ਕੇਂਦਰ ਨੇ ਲੌਕਡਾਊਨ 30 ਜੂਨ ਤਕ ਵਧਾਇਆ !    ਹਨੇਰੀ ਕਾਰਨ ਤਾਜ ਮਹੱਲ ਨੂੰ ਭਾਰੀ ਨੁਕਸਾਨ !    ਕੇਂਦਰ ਨਾਲੋਂ ਨਾਤਾ ਤੋੜਨ ਸੁਖਬੀਰ: ਕੈਪਟਨ !    ਅਮਰੀਕਾ ਵਿੱਚ ਲੋਕਾਂ ਵੱਲੋਂ ਪ੍ਰਦਰਸ਼ਨ !    ਭਰਾ ਦੀ ਕਹੀ ਨਾਲ ਹੱਤਿਆ !    ਕਾਹਨੂੰਵਾਨ ’ਚ 50 ਦੇ ਕਰੀਬ ਨਸ਼ਾ ਤਸਕਰਾਂ ਵੱਲੋਂ ਆਤਮ-ਸਮਰਪਣ !    ਪਤਨੀ ਦੀ ਬਿਮਾਰੀ ਤੋਂ ਪ੍ਰੇਸ਼ਾਨ ਬਜ਼ੁਰਗ ਨੇ ਫਾਹਾ ਲਿਆ !    ਦੇਸ਼ ਮੁਸ਼ਕਲ ਹਾਲਾਤ ’ਚ, ਮਾੜੀ ਰਾਜਨੀਤੀ ਛੱਡੋ: ਕੇਜਰੀਵਾਲ !    ਸ੍ਰੀਨਗਰ ਦੇ ਗੁਰਦੁਆਰੇ ਵਿੱਚ ਚੋਰੀ !    ਸਰਹੱਦ ਤੋਂ ਬੰਗਲਾਦੇਸ਼ੀ ਗ੍ਰਿਫ਼ਤਾਰ !    

ਸੋਹਾਣਾ ਪੁਲੀਸ ਵੱਲੋਂ ਦੋ ਮੁਲਜ਼ਮ ਗ੍ਰਿਫ਼ਤਾਰ

Posted On December - 2 - 2019

ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 1 ਦਸੰਬਰ
ਨਜ਼ਦੀਕੀ ਪਿੰਡ ਭਰਤਪੁਰ ਵਿੱਚ ਪੰਚਾਇਤੀ ਫੰਡਾਂ ਅਤੇ ਵਿਕਾਸ ਕਾਰਜਾਂ ਦੇ ਹਿਸਾਬ ਦੇ ਲੇਖੇ-ਜੋਖੇ ਨੂੰ ਲੈ ਕੇ ਬੀਤੇ ਦਿਨੀਂ ਦੋ ਧਿਰਾਂ ਵਿੱਚ ਹੋਏ ਟਕਰਾਅ ਦੌਰਾਨ ਪਿੰਡ ਦੀ ਮਹਿਲਾ ਸਰਪੰਚ ਜਸਵੀਰ ਕੌਰ ਦੇ ਪਰਿਵਾਰ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਨ ਅਤੇ ਉਸ ਨੂੰ ਜਾਤੀ ਸੂਚਕ ਸ਼ਬਦ ਬੋਲਣ ਵਾਲੇ ਪੰਚ ਫਤਹਿ ਸਿੰਘ ਅਤੇ ਭੂਰਾ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਸਬੰਧੀ ਅਵਤਾਰ ਸਿੰਘ ਨੇ ਦੱਸਿਆ ਕਿ ਉਸ ਦੀ ਭਾਬੀ ਜਸਬੀਰ ਕੌਰ ਪਿੰਡ ਭਰਤਪੁਰ ਦੀ ਸਰਪੰਚ ਹੈ। ਪੰਚਾਇਤੀ ਚੋਣਾਂ ਦੌਰਾਨ ਅਮਰ ਸਿੰਘ ਵੀ ਸਰਪੰਚੀ ਦੇ ਅਹੁਦੇ ਲਈ ਉਨ੍ਹਾਂ ਦੇ ਖ਼ਿਲਾਫ਼ ਚੋਣ ਲੜੇ ਸਨ ਪਰ ਉਹ ਚੋਣ ਹਾਰ ਗਏ। ਇਸ ਤੋਂ ਬਾਅਦ ਅਮਰ ਸਿੰਘ ਅਕਸਰ ਹੀ ਪੰਚਾਇਤ ਦੇ ਕੰਮਾਂ ਵਿੱਚ ਗਲਤ ਢੰਗ ਨਾਲ ਦਖ਼ਲ ਦਿੰਦੇ ਆ ਰਿਹਾ ਸਨ।
ਪੰਚਾਇਤ ਵੱਲੋਂ ਪਿੰਡ ਦੇ ਵਿਕਾਸ ਲਈ ਕਰਵਾਏ ਗਏ ਅਤੇ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤੋਂ ਇਲਾਵਾ ਹੋਰਨਾਂ ਕੰਮਾਂ ਦਾ ਲੇਖਾ-ਜੋਖਾ ਕਰਨ ਲਈ ਪੰਚਾਇਤ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀ ਪਿਛਲੇ ਦਿਨੀਂ ਪਿੰਡ ਭਰਤਪੁਰ ਵਿੱਚ ਆਏ ਸਨ। ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੇ ਹਾਲੇ ਲੇਖਾ-ਜੋਖਾ ਸ਼ੁਰੂ ਕਰਨਾ ਸੀ ਕਿ ਇਸ ਦੌਰਾਨ ਦੂਜੀ ਧਿਰ ਦੇ ਅਮਰ ਸਿੰਘ, ਫਤਿਹ ਸਿੰਘ, ਨਿਰਮੈਲ ਸਿੰਘ ਸਮੇਤ ਕਈ ਹੋਰਨਾਂ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਪਿੰਡ ਦੀ ਮਹਿਲਾ ਸਰਪੰਚ ਜਸਵੀਰ ਕੌਰ ’ਤੇ ਹਮਲਾ ਬੋਲ ਦਿੱਤਾ। ਇਸ ਹਮਲੇ ਵਿੱਚ ਸਰਪੰਚ ਜਸਬੀਰ ਕੌਰ ਗੰਭੀਰ ਜ਼ਖ਼ਮੀ ਹੋ ਗਈ। ਹਮਲਵਰਾਂ ਨੇ ਜਸਵੀਰ ਕੌਰ ਨੂੰ ਜਾਤੀ ਸੂਚਕ ਸ਼ਬਦ ਵੀ ਬੋਲੇ, ਜਿਸ ਕਾਰਨ ਝਗੜਾ ਕਾਫੀ ਜ਼ਿਆਦਾ ਵੱਧ ਗਿਆ। ਇਸ ਝਗੜੇ ਦੌਰਾਨ ਉਸ ਦੇ ਪਿਤਾ ਭਾਗ ਸਿੰਘ ਦੇ ਵੀ ਸੱਟਾਂ ਲੱਗੀਆਂ ਸਨ।

ਮੁਲਜ਼ਮ ਪੁਲੀਸ ਰਿਮਾਂਡ ’ਤੇ ਭੇਜੇ
ਜਾਂਚ ਅਧਿਕਾਰੀ ਸਬ-ਇੰਸਪੈਕਟਰ ਬਰਮਾ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਪੁਲੀਸ ਨੇ ਫਤਹਿ ਸਿੰਘ, ਭੂਰਾ ਸਿੰਘ, ਅਮਰ ਸਿੰਘ, ਨਿਰਮੈਲ ਸਿੰਘ ਸਮੇਤ 10 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਫਰਾਰ ਮੁਲਜ਼ਮਾਂ ਨੂੰ ਵੀ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਜਾਂਚ ਅਧਿਕਾਰੀ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮਾਂ ਨੂੰ ਅੱਜ ਡਿਊਟੀ ਮੈਜਿਸਟ੍ਰੇਟ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਦੋਵੇਂ ਮੁਲਜ਼ਮਾਂ ਨੂੰ ਇਕ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ।


Comments Off on ਸੋਹਾਣਾ ਪੁਲੀਸ ਵੱਲੋਂ ਦੋ ਮੁਲਜ਼ਮ ਗ੍ਰਿਫ਼ਤਾਰ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.