ਬੌਲੀਵੁੱਡ ਦੇ ਨਵੇਂ ਕਾਮੇਡੀਅਨ !    ਉਮਦਾ ਪੰਜਾਬੀ ਸੰਗੀਤ ਨਿਰਦੇਸ਼ਕ ਸ਼ਿਆਮ ਸੁੰਦਰ !    ਸਿੱਖ ਇਤਿਹਾਸ ਤੇ ਵਿਰਾਸਤ ਦਾ ਚਿੱਤਰਕਾਰ ਤ੍ਰਿਲੋਕ ਸਿੰਘ !    ਪਰਿਵਾਰਕ ਰਿਸ਼ਤਿਆਂ ਦੀ ਫ਼ਿਲਮ !    ਸ਼ਾਇਰੀ ਤੋਂ ਫ਼ਿਲਮਸਾਜ਼ੀ ਤਕ ਅਮਰਦੀਪ ਗਿੱਲ !    ਦੋ ਭਰਾਵਾਂ ਦੀ ਕਹਾਣੀ !    ਛੋਟਾ ਪਰਦਾ !    ਦੋ ਪੈਰ ਘੱਟ ਤੁਰਨਾ...ਜੋਹੈਨਸ ਵਰਮੀਰ !    ਕੁੜੀਆਂ-ਚਿੜੀਆਂ ਤੇ ਸੂਈ ਧਾਗਾ !    ਰੀਝ ਵਾਲਾ ਕੰਮ !    

ਸ੍ਰੀਲੰਕਾ-ਆਸਟ੍ਰੇਲੀਆ ਤੇ ਨਿਊਜ਼ੀਲੈਂਡ-ਕੀਨੀਆ ਦਾ ਭੇੜ ਦੇਖਣ ਦਾ ਸੱਦਾ

Posted On December - 4 - 2019

ਰਵੇਲ ਸਿੰਘ ਭਿੰਡਰ
ਪਟਿਆਲਾ, 3 ਦਸੰਬਰ
ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ-2019 ਦੇ ਦੋ ਮੈਚ ਪਟਿਆਲਾ ਦੇ ਪੋਲੋ ਗਰਾਂਊਂਡ ਵਿਖੇ 6 ਦਸੰਬਰ ਨੂੰ ਕਰਵਾਏ ਜਾਣਗੇ।
ਇਨ੍ਹਾਂ ਮੈਚਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਕੁਮਾਰ ਅਮਿਤ, ਨਗਰ ਨਿਗਮ ਦੇ ਕਮਿਸ਼ਨਰ ਸ੍ਰੀਮਤੀ ਪੂਨਮਦੀਪ ਕੌਰ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਪ੍ਰੀਤੀ ਯਾਦਵ ਨੇ ਅੱਜ ਸ਼ਾਮ ਪੋਲੋ ਗਰਾਊਂਡ ਵਿੱਚ ਜ਼ਿਲ੍ਹਾ ਅਧਿਕਾਰੀਆਂ ਨਾਲ ਇੱਕ ਬੈਠਕ ਕੀਤੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਦੋ ਕੌਮਾਂਤਰੀ ਮੈਚ ਪਟਿਆਲਾ ਦੇ ਪੋਲੋ ਗਰਾਊਂਡ ਵਿਖੇ 6 ਦਸੰਬਰ ਨੂੰ ਸਵੇਰੇ 11 ਵਜੇ ਹੋ ਰਹੇ ਹਨ। ਪਹਿਲਾ ਮੁਕਾਬਲਾ ਸ੍ਰੀ ਲੰਕਾ ਤੇ ਆਸਟ੍ਰੇਲੀਆ ਦਰਮਿਆਨ ਹੋਵੇਗਾ, ਜਦਕਿ ਦੂਜੇ ਮੁਕਾਬਲੇ ’ਚ ਨਿਊਜ਼ੀਲੈਂਡ ਅਤੇ ਕੀਨੀਆ ਦੇ ਖਿਡਾਰੀ ਭਿੜਨਗੇ। ਇਸ ਦੌਰਾਨ ਰੰਗਾ ਰੰਗ ਪ੍ਰੋਗਰਾਮ ਦੀ ਪੇਸ਼ਕਾਰੀ ਹੋਵੇਗੀ। ਉਨ੍ਹਾਂ ਜ਼ਿਲ੍ਹਾ ਨਿਵਾਸੀਆਂ ਨੂੰ ਇਨ੍ਹਾਂ ਮੈਚਾਂ ਦਾ ਆਨੰਦ ਮਾਨਣ ਲਈ ਖੁੱਲ੍ਹਾ ਸੱਦਾ ਦਿੰਦਿਆਂ ਦੱਸਿਆ ਕਿ ਇਸ ਦੌਰਾਨ ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।
ਡਿਪਟੀ ਕਮਿਸ਼ਨਰ ਨੇ ਇਸ ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ ਨੂੰ ਸਫ਼ਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਗਠਿਤ ਵੱਖ-ਵੱਖ ਕਮੇਟੀਆਂ ਵੱਲੋਂ ਕੀਤੇ ਜਾ ਰਹੇ ਕਾਰਜਾਂ ਦੀ ਸਮੀਖਿਆ ਕਰਦਿਆਂ ਹਦਾਇਤ ਕੀਤੀ ਕਿ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨੇ ਯਕੀਨੀ ਬਣਾਏ ਜਾਣ। ਉਨ੍ਹਾਂ ਦੱਸਿਆ ਕਿ ਖਿਡਾਰੀਆਂ ਸਮੇਤ ਦਰਸ਼ਕਾਂ ਦੇ ਬੈਠਣ, ਪਾਣੀ, ਪਖਾਨਿਆਂ, ਸੁਰੱਖਿਆ ਸਮੇਤ ਹੋਰ ਪ੍ਰਬੰਧ ਪੁਖ਼ਤਾ ਕੀਤੇ ਜਾ ਰਹੇ ਹਨ।


Comments Off on ਸ੍ਰੀਲੰਕਾ-ਆਸਟ੍ਰੇਲੀਆ ਤੇ ਨਿਊਜ਼ੀਲੈਂਡ-ਕੀਨੀਆ ਦਾ ਭੇੜ ਦੇਖਣ ਦਾ ਸੱਦਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.