ਬੌਲੀਵੁੱਡ ਦੇ ਨਵੇਂ ਕਾਮੇਡੀਅਨ !    ਉਮਦਾ ਪੰਜਾਬੀ ਸੰਗੀਤ ਨਿਰਦੇਸ਼ਕ ਸ਼ਿਆਮ ਸੁੰਦਰ !    ਸਿੱਖ ਇਤਿਹਾਸ ਤੇ ਵਿਰਾਸਤ ਦਾ ਚਿੱਤਰਕਾਰ ਤ੍ਰਿਲੋਕ ਸਿੰਘ !    ਪਰਿਵਾਰਕ ਰਿਸ਼ਤਿਆਂ ਦੀ ਫ਼ਿਲਮ !    ਸ਼ਾਇਰੀ ਤੋਂ ਫ਼ਿਲਮਸਾਜ਼ੀ ਤਕ ਅਮਰਦੀਪ ਗਿੱਲ !    ਦੋ ਭਰਾਵਾਂ ਦੀ ਕਹਾਣੀ !    ਛੋਟਾ ਪਰਦਾ !    ਦੋ ਪੈਰ ਘੱਟ ਤੁਰਨਾ...ਜੋਹੈਨਸ ਵਰਮੀਰ !    ਕੁੜੀਆਂ-ਚਿੜੀਆਂ ਤੇ ਸੂਈ ਧਾਗਾ !    ਰੀਝ ਵਾਲਾ ਕੰਮ !    

ਸੇਂਟ ਕਬੀਰ ਸਕੂਲ ਵਿਚ ‘ਲੋਕ ਉਤਸਵ’ ਪ੍ਰੋਗਰਾਮ

Posted On December - 4 - 2019

ਸੇਂਟ ਕਬੀਰ ਸਕੂਲ ਸੁਲਤਾਨਪੁਰ ਵਿੱਚ ਲੋਕ ਉਤਸਵ ਸਮਾਗਮ ਦੀ ਝਲਕ। -ਫੋਟੋ: ਪਸਨਾਵਾਲ

ਸੁੱਚਾ ਸਿੰਘ ਪਸਨਾਵਾਲ
ਧਾਰੀਵਾਲ, 3 ਦਸੰਬਰ
ਸੇਂਟ ਕਬੀਰ ਪਬਲਿਕ ਸਕੂਲ, ਸੁਲਤਾਨਪੁਰ ਵਿੱਚ ਪੰਜਾਬ ਫੋਕ ਆਰਟ ਸੈਂਟਰ ਗੁਰਦਾਸਪੁਰ ਵੱਲੋਂ ਭਾਰਤ ਸਰਕਾਰ ਦੇ ਸੱਭਿਆਚਰਕ ਮੰਤਰਾਲੇ ਨਾਲ ਸਬੰਧਿਤ ਨਾਰਥ ਜ਼ੋਨ ਕਲਚਰਲ ਸੈਂਟਰ ਪਟਿਆਲਾ ਦੇ ਸਹਿਯੋਗ ਨਾਲ ਲੋਕ ਉਤਸਵ ਸਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ। ਪ੍ਰੋਗਰਾਮ ਦੀ ਪ੍ਰਧਾਨਗੀ ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਹਰਪਾਲ ਸਿੰਘ ਤੇ ਪ੍ਰਿੰਸੀਪਲ ਐੱਸ.ਬੀ. ਨਾਯਰ ਨੇ ਕੀਤੀ। ਇਸ ਮੌਕੇ ਪੰਜਾਬ ਫੋਕ ਆਰਟ ਸੈਂਟਰ ਦੇ ਨਿਰਦੇਸ਼ਕ ਹਰਮਨਪ੍ਰੀਤ ਸਿੰਘ, ਦਮਨਜੀਤ ਸਿੰਘ, ਪੰਚਾਲੀ ਅਤੇ ਸੰਜੀਵ ਸ਼ਾਦ ਵੀ ਮੌਜੂਦ ਸਨ। ਪ੍ਰੋਗਰਾਮ ਦੀ ਸ਼ੁਰੂਆਤ ਸ਼ਬਦ ਕੀਰਤਨ ਨਾਲ ਕੀਤੀ ਗਈ। ਪ੍ਰੋਗਰਾਮ ਵਿੱਚ ਭਾਰਤ ਦੇ ਵੱਖ-ਵੱਖ ਸੂਬਿਆਂ ਤੋਂ ਲੋਕ ਨਾਚ ਦੀਆਂ ਟੀਮਾਂ ਦੇ ਲਗਭਗ 200 ਕਲਾਕਾਰ ਸ਼ਾਮਲ ਹੋਏ, ਜਿਨ੍ਹਾਂ ਨੇ ਵੱਖ-ਵੱਖ ਭਾਸ਼ਾਵਾਂ ਵਿੱਚ ਗੀਤਾਂ, ਕਲਾ ਕ੍ਰਿਤੀਆਂ ਅਤੇ ਲੋਕ ਨਾਚਾਂ ਦੁਆਰਾ ਵਿਦਿਆਰਥੀਆਂ ਦਾ ਮਨ ਮੋਹ ਲਿਆ। ਇਸ ਦੌਰਾਨ ਤ੍ਰਿਪੁਰਾ ਦਾ ਮਾਰੂੜੀ ਤੇ ਸੰਗਾਦੀ ਨਾਚ, ਮੱਧ ਪ੍ਰਦੇਸ਼ ਦਾ ਬਦਾਦੀ, ਹਰਿਆਣਾ ਦਾ ਪਨਿਹਾਰੀ, ਗੁਜਰਾਤ ਦਾ ਰਾਸ, ਕਰਨਾਟਕਾ ਦਾ ਡੋਲਕੂਲਮ, ਕਸ਼ਮੀਰ ਦਾ ਦੰਮਬਲੀ, ਅਸਾਮ ਦਾ ਬੀਹੂ, ਉੜੀਸਾ ਦਾ ਗੋਤੀਪੂਆ ਆਦਿ ਨੇ ਸਮਾਂ ਬੰਨ੍ਹਿਆ। ਇਸ ਮੌਕੇ ਸਕੂਲ ਪ੍ਰਿੰਸੀਪਲ ਨੇ ਵਿਦਿਆਰਥੀਆਂ ਅਤੇ ਸਮੂਹ ਸਟਾਫ ਮੈਂਬਰਾਂ ਨੂੰ ਆਪਣੇ ਭਾਰਤ ਦੀ ਸੰਸਕ੍ਰਿਤੀ ਅਤੇ ਸਭਿਆਚਾਰ ਨੂੰ ਜਿਊਂਦਾ ਰੱਖਣ ਦਾ ਸੰਦੇਸ਼ ਦਿੱਤਾ। ਸਕੂਲ ਪ੍ਰਬੰਧਕ ਕਮੇਟੀ ਵੱਲੋਂ ਕਲਾਕਾਰਾਂ ਅਤੇ ਸਟੇਜ ਸਕੱਤਰ ਨੂੰ ਨਕਦ ਰਾਸ਼ੀ ਅਤੇ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਤ ਕੀਤਾ ਗਿਆ।


Comments Off on ਸੇਂਟ ਕਬੀਰ ਸਕੂਲ ਵਿਚ ‘ਲੋਕ ਉਤਸਵ’ ਪ੍ਰੋਗਰਾਮ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.