ਬੌਲੀਵੁੱਡ ਦੇ ਨਵੇਂ ਕਾਮੇਡੀਅਨ !    ਉਮਦਾ ਪੰਜਾਬੀ ਸੰਗੀਤ ਨਿਰਦੇਸ਼ਕ ਸ਼ਿਆਮ ਸੁੰਦਰ !    ਸਿੱਖ ਇਤਿਹਾਸ ਤੇ ਵਿਰਾਸਤ ਦਾ ਚਿੱਤਰਕਾਰ ਤ੍ਰਿਲੋਕ ਸਿੰਘ !    ਪਰਿਵਾਰਕ ਰਿਸ਼ਤਿਆਂ ਦੀ ਫ਼ਿਲਮ !    ਸ਼ਾਇਰੀ ਤੋਂ ਫ਼ਿਲਮਸਾਜ਼ੀ ਤਕ ਅਮਰਦੀਪ ਗਿੱਲ !    ਦੋ ਭਰਾਵਾਂ ਦੀ ਕਹਾਣੀ !    ਛੋਟਾ ਪਰਦਾ !    ਦੋ ਪੈਰ ਘੱਟ ਤੁਰਨਾ...ਜੋਹੈਨਸ ਵਰਮੀਰ !    ਕੁੜੀਆਂ-ਚਿੜੀਆਂ ਤੇ ਸੂਈ ਧਾਗਾ !    ਰੀਝ ਵਾਲਾ ਕੰਮ !    

ਸ਼ਹੀਦ ਨਾਇਕ ਸੌਦਾਗਰ ਸਿੰਘ ਯਾਦਗਾਰੀ ਕਬੱਡੀ ਕੱਪ ’ਤੇ ਭਗਵਾਨਪੁਰ ਕਲੱਬ ਦਾ ਕਬਜ਼ਾ

Posted On December - 4 - 2019

ਜੇਤੂ ਅਤੇ ਉਪ ਜੇਤੂ ਟੀਮਾਂ ਨਾਲ ਮੁੱਖ ਮਹਿਮਾਨ ਤੇ ਪ੍ਰਬੰਧਕ ਕਮੇਟੀ ਦੇ ਮੈਂਬਰ।

ਵਰਿੰਦਰਜੀਤ ਜਾਗੋਵਾਲ
ਕਾਹਨੂੰਵਾਨ, 3 ਦਸੰਬਰ
ਬੇਟ ਖੇਤਰ ਦੇ ਪਿੰਡ ਫੇਰੋਚੇਚੀ ਵਿੱਚ ਸ਼ਹੀਦ ਨਾਇਕ ਸੌਦਾਗਰ ਸਿੰਘ ਦੀ ਯਾਦ ਵਿੱਚ 13ਵਾਂ ਕਬੱਡੀ ਕੱਪ ਬੀਤੀ ਦੇਰ ਰਾਤ ਸਮਾਪਤ ਹੋਇਆ। ਇਸ ਕਬੱਡੀ ਕੱਪ ਵਿੱਚ ਪੰਜਾਬ ਭਰ ਦੇ ਕਬੱਡੀ ਕਲੱਬਾਂ ਤੋਂ ਇਲਾਵਾ ਵੱਖ-ਵੱਖ ਵਰਗਾਂ ਵਿੱਚ 50 ਤੋਂ ਵੱਧ ਪੰਚਾਇਤੀ ਕਬੱਡੀ ਟੀਮਾਂ ਨੇ ਭਾਗ ਲਿਆ।
ਕੱਪ ਦੇ ਮੁੱਖ ਪ੍ਰਬੰਧਕ ਜਸਬੀਰ ਸਿੰਘ ਬਾਜਵਾ ਅਤੇ ਸਕੱਤਰ ਗੁਰਜੀਤ ਸਿੰਘ ਬਾਜਵਾ ਨੇ ਦੱਸਿਆ ਕਿ ਇਹ ਪ੍ਰੋਗਰਾਮ ਗੋਲਡਨ ਯੂਥ ਕਲੱਬ, ਫੇਰੋਚੇਚੀ ਵੱਲੋਂ ਹਰ ਸਾਲ ਕਰਵਾਇਆ ਜਾਂਦਾ ਹੈ। ਕਬੱਡੀ ਦੇ ਹੋਏ ਓਪਨ ਮੁਕਾਬਲਿਆਂ ਵਿੱਚ ਭਗਵਾਨਪੁਰ ਕਲੱਬ ਨੇ ਜੋਬਨ ਕਲੱਬ ਯੂਐਸਏ ਨੂੰ ਹਰਾ ਕੇ ਕੱਪ ਤੇ ਕਬਜ਼ਾ ਕੀਤਾ ਹੈ। 60 ਕਿੱਲੋ ਭਾਰ ਵਰਗ ਦੇ ਮੁਕਾਬਲਿਆਂ ਵਿੱਚ ਗੋਲਡ ਕਲੱਬ ਫੇਰੋਚੇਚੀ ਵੱਲੋਂ ਚੋਹਲਾ ਸਾਹਿਬ ਕਲੱਬ ਨੂੰ ਹਰਾ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸ ਤਰਾਂ 53 ਕਿੱਲੋ ਭਾਰ ਵਰਗ ਵਿੱਚ ਮੰਦਰਾਂਵਾਲਾ ਕਬੱਡੀ ਕਲੱਬ ਨੇ ਗੋਲਡ ਯੂਥ ਕਲੱਬ ਫੇਰੋਚੇਚੀ ਨੂੰ ਹਰਾ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ।
ਓਪਨ ਮੁਕਾਬਲੇ ਵਿੱਚ ਪਹਿਲੇ ਸਥਾਨ ’ਤੇ ਰਹਿਣ ਵਾਲੀ ਭਗਵਾਨਪੁਰ ਕਲੱਬ ਨੂੰ 51 ਹਜ਼ਾਰ ਰੁਪਏ ਨਕਦ ਇਨਾਮ ਤੇ ਟਰਾਫੀ ਅਤੇ ਦੂਸਰੇ ਸਥਾਨ ’ਤੇ ਰਹਿਣ ਵਾਲੀ ਜੋਬਨ ਕਲੱਬ ਯੂਐੱਸਏ ਨੂੰ 41 ਹਾਜ਼ਰ ਰੁਪਏ ਨਕਦ ਅਤੇ ਟਰਾਫੀ ਭੇਟ ਕੀਤੀ ਗਈ। 60 ਕਿੱਲੋ ਭਾਰ ਵਰਗ ਵਿੱਚ ਜੇਤੂ ਟੀਮ ਨੂੰ 15 ਹਜ਼ਾਰ ਅਤੇ ਉਪ ਜੇਤੂ ਟੀਮ ਨੂੰ 12 ਹਜ਼ਾਰ ਰੁਪਏ ਦੇ ਇਨਾਮ ਦੇ ਕੇ ਨਿਵਾਜਿਆ ਗਿਆ। ਇਸ ਮੌਕੇ ਸ਼ਹੀਦ ਦੀ ਪਤਨੀ ਸੁਰਜੀਤ ਕੌਰ ਅਤੇ ਕਲੱਬ ਪ੍ਰਧਾਨ ਨੇ ਜੇਤੂ ਖਿਡਾਰੀਆਂ ਨੂੰ ਯਾਦਗਾਰੀ ਚਿੰਨ੍ਹ ਤੇ ਨਕਦ ਰਾਸ਼ੀ ਭੇਟ ਕਰਕੇ ਸਨਮਾਨਿਤ ਕੀਤਾ।


Comments Off on ਸ਼ਹੀਦ ਨਾਇਕ ਸੌਦਾਗਰ ਸਿੰਘ ਯਾਦਗਾਰੀ ਕਬੱਡੀ ਕੱਪ ’ਤੇ ਭਗਵਾਨਪੁਰ ਕਲੱਬ ਦਾ ਕਬਜ਼ਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.