ਪੀਜੀਆਈ ਪਹੁੰਚਿਆ ਕੋਰੋਨਾ ਦਾ ਮਰੀਜ਼ !    ਟੀਮ ਨੂੰ ਧੋਨੀ ਦੀ ਘਾਟ ਰੜਕਦੀ ਹੈ: ਚਾਹਲ !    ਚੰਦਰ ਸ਼ੇਖਰ ਆਜ਼ਾਦ ਦੇ ਪੋਤਰੇ ਵੱਲੋਂ ਨਾਗਰਿਕਤਾ ਕਾਨੂੰਨ ਦੀ ਹਮਾਇਤ !    ਇਤਿਹਾਸਕ ਜੱਲ੍ਹਿਆਂਵਾਲਾ ਬਾਗ਼ ਵਿੱਚ ਨਹੀਂ ਲੱਗੇਗੀ ਦਾਖ਼ਲਾ ਟਿਕਟ !    ਪਤੰਗਾਂ ਚੜ੍ਹੀਆਂ ਅਸਮਾਨ; ਪੁਲੀਸ ਪ੍ਰੇਸ਼ਾਨ !    ਨਾਸਿਕ ਵਿੱਚ ਬੱਸ-ਆਟੋਰਿਕਸ਼ਾ ਦੀ ਟੱਕਰ, 20 ਹਲਾਕ !    ਮਾਤਾ ਖੀਵੀ ਜੀ !    ਲੋਕਾਂ ਦੀਆਂ ਭਾਵਨਾਵਾਂ ਅਨੁਸਾਰ ਹੋਵੇ ਰੇਲਵੇ ਸਟੇਸ਼ਨ ਦਾ ਡਿਜ਼ਾਈਨ: ਔਜਲਾ !    ਸਿੱਖ ਲਹਿਰ ਦਾ ਅਣਗੌਲਿਆ ਪੰਨਾ ਨਿਹੰਗ ਖਾਂ !    ਸਲਮਾਨ ਖਾਨ ਦੀ ਹਰਕਤ ਤੋਂ ਗੋਆ ਵਾਸੀ ਗੁੱਸੇ ’ਚ !    

ਸਾਬਕਾ ਸਰਪੰਚ ਨੂੰ ਗੋਲੀਆਂ ਮਾਰੀਆਂ

Posted On December - 6 - 2019

ਹਸਤਪਾਲ ਵਿਚ ਇਲਾਜ ਅਧੀਨ ਸੁਰਜੀਤ ਸਿੰਘ।

ਗੁਰਬਖ਼ਸ਼ਪੁਰੀ
ਤਰਨ ਤਾਰਨ, 5 ਦਸੰਬਰ
ਸਰਾਏ ਅਮਾਨਤ ਖਾਂ ਇਲਾਕੇ ਦੇ ਪਿੰਡ ਮੀਆਂਪੁਰ ਦੇ ਦੋ ਧੜਿਆਂ ਵਿਚਕਾਰ ਚੱਲ ਰਹੀ ਰੰਜਿਸ਼ ਦੌਰਾਨ ਬੀਤੀ ਰਾਤ ਅਕਾਲੀ ਦਲ ਨਾਲ ਸਬੰਧਤ ਸਾਬਕਾ ਸਰਪੰਚ ਸੁਰਜੀਤ ਸਿੰਘ ਨੂੰ ਗੋਲੀਆਂ ਮਾਰ ਕੇ ਗੰਭੀਰ ਜ਼ਖ਼ਮੀ ਕਰ ਦਿੱਤਾ ਗਿਆ। ਇਸ ਸਬੰਧੀ ਸਰਾਏ ਅਮਾਨਤ ਖਾਂ ਦੀ ਪੁਲੀਸ ਨੇ 10 ਜਣਿਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਮੁਲਜ਼ਮਾਂ ਵਿਚੋਂ ਦੋ ਦੀ ਸ਼ਨਾਖ਼ਤ ਪਿੰਡ ਦੇ ਹੀ ਵਸਨੀਕ ਅੰਮ੍ਰਿਤਪਾਲ ਸਿੰਘ ਬਾਠ ਅਤੇ ਉਸ ਦੇ ਪਿਤਾ ਸਤਨਾਮ ਸਿੰਘ ਵਜੋਂ ਹੋਈ ਹੈ ਬਾਕੀਆਂ ਬਾਰੇ ਅਜੇ ਪਤਾ ਲਾਇਆ ਜਾ ਰਿਹਾ ਹੈ। ਸੁਰਜੀਤ ਸਿੰਘ ਪਿੰਡ ਦੇ ਅੱਡੇ ’ਤੇ ਸਥਿਤ ਆਪਣੀ ਦੁਕਾਨ ਬੰਦ ਕਰ ਕੇ ਕਾਰ ’ਤੇ ਸਵਾਰ ਹੋ ਆਪਣੇ ਭਰਾ ਕਵਲਜੀਤ ਸਿੰਘ ਨਾਲ ਘਰ ਜਾ ਰਿਹਾ ਸੀ ਕਿ ਤਿੰਨ ਕਾਰਾਂ ਵਿਚ ਸਵਾਰ ਹਥਿਆਰਾਂ ਨਾਲ ਲੈਸ ਮੁਲਜ਼ਮਾਂ ਨੇ ਸੁਰਜੀਤ ਸਿੰਘ ਨੂੰ ਕਾਰ ਵਿਚੋਂ ਬਾਹਰ ਕੱਢ ਕੇ ਕੁੱਟਮਾਰ ਕੀਤੀ ਅਤੇ ਗੋਲੀਆਂ ਮਾਰ ਕੇ ਜ਼ਖ਼ਮੀ ਕਰ ਦਿੱਤਾ। ਸੁਰਜੀਤ ਸਿੰਘ ਨੂੰ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਮੁਲਜ਼ਮ ਸਤਨਾਮ ਸਿੰਘ ਦੀ ਪਤਨੀ ਮਨਜੀਤ ਕੌਰ ਵਰਤਮਾਨ ਸਰਪੰਚ ਹੈ ਤੇ ਦੋਹਾਂ ਧਿਰਾਂ ਦਰਮਿਆਨ ਖਿੱਚੋਤਾਣ ਚੱਲ ਰਹੀ ਸੀ। ਮੁਲਜ਼ਮ ਅਜੇ ਫ਼ਰਾਰ ਹਨ।


Comments Off on ਸਾਬਕਾ ਸਰਪੰਚ ਨੂੰ ਗੋਲੀਆਂ ਮਾਰੀਆਂ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.