ਪੀਜੀਆਈ ਪਹੁੰਚਿਆ ਕੋਰੋਨਾ ਦਾ ਮਰੀਜ਼ !    ਟੀਮ ਨੂੰ ਧੋਨੀ ਦੀ ਘਾਟ ਰੜਕਦੀ ਹੈ: ਚਾਹਲ !    ਚੰਦਰ ਸ਼ੇਖਰ ਆਜ਼ਾਦ ਦੇ ਪੋਤਰੇ ਵੱਲੋਂ ਨਾਗਰਿਕਤਾ ਕਾਨੂੰਨ ਦੀ ਹਮਾਇਤ !    ਇਤਿਹਾਸਕ ਜੱਲ੍ਹਿਆਂਵਾਲਾ ਬਾਗ਼ ਵਿੱਚ ਨਹੀਂ ਲੱਗੇਗੀ ਦਾਖ਼ਲਾ ਟਿਕਟ !    ਪਤੰਗਾਂ ਚੜ੍ਹੀਆਂ ਅਸਮਾਨ; ਪੁਲੀਸ ਪ੍ਰੇਸ਼ਾਨ !    ਨਾਸਿਕ ਵਿੱਚ ਬੱਸ-ਆਟੋਰਿਕਸ਼ਾ ਦੀ ਟੱਕਰ, 20 ਹਲਾਕ !    ਮਾਤਾ ਖੀਵੀ ਜੀ !    ਲੋਕਾਂ ਦੀਆਂ ਭਾਵਨਾਵਾਂ ਅਨੁਸਾਰ ਹੋਵੇ ਰੇਲਵੇ ਸਟੇਸ਼ਨ ਦਾ ਡਿਜ਼ਾਈਨ: ਔਜਲਾ !    ਸਿੱਖ ਲਹਿਰ ਦਾ ਅਣਗੌਲਿਆ ਪੰਨਾ ਨਿਹੰਗ ਖਾਂ !    ਸਲਮਾਨ ਖਾਨ ਦੀ ਹਰਕਤ ਤੋਂ ਗੋਆ ਵਾਸੀ ਗੁੱਸੇ ’ਚ !    

ਸੂਬਾ ਪੱਧਰੀ ਜੇਤੂ ਪਹਿਲਵਾਨ ਦਾ ਸਨਮਾਨ

Posted On December - 1 - 2019

ਪਹਿਲਵਾਨ ਦਾ ਮੂੰਹ ਮਿੱਠਾ ਕਰਦੇ ਹੋਏ ਮਲਕੀਅਤ ਸਿੰਘ। -ਫ਼ੋਟੋ: ਮਜਾਰੀ

ਬੰਗਾ: ਪਟਿਆਲਾ ਵਿੱਚ ਹੋਏ ਸੂਬਾ ਪੱਧਰੀ ਕੁਸ਼ਤੀ ਮੁਕਾਬਲੇ ਦੌਰਾਨ 25 ਸਾਲ ਉਮਰ ਵਰਗ ਵਿੱਚ ਸ੍ਰੀ ਗੁਰੂ ਹਰਗੋਬਿੰਦ ਸਪੋਰਟਸ ਕਲੱਬ ਕੁਸ਼ਤੀ ਅਖਾੜਾ ਬਾਹੜੋਵਾਲ ਦੇ ਪਹਿਲਵਾਨ ਸਤਿਗੁਰਦੀਪ ਨੇ ਕਾਂਸੀ ਤਗਮਾ ਜਿੱਤਿਆ ਹੈ। ਇਹ ਪ੍ਰਾਪਤੀ ਉਸ ਨੇ ਪੰਜਾਬ ਖੇਡ ਵਿਭਾਗ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤੰਦਰੁਸਤ ਮਿਸ਼ਨ ਅਧੀਨ ਕਰਵਾਏ ਉਕਤ ਮੁਕਾਬਲੇ ਦੌਰਾਨ ਕੀਤੀ। ਅਖਾੜੇ ਦੇ ਮੁੱਖ ਪ੍ਰਬੰਧਕ ਮਲਕੀਅਤ ਸਿੰਘ ਬਾਹੜੋਵਾਲ ਨੇ ਜੇਤੂ ਪਹਿਲਵਾਨ ਦਾ ਮੂੰਹ ਮਿੱਠਾ ਕਰਵਾਇਆ ਅਤੇ ਕਿਹਾ ਕਿ ਸਤਿਗੁਰਦੀਪ ਨੇ ਸ਼ਾਨਦਾਰ ਕੁਸ਼ਤੀ ਖੇਡ ਦਾ ਮੁਜ਼ਾਹਰਾ ਕਰਦੇ ਹੋਏ ਕਾਂਸੀ ਤਗਮਾ ਜਿੱਤ ਕੇ ਆਪਣਾ, ਆਪਣੇ ਮਾਪਿਆਂ ਦਾ ਅਤੇ ਸ੍ਰੀ ਗੁਰੂ ਹਰਗੋਬਿੰਦ ਸਪੋਰਟਸ ਕਲੱਬ ਬਾਹੜੋਵਾਲ ਦਾ ਨਾਮ ਰੋਸ਼ਨ ਕੀਤਾ ਹੈ।
-ਪੱਤਰ ਪ੍ਰੇਰਕ


Comments Off on ਸੂਬਾ ਪੱਧਰੀ ਜੇਤੂ ਪਹਿਲਵਾਨ ਦਾ ਸਨਮਾਨ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.