ਹਰਿਆਣਾ ਸਰਕਾਰ ਨੇ 2020 ਦੀਆਂ ਛੁੱਟੀਆਂ ਐਲਾਨੀਆਂ !    ਲੋਕ ਕਿਉਂ ਹੁੰਦੇ ਨੇ ਮੋਟਾਪੇ ਦਾ ਸ਼ਿਕਾਰ !    ਉਚੇਰੀ ਸਿੱਖਿਆ ਰੈਸ਼ਨੇਲਾਈਜ਼ੇਸ਼ਨ ਬਾਰੇ ਬੇਤੁਕਾ ਅਭਿਆਸ !    ਗਿਆਨ ਦਾ ਜਮਹੂਰੀਕਰਨ ਅਤੇ ਸੱਤਾ ਤੰਤਰ !    ਜਸਟਿਸ ਮਿਸ਼ਰਾ ਨੇ ਵਕੀਲਾਂ ਤੋਂ ਮੁਆਫ਼ੀ ਮੰਗੀ !    ਬੁਰੂੰਡੀ ’ਚ ਢਿੱਗਾਂ ਡਿੱਗਣ ਕਾਰਨ 35 ਹਲਾਕ !    ਐੱਸਵਾਈਐੱਲ ਦੇ ਮੁੱਦੇ ’ਤੇ ਪੰਜਾਬ ਗੁੰਮਰਾਹ ਕਰ ਰਿਹੈ: ਖੱਟਰ !    ਨਿਰਭਯਾ ਕੇਸ: ਰਾਸ਼ਟਰਪਤੀ ਨੂੰ ਮੁਲਜ਼ਮ ਦੀ ਪਟੀਸ਼ਨ ਖ਼ਾਰਜ ਕਰਨ ਦੀ ਅਪੀਲ !    ਟੀ-20 ਵਿਸ਼ਵ ਕੱਪ ਬਾਰੇ ਕੋਹਲੀ ਨਾਲ ਗੱਲ ਕਰਾਂਗਾ: ਗਾਂਗੁਲੀ !    ਤੇਂਦੁਲਕਰ ਦੇ ਪੱਧਰ ਦਾ ਨਹੀਂ ਵਿਰਾਟ ਕੋਹਲੀ: ਰੱਜ਼ਾਕ !    

ਸਨਅਤੀਕਰਨ ਲਈ ਕੰਮ ਕਰ ਰਹੀ ਹੈ ਸੂਬਾ ਸਰਕਾਰ: ਅਭਿਸ਼ੇਕ ਮੁੰਜਾਲ

Posted On December - 2 - 2019

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 1 ਦਸੰਬਰ

ਹੀਰੋ ਸਾਈਕਲਜ਼ ਦੇ ਡਾਇਰੈਕਟਰ ਅਭਿਸ਼ੇਕ ਮੁੰਜਾਲ ਮੀਡੀਆ ਨਾਲ ਗੱਲਬਾਤ ਕਰਦੇ ਹੋਏ।

ਹੀਰੋ ਸਾਈਕਲਜ਼ ਦੇ ਡਾਇਰੈਕਟਰ ਅਭਿਸ਼ੇਕ ਮੁੰਜਾਲ ਨੇ ਕਿਹਾ ਹੈ ਕਿ ਪਿੰਡ ਧਨਾਨਸੂ (ਲੁਧਿਆਣਾ) ਵਿੱਚ ਸਾਈਕਲ ਸਨਅਤ ਨੂੰ ਉਤਸ਼ਾਹਿਤ ਕਰਨ ਲਈ ਸਥਾਪਤ ਕੀਤਾ ਜਾ ਰਿਹਾ ਅਤਿ ਆਧੁਨਿਕ ਸਾਈਕਲ ਵੈਲੀ ਪ੍ਰਾਜੈਕਟ ਪੰਜਾਬ ਇੰਨਵੈਸਟ ਬਿਊਰੋ ਵੱਲੋਂ ਮਿਲੀ ਕਿਰਿਆਸ਼ੀਲ ਸਹਾਇਤਾ ਕਾਰਨ ਹੀ ਸੰਭਵ ਹੋ ਸਕਿਆ ਹੈ।
ਇੱਥੇ ਹੀਰੋ ਸਾਈਕਲਜ਼ ਵਿੱਚ ‘ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ-2019’ ਸਬੰਧੀ ਮੀਡੀਆ ਨਾਲ ਗੱਲਬਾਤ ਕਰਦਿਆਂ ਸ੍ਰੀ ਮੁੰਜਾਲ ਨੇ ਕਿਹਾ ਕਿ ਹੀਰੋ ਸਾਈਕਲ ਇਸ ਸਮਿਟ ਵਿੱਚ ਵੱਧ ਚੜ੍ਹ ਕੇ ਹਿੱਸਾ ਲਵੇਗਾ ਜੋ ਕਿ 5-6 ਦਸੰਬਰ, 2019 ਨੂੰ ਮੋਹਾਲੀ ਸਥਿਤ ਇੰਡੀਅਨ ਸਕੂਲ ਆਫ਼ ਬਿਜਨੈਸ ਵਿੱਚ ਕਰਵਾਇਆ ਜਾ ਰਿਹਾ ਹੈ।
ਸ੍ਰੀ ਮੁੰਜਾਲ ਨੇ ਕਿਹਾ ਕਿ ਇਨਵੈੱਸਟ ਪੰਜਾਬ ਅਧੀਨ ਸ਼ੁਰੂ ਕੀਤੀ ਗਈ ਵੰਨ ਸਟਾਪ ਕਲੀਅਰੈਂਸ ਪ੍ਰਣਾਲੀ ਸਨਅਤਕਾਰਾਂ ਨੂੰ ਕਾਫ਼ੀ ਰਾਸ ਆ ਰਹੀ ਹੈ ਅਤੇ ਪੰਜਾਬ ਸਰਕਾਰ ਸੂਬੇ ਵਿੱਚ ਸਨਅਤਾਂ ਨੂੰ ਵਿਕਸਤ ਕਰਨ ਲਈ ਕਾਫੀ ਹਾਂ-ਪੱਖੀ ਹੁੰਗਾਰਾ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਇਸ ਦਿਸ਼ਾ ਵਿੱਚ ਸਸਤੀ ਬਿਜਲੀ, ਜੀਐੱਸਟੀ, ਲੈਂਡ ਓਨਰਸ਼ਿਪ ਸਟੈਂਪ ਡਿਊਟੀ ਸਮੇਤ ਕਈ ਰਿਆਇਤਾਂ ਸਨਅਤਾਂ ਨੂੰ ਦਿੱਤੀਆਂ ਜਾ ਰਹੀਆਂ ਹਨ, ਜਿਸ ਨਾਲ ਸਨਅਤਾਂ ਨੂੰ ਕਾਫੀ ਲਾਭ ਮਿਲ ਰਿਹਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੀਰੋ ਸਾਈਕਲਜ਼ ਨੂੰ ਇਕਰਾਰਨਾਮਾ ਕਰਕੇ 100 ਏਕੜ ਜ਼ਮੀਨ ਮੁਹੱਈਆ ਕਰਵਾਈ ਗਈ ਹੈ, ਜਿਸ ਤਹਿਤ ਹੀਰੋ ਸਾਈਕਲਜ਼ ਵੱਲੋਂ ਸੂਬੇ ਵਿੱਚ ਸਾਈਕਲ ਸਨਅਤਾਂ ਨੂੰ ਅਪਗ੍ਰੇਡ ਕਰਨ ਲਈ ਇੰਡਸਟਰੀਅਲ ਪਾਰਕ ਦੀ ਸਥਾਪਤੀ ਕੀਤੀ ਜਾਵੇਗੀ ਜਿਸ ਨਾਲ ਹੀਰੋ ਸਾਈਕਲ ਦੀ ਪ੍ਰਤੀ ਸਾਲ ਸਾਈਕਲ ਉਤਪਾਦਨ ਸਮਰੱਥਾ 10 ਮਿਲੀਅਨ ਹੋ ਜਾਵੇਗੀ।
ਉਨ੍ਹਾਂ ਕਿਹਾ ਕਿ ਸਾਈਕਲ ਵੈਲੀ ਪ੍ਰਾਜੈਕਟ ਵਿਸ਼ਵ ਦੇ ਮੋਹਰੀ ਸਾਈਕਲ ਨਿਰਮਾਤਾ ਕੰਪਨੀਆਂ ਨੂੰ ਦੇਸ਼ ਵਿੱਚ ਉੱਚ ਤਕਨੀਕੀ ਉਤਪਾਦਨ ਲਈ ਉਤਸ਼ਾਹਿਤ ਕਰੇਗਾ। ਉਨ੍ਹਾਂ ਕਿਹਾ ਕਿ ਹੀਰੋ ਸਾਈਕਲਜ਼ ਵੱਲੋਂ ਇੰਡਸਟੀਰਅਲ ਪਾਰਕ ਸਥਾਪਤ ਕਰਨ ਲਈ 400 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾ ਰਿਹਾ ਹੈ, ਜਿਸ ਨਾਲ ਸਾਲਾਨਾ 10 ਮਿਲੀਅਨ ਸਾਈਕਲਾਂ ਦਾ ਉਤਪਾਦਨ ਕਰਨ ਦੇ ਸਮਰੱਥਾ ਵਧੇਗੀ।
ਉਨ੍ਹਾਂ ਕਿਹਾ ਕਿ ਹੀਰੋ ਵੱਲੋਂ 200 ਕਰੋੜ ਰੁਪਏ ਦਾ ਸਿੱਧੇ ਤੌਰ ’ਤੇ ਨਿਵੇਸ਼ ਕੀਤਾ ਜਾਵੇਗਾ ਜਦਕਿ ਬਾਕੀ 200 ਕਰੋੜ ਰੁਪਏ ਸਪਲਾਇਰਜ਼ ਵੱਲੋਂ ਨਿਵੇਸ਼ ਕਰਵਾਏ ਜਾਣਗੇ ਅਤੇ ਇਸ ਪਾਰਕ ਦੀ ਸਥਾਪਤੀ ਨਾਲ 1000 ਲੋਕਾਂ ਨੂੰ ਰੁਜ਼ਗਾਰ ਮਿਲੇਗਾ। ਉਨ੍ਹਾਂ ਕਿਹਾ ਕਿ ਇਸ ਸਾਈਕਲ ਵੈਲੀ ਵਿੱਚ ਵਿਸ਼ਵ ਦੀਆਂ ਮੋਹਰੀ 10 ਸਾਈਕਲ ਨਿਰਮਾਤਾ ਕੰਪਨੀਆਂ ਨਿਵੇਸ਼ ਕਰਨ ਲਈ ਉਤਾਵਲੀਆਂ ਹਨ।

 


Comments Off on ਸਨਅਤੀਕਰਨ ਲਈ ਕੰਮ ਕਰ ਰਹੀ ਹੈ ਸੂਬਾ ਸਰਕਾਰ: ਅਭਿਸ਼ੇਕ ਮੁੰਜਾਲ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.