ਪੀਜੀਆਈ ਪਹੁੰਚਿਆ ਕੋਰੋਨਾ ਦਾ ਮਰੀਜ਼ !    ਟੀਮ ਨੂੰ ਧੋਨੀ ਦੀ ਘਾਟ ਰੜਕਦੀ ਹੈ: ਚਾਹਲ !    ਚੰਦਰ ਸ਼ੇਖਰ ਆਜ਼ਾਦ ਦੇ ਪੋਤਰੇ ਵੱਲੋਂ ਨਾਗਰਿਕਤਾ ਕਾਨੂੰਨ ਦੀ ਹਮਾਇਤ !    ਇਤਿਹਾਸਕ ਜੱਲ੍ਹਿਆਂਵਾਲਾ ਬਾਗ਼ ਵਿੱਚ ਨਹੀਂ ਲੱਗੇਗੀ ਦਾਖ਼ਲਾ ਟਿਕਟ !    ਪਤੰਗਾਂ ਚੜ੍ਹੀਆਂ ਅਸਮਾਨ; ਪੁਲੀਸ ਪ੍ਰੇਸ਼ਾਨ !    ਨਾਸਿਕ ਵਿੱਚ ਬੱਸ-ਆਟੋਰਿਕਸ਼ਾ ਦੀ ਟੱਕਰ, 20 ਹਲਾਕ !    ਮਾਤਾ ਖੀਵੀ ਜੀ !    ਲੋਕਾਂ ਦੀਆਂ ਭਾਵਨਾਵਾਂ ਅਨੁਸਾਰ ਹੋਵੇ ਰੇਲਵੇ ਸਟੇਸ਼ਨ ਦਾ ਡਿਜ਼ਾਈਨ: ਔਜਲਾ !    ਸਿੱਖ ਲਹਿਰ ਦਾ ਅਣਗੌਲਿਆ ਪੰਨਾ ਨਿਹੰਗ ਖਾਂ !    ਸਲਮਾਨ ਖਾਨ ਦੀ ਹਰਕਤ ਤੋਂ ਗੋਆ ਵਾਸੀ ਗੁੱਸੇ ’ਚ !    

ਸਕੂਲ ’ਚ ਸਪੋਰਟਸ ਮੀਟ ਕਰਵਾਈ

Posted On December - 1 - 2019

ਸੰਸਥਾ ਦੇ ਡਾਇਰੈਕਟਰ ਜੇਤੂ ਖਿਡਾਰੀਆਂ ਨੂੰ ਇਨਾਮਾਂ ਦੀ ਵੰਡ ਕਰਦੇ ਹੋਏ| -ਫੋਟੋ: ਗੁਰਬਖਸ਼ਪੁਰੀ

ਤਰਨ ਤਾਰਨ: ਸ਼ਾਹ ਹਰਬੰਸ ਸਿੰਘ ਇੰਟਰਨੈਸ਼ਨਲ ਸਕੂਲ, ਰਾਣੀਵਲਾਹ ਦੀ ਅੱਜ ਸੰਪੰਨ ਹੋਈ ਦੋ-ਰੋਜ਼ਾ 15ਵੀਂ ਸਪੋਰਟਸ ਮੀਟ ਵਿੱਚ ਸਾਹਿਬਜ਼ਾਦਾ ਜੁਝਾਰ ਸਿੰਘ ਹਾਊਸ 201 ਅੰਕ ਹਾਸਲ ਕਰ ਕੇ ਪਹਿਲੇ ਸਥਾਨ ’ਤੇ ਰਿਹਾ| ਇਸ ਮੁਕਾਬਲੇ ਵਿੱਚ 138 ਅੰਕ ਹਾਸਲ ਕਰ ਕੇ ਸਾਹਿਬਜ਼ਾਦਾ ਜ਼ੋਰਾਵਰ ਹਾਊਸ ਦੂਸਰੇ ਅਤੇ 132 ਅੰਕਾਂ ਨਾਲ ਸਾਹਿਬਜ਼ਾਦਾ ਅਜੀਤ ਸਿੰਘ ਹਾਊਸ ਤੀਸਰੇ ਸਥਾਨ ’ਤੇ ਰਿਹਾ| ਸੰਸਥਾ ਦੇ ਐਜੂਕੇਸ਼ਨ ਡਾਇਰੈਕਟਰ ਨਵਦੀਪ ਸਿੰਘ ਨੇ ਦੱਸਿਆ ਕਿ ਇਸ ਮੀਟ ਵਿੱਚ ਸਕੂਲ ਦੇ ਵਿਦਿਆਰਥੀਆਂ ਦੇ 100, 200 ਅਤੇ 400 ਮੀਟਰ ਦੌੜ ਤੋਂ ਇਲਾਵਾ ਰਿਲੇਅ ਦੌੜ, ਡਿਸਕਸ ਥਰੋਅ, ਜੈਵਲਿਨ ਥਰੋਅ, ਗੋਲਾ ਸੁੱਟਣ ਤੇ ਰੱਸਾਕਸ਼ੀ ਆਦਿ ਦੇ ਮੁਕਾਬਲੇ ਕਰਵਾਏ ਗਏ| ਜੇਤੂ ਰਹਿਣ ਵਾਲੇ ਵਿਦਿਆਰਥੀਆਂ ਨੂੰ ਇਨਾਮਾਂ ਦੀ ਵੰਡ ਸੰਸਥਾ ਦੇ ਡਾਇਰੈਕਟਰ ਗੁਲਵਿੰਦਰ ਸਿੰਘ ਸੰਧੂ ਵੱਲੋਂ ਕੀਤੀ ਗਈ| ਉਨ੍ਹਾਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਖੇਡਾਂ ਨੂੰ ਵੀ ਆਪਣੇ ਜੀਵਨ ਦਾ ਹਿੱਸਾ ਬਣਾਉਣ ਦੀ ਪ੍ਰੇਰਣਾ ਦਿੱਤੀ।
-ਪੱਤਰ ਪ੍ਰੇਰਕ


Comments Off on ਸਕੂਲ ’ਚ ਸਪੋਰਟਸ ਮੀਟ ਕਰਵਾਈ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.