ਹਰਿਆਣਾ ਸਰਕਾਰ ਨੇ 2020 ਦੀਆਂ ਛੁੱਟੀਆਂ ਐਲਾਨੀਆਂ !    ਲੋਕ ਕਿਉਂ ਹੁੰਦੇ ਨੇ ਮੋਟਾਪੇ ਦਾ ਸ਼ਿਕਾਰ !    ਉਚੇਰੀ ਸਿੱਖਿਆ ਰੈਸ਼ਨੇਲਾਈਜ਼ੇਸ਼ਨ ਬਾਰੇ ਬੇਤੁਕਾ ਅਭਿਆਸ !    ਗਿਆਨ ਦਾ ਜਮਹੂਰੀਕਰਨ ਅਤੇ ਸੱਤਾ ਤੰਤਰ !    ਜਸਟਿਸ ਮਿਸ਼ਰਾ ਨੇ ਵਕੀਲਾਂ ਤੋਂ ਮੁਆਫ਼ੀ ਮੰਗੀ !    ਬੁਰੂੰਡੀ ’ਚ ਢਿੱਗਾਂ ਡਿੱਗਣ ਕਾਰਨ 35 ਹਲਾਕ !    ਐੱਸਵਾਈਐੱਲ ਦੇ ਮੁੱਦੇ ’ਤੇ ਪੰਜਾਬ ਗੁੰਮਰਾਹ ਕਰ ਰਿਹੈ: ਖੱਟਰ !    ਨਿਰਭਯਾ ਕੇਸ: ਰਾਸ਼ਟਰਪਤੀ ਨੂੰ ਮੁਲਜ਼ਮ ਦੀ ਪਟੀਸ਼ਨ ਖ਼ਾਰਜ ਕਰਨ ਦੀ ਅਪੀਲ !    ਟੀ-20 ਵਿਸ਼ਵ ਕੱਪ ਬਾਰੇ ਕੋਹਲੀ ਨਾਲ ਗੱਲ ਕਰਾਂਗਾ: ਗਾਂਗੁਲੀ !    ਤੇਂਦੁਲਕਰ ਦੇ ਪੱਧਰ ਦਾ ਨਹੀਂ ਵਿਰਾਟ ਕੋਹਲੀ: ਰੱਜ਼ਾਕ !    

ਸੰਗੀਨ ਅਪਰਾਧ ਰੋਕਣ ਲਈ ਫੋਰੈਂਸਿਕ ਲੈਬਾਂ ਅਪਗਰੇਡ ਹੋਣਗੀਆਂ

Posted On December - 2 - 2019

ਨਵੀਂ ਦਿੱਲੀ, 1 ਦਸੰਬਰ
ਗੰਭੀਰ ਤੇ ਸੰਗੀਨ ਅਪਰਾਧਾਂ ਵਿੱਚ ਪ੍ਰਭਾਵਸ਼ਾਲੀ ਤੇ ਵਿਗਿਆਨਕ ਢੰਗ ਨਾਲ ਜਾਂਚ ਯਕੀਨੀ ਬਣਾਉਣ ਲਈ ਜਲਦੀ ਹੀ ਦੇਸ਼ ਦੀਆਂ ਛੇ ਕੇਂਦਰੀ ਫੋਰੈਂਸਿਕ ਲੈਬਾਰਟਰੀਆਂ ਅਪਗਰੇਡ ਕੀਤੀਆਂ ਜਾਣਗੀਆਂ। ਇਹ ਜਾਣਕਾਰੀ ਅੱਜ ਇਕ ਅਧਿਕਾਰੀ ਨੇ ਦਿੱਤੀ। ਅਧਿਕਾਰੀ ਨੇ ਦੱਸਿਆ ਕਿ ਚੰਡੀਗੜ੍ਹ, ਹੈਦਰਾਬਾਦ, ਕੋਲਕਾਤਾ, ਭੁਪਾਲ, ਪੁਣੇ ਤੇ ਗੁਹਾਟੀ ਵਿੱਚ ਸਥਿਤ ਛੇ ਕੇਂਦਰੀ ਫੋਰੈਂਸਿਕ ਸਾਇੰਸ ਲੈਬਾਰਟਰੀਆਂ ਨੂੰ ਅਪਗਰੇਡ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਗ੍ਰਹਿ ਮੰਤਰਾਲੇ ਵੱਲੋਂ ਫੋਰੈਂਸਿਕ ਮਨੋਵਿਗਿਆਨ ਦੇ ਖੇਤਰ ਵਿੱਚ ਬਾਹਰੀ ਮਾਹਿਰਾਂ ਨੂੰ ਸ਼ਾਮਲ ਕਰ ਕੇ ਫੋਰੈਂਸਿਕ ਸਾਇੰਸ ਸੇਵਾਵਾਂ ਡਾਇਰੈਕਟੋਰੇਟ ਅਧੀਨ ਸੀਐੱਫਐੱਸਐੱਲ ਦੀਆਂ ਛੇ ਲੈਬਾਰਟਰੀਆਂ ਦੀ ਸਮਰੱਥਾ ਵਧਾਉਣ ਦਾ ਫ਼ੈਸਲਾ ਲਿਆ ਗਿਆ ਹੈ। ਇਸ ਸਬੰਧੀ ਫੋਰੈਂਸਿਕ ਸਾਇੰਸ ਸੇਵਾਵਾਂ ਡਾਇਰੈਕਟੋਰੇਟ, ਨਵੀਂ ਦਿੱਲੀ ਅਤੇ ਹੋਰਨਾਂ ਸੰਗਠਨਾਂ ਵਿਚਾਲੇ ਇਕ ਸਮਝੌਤੇ ’ਤੇ ਹਸਤਾਖ਼ਰ ਹੋਏ ਹਨ। -ਪੀਟੀਆਈ


Comments Off on ਸੰਗੀਨ ਅਪਰਾਧ ਰੋਕਣ ਲਈ ਫੋਰੈਂਸਿਕ ਲੈਬਾਂ ਅਪਗਰੇਡ ਹੋਣਗੀਆਂ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.