ਪੀਜੀਆਈ ਪਹੁੰਚਿਆ ਕੋਰੋਨਾ ਦਾ ਮਰੀਜ਼ !    ਟੀਮ ਨੂੰ ਧੋਨੀ ਦੀ ਘਾਟ ਰੜਕਦੀ ਹੈ: ਚਾਹਲ !    ਚੰਦਰ ਸ਼ੇਖਰ ਆਜ਼ਾਦ ਦੇ ਪੋਤਰੇ ਵੱਲੋਂ ਨਾਗਰਿਕਤਾ ਕਾਨੂੰਨ ਦੀ ਹਮਾਇਤ !    ਇਤਿਹਾਸਕ ਜੱਲ੍ਹਿਆਂਵਾਲਾ ਬਾਗ਼ ਵਿੱਚ ਨਹੀਂ ਲੱਗੇਗੀ ਦਾਖ਼ਲਾ ਟਿਕਟ !    ਪਤੰਗਾਂ ਚੜ੍ਹੀਆਂ ਅਸਮਾਨ; ਪੁਲੀਸ ਪ੍ਰੇਸ਼ਾਨ !    ਨਾਸਿਕ ਵਿੱਚ ਬੱਸ-ਆਟੋਰਿਕਸ਼ਾ ਦੀ ਟੱਕਰ, 20 ਹਲਾਕ !    ਮਾਤਾ ਖੀਵੀ ਜੀ !    ਲੋਕਾਂ ਦੀਆਂ ਭਾਵਨਾਵਾਂ ਅਨੁਸਾਰ ਹੋਵੇ ਰੇਲਵੇ ਸਟੇਸ਼ਨ ਦਾ ਡਿਜ਼ਾਈਨ: ਔਜਲਾ !    ਸਿੱਖ ਲਹਿਰ ਦਾ ਅਣਗੌਲਿਆ ਪੰਨਾ ਨਿਹੰਗ ਖਾਂ !    ਸਲਮਾਨ ਖਾਨ ਦੀ ਹਰਕਤ ਤੋਂ ਗੋਆ ਵਾਸੀ ਗੁੱਸੇ ’ਚ !    

ਸ਼ਾਹੀ ਇਮਾਮ ਵੱਲੋਂ ਨਾਗਰਿਕਤਾ ਬਿੱਲ ਦਾ ਵਿਰੋਧ

Posted On December - 7 - 2019

ਲੁਧਿਆਣਾ ’ਚ ਜਾਣਕਾਰੀ ਦਿੰਦੇ ਹੋਏ ਸ਼ਾਹੀ ਇਮਾਮ।

ਗੁਰਿੰਦਰ ਸਿੰਘ
ਲੁਧਿਆਣਾ, 6 ਦਸੰਬਰ
ਸ਼ਾਹੀ ਇਮਾਮ ਪੰਜਾਬ ਮੌਲਾਨਾ ਹਬੀਬ ਉਰ ਰਹਿਮਾਨ ਸਾਨੀ ਲੁਧਿਆਣਵੀ ਨੇ ਕੇਂਦਰ ਸਰਕਾਰ ਵੱਲੋਂ ਸੰਸਦ ’ਚ ਪੇਸ਼ ਕੀਤੇ ਜਾਣ ਵਾਲੇ ਨਾਗਰਿਕਤਾ ਬਿੱਲ ਦਾ ਵਿਰੋਧ ਕੀਤਾ ਹੈ। ਅੱਜ ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਸ਼ਾਹੀ ਇਮਾਮ ਨੇ ਕਿਹਾ ਕਿ ਧਰਮ ਦੇ ਆਧਾਰ ’ਤੇ ਕਿਸੇ ਨੂੰ ਭਾਰਤੀ ਨਾਗਰਿਕਤਾ ਦੇਣਾ ਠੀਕ ਨਹੀਂ ਹੈ। ਇਹ ਦੇਸ਼ ਦੇ ਮੂਲ ਸਿਧਾਂਤਾਂ ਦੇ ਵਿਰੁੱਧ ਹੈ। ਉਨ੍ਹਾਂ ਕਿਹਾ ਕਿ ਭਾਰਤ ਦੇ ਸੰਵਿਧਾਨ ਵਿਚ ਇਹ ਗੱਲ ਸਪੱਸ਼ਟ ਰੂਪ ਵਿਚ ਕਹੀ ਗਈ ਹੈ ਕਿ ਦੇਸ਼ ਦੀ ਸਰਕਾਰ ਕਿਸੇ ਧਰਮ ਵਿਸ਼ੇਸ਼ ਦੀ ਨਹੀਂ, ਸਗੋਂ ਧਰਮ ਨਿਰਪੱਖ ਰਹੇਗੀ ਅਤੇ ਇਹੀ ਭਾਰਤ ਦਾ ਸ਼ੁਰੂ ਤੋਂ ਸਿਧਾਂਤ ਰਿਹਾ ਹੈ। ਸ਼ਾਹੀ ਇਮਾਮ ਨੇ ਕਿਹਾ ਕਿ ਦੁਨੀਆਂ ਇਸ ਵੇਲੇ ਅਤਿਵਾਦ ਨਾਲ ਜੂਝ ਰਹੀ ਹੈ ਜਦਕਿ ਅਤਿਵਾਦ ਦਾ ਕੋਈ ਧਰਮ ਨਹੀਂ ਹੁੰਦਾ। ਉਨ੍ਹਾਂ ਸਵਾਲ ਕੀਤਾ ਕਿ ਵੋਟ ਦੀ ਰਾਜਨੀਤੀ ਵਿਚ ਕਿਤੇ ਅਸੀਂ ਗੁਆਂਢੀ ਦੇਸ਼ਾਂ ਤੋਂ ਆਏ ਪਾਕਿਸਤਾਨੀ ਘੁਸਪੈਠੀਆਂ ਲਈ ਦਰਵਾਜ਼ਾ ਤਾਂ ਨਹੀਂ ਖੋਲ੍ਹਣ ਜਾ ਰਹੇ? ਉਨ੍ਹਾਂ ਕਿਹਾ ਕਿ ਹੁਣ ਤੱਕ ਜੋ ਵੀ ਜਾਸੂਸ ਅਤੇ ਅਤਿਵਾਦੀ ਭਾਰਤ ਵਿਚ ਫੜੇ ਗਏ ਹਨ, ਉਨ੍ਹਾਂ ਸਭ ਦਾ ਕਿਸੇ ਇਕ ਧਰਮ ਨਾਲ ਸਬੰਧ ਨਹੀਂ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇਸ਼ ਵਿਚ ਵਧ ਰਹੀ ਮਹਿੰਗਾਈ ਅਤੇ ਬੇਰੁਜ਼ਗਾਰੀ ’ਤੇ ਧਿਆਨ ਦੇਣ ਦੀ ਥਾਂ ਧਰਮ ਦੇ ਨਾਮ ’ਤੇ ਸਿਆਸਤ ਕਰ ਰਹੀ ਹੈ, ਜੋ ਦੇਸ਼ ਲਈ ਖ਼ਤਰਨਾਕ ਹੈ।


Comments Off on ਸ਼ਾਹੀ ਇਮਾਮ ਵੱਲੋਂ ਨਾਗਰਿਕਤਾ ਬਿੱਲ ਦਾ ਵਿਰੋਧ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.