਣ ਤੋਂ ਝਿਜਕ ਗਈ ਹੈ।


Comments Off on ਵਿਧਾਇਕ ’ਤੇ ਹਮਲਾ: ਅਕਾਲੀ ਕੌਂਸਲਰ ਦੇ ਪਤੀ ਸਮੇਤ ਪੰਜ ਗ੍ਰਿਫ਼ਤਾਰ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.