ਬੌਲੀਵੁੱਡ ਦੇ ਨਵੇਂ ਕਾਮੇਡੀਅਨ !    ਉਮਦਾ ਪੰਜਾਬੀ ਸੰਗੀਤ ਨਿਰਦੇਸ਼ਕ ਸ਼ਿਆਮ ਸੁੰਦਰ !    ਸਿੱਖ ਇਤਿਹਾਸ ਤੇ ਵਿਰਾਸਤ ਦਾ ਚਿੱਤਰਕਾਰ ਤ੍ਰਿਲੋਕ ਸਿੰਘ !    ਪਰਿਵਾਰਕ ਰਿਸ਼ਤਿਆਂ ਦੀ ਫ਼ਿਲਮ !    ਸ਼ਾਇਰੀ ਤੋਂ ਫ਼ਿਲਮਸਾਜ਼ੀ ਤਕ ਅਮਰਦੀਪ ਗਿੱਲ !    ਦੋ ਭਰਾਵਾਂ ਦੀ ਕਹਾਣੀ !    ਛੋਟਾ ਪਰਦਾ !    ਦੋ ਪੈਰ ਘੱਟ ਤੁਰਨਾ...ਜੋਹੈਨਸ ਵਰਮੀਰ !    ਕੁੜੀਆਂ-ਚਿੜੀਆਂ ਤੇ ਸੂਈ ਧਾਗਾ !    ਰੀਝ ਵਾਲਾ ਕੰਮ !    

ਸੈਕਟਰ-76 ਤੋਂ 80 ਦੇ ਵਸਨੀਕ ਸਹੂਲਤਾਂ ਨੂੰ ਤਰਸੇ

Posted On December - 4 - 2019

ਸੜਕਾਂ ਦੀ ਮਾੜੀ ਹਾਲਤ ਦੀ ਮੂੰਹ ਬੋਲਦੀ ਤਸਵੀਰ। -ਫੋਟੋ: ਸੋਢੀ

ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 3 ਦਸੰਬਰ
ਇੱਥੋਂ ਦੇ ਸੈਕਟਰ-76 ਤੋਂ 80 ਦੇ ਬਾਸ਼ਿੰਦੇ ਬੁਨਿਆਦੀ ਸਹੂਲਤਾਂ ਨੂੰ ਤਰਸ ਗਏ ਹਨ। ਪਾਣੀ ਦੇ ਬਿੱਲਾਂ ਵਿੱਚ ਸਾਢੇ 5 ਗੁਣਾ ਵਾਧਾ, ਪਾਰਕਾਂ ਅਤੇ ਗਰੀਨ ਬੈਲਟਾਂ ਦੀ ਹਾਲਤ ਖ਼ਰਾਬ ਸਮੇਤ ਟੁੱਟੀਆਂ ਸੜਕਾਂ ਤੋਂ ਸੈਕਟਰਾਂ ਦੇ ਲੋਕ ਕਾਫ਼ੀ ਔਖੇ ਹਨ ਪ੍ਰੰਤੂ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਨ੍ਹਾਂ ਸਮੱਸਿਆ ਦੇ ਹੱਲ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ, ਜਿਸ ਕਾਰਨ ਸਥਾਨਕ ਲੋਕਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ।
ਰੈਜ਼ੀਡੈਂਟ ਵੈੱਲਫੇਅਰ ਅਤੇ ਡਿਵੈਲਪਮੈਂਟ ਕਮੇਟੀ ਸੈਕਟਰ-78 ਦੀ ਜਨਰਲ ਬਾਡੀ ਮੀਟਿੰਗ ਪ੍ਰਧਾਨ ਕ੍ਰਿਸ਼ਨਾ ਮਿੱਤੂ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਉਕਤ ਸਮੱਸਿਆਵਾਂ ’ਤੇ ਚਰਚਾ ਕਰਦਿਆਂ ਇਨ੍ਹਾਂ ਦੇ ਸਥਾਈ ਹੱਲ ਲਈ ਯੋਗ ਪੈਰਵੀ ਕਰਨ ਦਾ ਮਤਾ ਪਾਸ ਕੀਤਾ ਗਿਆ।
ਮੀਟਿੰਗ ਵਿੱਚ ਕ੍ਰਿਸ਼ਨਾ ਮਿੱਤੂ, ਜਨਰਲ ਸਕੱਤਰ ਇੰਦਰਜੀਤ ਸਿੰਘ, ਮੁੱਖ ਸਲਾਹਕਾਰ ਤੇ ਸੀਨੀਅਰ ਮੀਤ ਪ੍ਰਧਾਨ ਮੇਜਰ ਸਿੰਘ ਸਮੇਤ ਸੈਕਟਰ-76 ਤੋਂ 80 ਪਲਾਟ ਅਲਾਟਮੈਂਟ ਅਤੇ ਡਿਵੈਲਪਮੈਂਟ ਵੈੱਲਫੇਅਰ ਕਮੇਟੀ ਅਤੇ ਹੋਰ ਬੁਲਾਰਿਆਂ ਨੇ ਪੰਜਾਬ ਸਰਕਾਰ ਅਤੇ ਗਮਾਡਾ ਵੱਲੋਂ 1 ਸਤੰਬਰ 2017 ਤੋਂ ਗਮਾਡਾ ਅਧੀਨ ਆਉਂਦੇ ਸੈਕਟਰ-76 ਤੋਂ 80 ਅਤੇ ਸੈਕਟਰ-66 ਤੋਂ 69 ਦੇ ਪਾਣੀ ਦੇ ਬਿੱਲਾਂ ਵਿੱਚ 5.5 ਗੁਣਾ ਕੀਤਾ ਵਾਧਾ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ।
ਉਨ੍ਹਾਂ ਮੰਗ ਕੀਤੀ ਕਿ ਸੈਕਟਰ-76 ਤੋਂ 80 ਵਿੱਚ ਸਰਕਾਰੀ ਡਿਸਪੈਂਸਰੀ ਜਾਂ ਹਸਪਤਾਲ ਬਣਾਇਆ ਜਾਵੇ ਅਤੇ ਬਾਕੀ ਰਹਿੰਦੇ ਅਲਾਟੀਆਂ ਨੂੰ ਸਬੰਧਤ ਪਲਾਟਾਂ ਦੇ ਕਬਜ਼ੇ ਦਿੱਤੇ ਜਾਣ। ਉਨ੍ਹਾਂ ਕਿਹਾ ਕਿ ਇਨ੍ਹਾਂ ਸੈਕਟਰਾਂ ਵਿੱਚ ਜ਼ਿਆਦਾਤਰ ਸੜਕਾਂ ਟੁੱਟੀਆਂ ਹੋਣ ਕਾਰਨ ਲੋਕਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਸ ਮੀਟਿੰਗ ਵਿੱਚ ਕ੍ਰਿਸ਼ਨਾ ਮਿੱਤੂ, ਇੰਦਰਜੀਤ ਸਿੰਘ, ਮੇਜਰ ਸਿੰਘ, ਨਿਰਮਲ ਸਿੰਘ ਸਭਰਵਾਲ, ਰਘਬੀਰ ਭੁੱਲਰ ਆਦਿ ਹਾਜ਼ਰ ਸਨ।


Comments Off on ਸੈਕਟਰ-76 ਤੋਂ 80 ਦੇ ਵਸਨੀਕ ਸਹੂਲਤਾਂ ਨੂੰ ਤਰਸੇ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.