ਜੰਨਤ ਕਿਵੇਂ ਬਣ ਰਿਹੈ ਦੋਜ਼ਖ !    ਪੰਜਾਬ ’ਚ ਬਿਜਲੀ ਮਹਿੰਗੀ ਕਿਉਂ? !    ਜ਼ਮਾਨੇ ਨੇ ਮਾਰੇ ਜਵਾਂ ਕੈਸੇ ਕੈਸੇ... !    ਟੈਸਟ ਟੀਮ ਦੇ ਐਲਾਨ ਤੋਂ ਪਹਿਲਾਂ ਇਸ਼ਾਂਤ ਜ਼ਖ਼ਮੀ !    ਸੁਪਰੀਮ ਕੋਰਟ ਵਲੋਂ ਜਸਟਿਸ ਵਰਮਾ ਕਮੇਟੀ ਦੀ ਰਿਪੋਰਟ ਬਾਰੇ ਕੇਂਦਰ ਨੂੰ ਨੋਟਿਸ !    ਅਲਾਹਾਬਾਦ ਦਾ ਨਾਮ ਬਦਲਣ ਦੇ ਮਾਮਲੇ ’ਚ ਯੂਪੀ ਸਰਕਾਰ ਨੂੰ ਨੋਟਿਸ !    ਦਿੱਲੀ ਚੋਣਾਂ: ਕਾਂਗਰਸ ਵਲੋਂ ਕੇਜਰੀਵਾਲ ਵਿਰੁਧ ਸਭਰਵਾਲ ਨੂੰ ਟਿਕਟ !    ਚੀਫ ਖਾਲਸਾ ਦੀਵਾਨ ਵੱਲੋਂ 64 ਨਵੇਂ ਮੈਂਬਰ ਨਾਮਜ਼ਦ !    ਕੈਪਟਨ ਵੱਲੋਂ ਐੱਨਐੱਚਏਆਈ ਦੇ ਚੇਅਰਮੈਨ ਨਾਲ ਮੁਲਾਕਾਤ !    ਕਾਂਗਰਸ ਵੱਲੋਂ ਪਾਰਟੀ ਸ਼ਾਸਿਤ ਰਾਜਾਂ ਲਈ ਕਮੇਟੀਆਂ ਗਠਿਤ !    

ਸੁਖਬੀਰ ਬਾਦਲ ਨੇ ਆੜ੍ਹਤੀਆ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

Posted On December - 8 - 2019

ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹੋਏ ਸੁਖਬੀਰ ਸਿੰਘ ਬਾਦਲ। -ਫੋਟੋ: ਬਾਵਾ

ਪੱਤਰ ਪ੍ਰੇਰਕ
ਘੁਮਾਣ, 7 ਦਸੰਬਰ
ਪਿਛਲੇ ਦਿਨੀਂ ਕਸਬਾ ਘੁਮਾਣ ਦੇ ਆੜ੍ਹਤੀ ਜਗਜੀਤ ਸਿੰਘ ਨੇ ਝੋਨੇ ਵਿਚ ਘਾਟਾ ਪੈਣ ਕਰਕੇ ਖ਼ੁਦਕੁਸ਼ੀ ਕਰ ਲਈ ਸੀ, ਦੇ ਪਰਿਵਾਰ ਨਾਲ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦੁੱਖ ਸਾਂਝਾ ਕੀਤਾ। ਸ੍ਰੀ ਬਾਦਲ ਨੇ ਇਸ ਮੌਕੇ ਕਿਹਾ ਕਿ ਦੋਸ਼ੀ ਬਖਸ਼ੇ ਨਹੀਂ ਜਾਣਗੇ ਤੇ ਜਿੰਨਾ ਚਿਰ ਦੋਸ਼ੀ ਸਲਾਖਾਂ ਪਿੱਛੇ ਨਹੀਂ ਦਿੱਤੇ ਜਾਂਦੇ, ਅਕਾਲੀ ਦਲ ਚੁੱਪ ਨਹੀਂ ਬੈਠੇਗਾ।
ਉਨ੍ਹਾਂ ਕਿਹਾ ਕਿ ਪਰਿਵਾਰ ਨੂੰ ਪੂਰਾ ਇਨਸਾਫ ਦਿਵਾਇਆ ਜਾਵੇਗਾ। ਇਸ ਸਬੰਧੀ ਉੱਚ-ਪੱਧਰੀ ਜਾਂਚ ਕਰਵਾਉਣ ਲਈ ਸਰਕਾਰ ’ਤੇ ਦਬਾਅ ਪਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਜਲਦੀ ਹੀ ਪੀੜਤ ਪਰਿਵਾਰ ਨੂੰ ਚੰਡੀਗੜ੍ਹ ਬੁਲਾ ਕੇ ਡੀਜੀਪੀ ਤੇ ਗਵਰਨਰ ਪੰਜਾਬ ਨਾਲ ਮੁਲਾਕਾਤ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਜੰਗਲ ਰਾਜ ਚੱਲ ਰਿਹਾ ਹੈ। ਕਿਸੇ ਨੂੰ ਇਨਸਾਫ ਨਹੀਂ ਮਿਲ ਰਿਹਾ, ਪਰ ਅਕਾਲੀ ਦਲ ਇਸ ਤਰ੍ਹਾਂ ਨਹੀਂ ਹੋਣ ਦੇਵੇਗਾ। ਇਸ ਤੋਂ ਪਹਿਲਾਂ ਪਰਿਵਾਰ ਤੇ ਆੜ੍ਹਤੀਆਂ ਨੇ ਸ੍ਰੀ ਬਾਦਲ ਨੂੰ ਆਪਣੀਆਂ ਸਮੱਸਿਆਵਾਂ ਦੱਸੀਆਂ। ਇਸ ਮੌਕੇ ਬਿਕਰਮ ਸਿੰਘ ਮਜੀਠੀਆ, ਦਲਜੀਤ ਸਿੰਘ ਚੀਮਾ, ਹਲਕਾ ਇੰਚਾਰਜ ਮੰਗਲ ਸਿੰਘ, ਕੈਪਟਨ ਬਲਬੀਰ ਸਿੰਘ ਬਾਠ, ਸਰਦੂਲ ਸਿੰਘ ਚੀਮਾ, ਕਸ਼ਮੀਰ ਸਿੰਘ ਬਰਿਆਰ, ਕੁਲਵੰਤ ਸਿੰਘ ਚੀਮਾ ਤੇ ਹਰਦਿਆਲ ਸਿੰਘ ਭਾਮ ਹਾਜ਼ਰ ਸਨ।


Comments Off on ਸੁਖਬੀਰ ਬਾਦਲ ਨੇ ਆੜ੍ਹਤੀਆ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.