ਹਰਿਆਣਾ ਸਰਕਾਰ ਨੇ 2020 ਦੀਆਂ ਛੁੱਟੀਆਂ ਐਲਾਨੀਆਂ !    ਲੋਕ ਕਿਉਂ ਹੁੰਦੇ ਨੇ ਮੋਟਾਪੇ ਦਾ ਸ਼ਿਕਾਰ !    ਉਚੇਰੀ ਸਿੱਖਿਆ ਰੈਸ਼ਨੇਲਾਈਜ਼ੇਸ਼ਨ ਬਾਰੇ ਬੇਤੁਕਾ ਅਭਿਆਸ !    ਗਿਆਨ ਦਾ ਜਮਹੂਰੀਕਰਨ ਅਤੇ ਸੱਤਾ ਤੰਤਰ !    ਜਸਟਿਸ ਮਿਸ਼ਰਾ ਨੇ ਵਕੀਲਾਂ ਤੋਂ ਮੁਆਫ਼ੀ ਮੰਗੀ !    ਬੁਰੂੰਡੀ ’ਚ ਢਿੱਗਾਂ ਡਿੱਗਣ ਕਾਰਨ 35 ਹਲਾਕ !    ਐੱਸਵਾਈਐੱਲ ਦੇ ਮੁੱਦੇ ’ਤੇ ਪੰਜਾਬ ਗੁੰਮਰਾਹ ਕਰ ਰਿਹੈ: ਖੱਟਰ !    ਨਿਰਭਯਾ ਕੇਸ: ਰਾਸ਼ਟਰਪਤੀ ਨੂੰ ਮੁਲਜ਼ਮ ਦੀ ਪਟੀਸ਼ਨ ਖ਼ਾਰਜ ਕਰਨ ਦੀ ਅਪੀਲ !    ਟੀ-20 ਵਿਸ਼ਵ ਕੱਪ ਬਾਰੇ ਕੋਹਲੀ ਨਾਲ ਗੱਲ ਕਰਾਂਗਾ: ਗਾਂਗੁਲੀ !    ਤੇਂਦੁਲਕਰ ਦੇ ਪੱਧਰ ਦਾ ਨਹੀਂ ਵਿਰਾਟ ਕੋਹਲੀ: ਰੱਜ਼ਾਕ !    

ਹਾਊਸਿੰਗ ਬੋਰਡ ਦੇ ਅਲਾਟੀਆਂ ਵੱਲੋਂ ਭੁੱਖ ਹੜਤਾਲ

Posted On December - 2 - 2019

ਮੁਕੇਸ਼ ਕੁਮਾਰ
ਚੰਡੀਗੜ੍ਹ, 1 ਦਸੰਬਰ

ਸੈਕਟਰ 45-ਸੀ ਵਿੱਚ ਭੁੱਖ ਹੜਤਾਲ ’ਤੇ ਬੈਠੀਆਂ ਔਰਤਾਂ ਨਾਲ ਹਾਜ਼ਰ ਇਲਾਕਾ ਵਾਸੀ।

ਚੰਡੀਗੜ੍ਹ ਹਾਊਸਿੰਗ ਬੋਰਡ ਦੇ ਅਲਾਟੀਆਂ ਨੇ ਫਲੈਟਾਂ ਵਿੱਚ ਲੋੜ ਅਨੁਸਾਰ ਕੀਤੀਆਂ ਤਬਦੀਲੀਆਂ (ਨੀਡ ਬੇਸਡ ਚੇਂਜ਼ਿਜ਼) ਨੂੰ ਰੈਗੂਲਰ ਕਰਵਾਉਣ ਲਈ ਵਿੱਢੇ ਸੰਘਰਸ਼ ਤਹਿਤ ਅੱਜ ਇਥੋਂ ਦੇ ਸੱਤ ਸੈਕਟਰਾਂ ਵਿੱਚ 11 ਥਾਵਾਂ ’ਤੇ ਮਹਿਲਾਂਵਾਂ ਨੇ ਭੁੱਖ ਹੜਤਾਲ ਕੀਤੀ। ਚੰਡੀਗੜ੍ਹ ਹਾਊਸਿੰਗ ਬੋਰਡ ਰੈਜ਼ੀਡੈਂਟਸ ਵੈਲਫੇਅਰ ਫੈਡਰੇਸ਼ਨ ਦੀਆਂ ਸੈਕਟਰ ਕੋਆਰਡੀਨੇਸ਼ਨ ਕਮੇਟੀਆਂ ਦੀ ਅਗਵਾਈ ਹੇਠ ਇਸ ਮੌਕੇ ਧਰਨੇ ਵੀ ਦਿੱਤੇ ਗਏ।
ਵੇਰਵਿਆਂ ਅਨੁਸਾਰ ਹਾਊਸਿੰਗ ਬੋਰਡ ਦੇ ਫਲੈਟਾਂ ਵਾਲੀ ਬੈਲਟ ਵਜੋਂ ਜਾਣੇ ਜਾਂਦੇ ਸੈਕਟਰ 29, 39, 45,44, 41 ਤੇ 40 ਅਤੇ ਧਨਾਸ ਵਿੱਚ ਔਰਤਾਂ ਨੇ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਭੁੱਖ ਹੜਤਾਲ ਕੀਤੀ। ਇਸ ਦੌਰਾਨ ਇਲਾਕੇ ਦੇ ਕੌਂਸਲਰ ਵੀ ਹਾਊਸਿੰਗ ਬੋਰਡ ਅਲਾਟੀਆਂ ਦੇ ਹੱਕ ਵਿੱਚ ਨਿੱਤਰੇ ਤੇ ਰੋਸ ਪ੍ਰਦਰਸ਼ਨ ਵਿੱਚ ਸ਼ਾਮਲ ਹੋਏ। ਕੌਂਸਲਰ ਸ਼ਕਤੀ ਪ੍ਰਦਾਸ ਦੇਵਸ਼ਾਲੀ, ਦੇਵੇਸ਼ ਮੌਦਗਿੱਲ, ਕੰਵਰਪਾਲ ਸਿੰਘ ਰਾਣਾ, ਰਵਿੰਦਰ ਕੌਰ ਗੁਜਰਾਲ, ਹਰਦੀਪ ਸਿੰਘ ਬੁਟੇਰਲਾ, ਗੁਰਬਕਸ਼ ਕੌਰ ਰਾਵਤ ਅਤੇ ਸ਼ੀਲਾ ਫੂਲ ਸਿੰਘ ਨੇ ਆਪਣੇ ਵਾਰਡਾਂ ਅਧੀਨ ਪੈਂਦੇ ਸੈਕਟਰਾਂ ਵਿੱਚ ਭੁੱਖ ਹੜਤਾਲ ’ਤੇ ਬੈਠੀਆਂ ਔਰਤਾਂ ਨੂੰ ਜੂਸ ਪਿਲਾ ਕੇ ਉਨ੍ਹਾਂ ਦੀ ਭੁੱਖ ਹੜਤਾਲ ਖਤਮ ਕਰਵਾਈ। ਇਸ ਤੋਂ ਇਲਾਵਾ ਹਾਊਸਿੰਗ ਬੋਰਡ ਦੇ ਮੈਂਬਰ ਸੁਬੇਨਾ ਬਾਂਸਲ, ਨਾਮਜ਼ਦ ਕੌਂਸਲਰ ਸ਼ਿਪਰਾ ਬਾਂਸਲ ਨੇ ਵੀ ਭੁੱਖ ਹੜਤਾਲ ’ਤੇ ਬੈਠੀਆਂ ਔਰਤਾਂ ਦੇ ਸੰਘਰਸ਼ ਦਾ ਸਮਰਥਨ ਕੀਤਾ।

ਮਹੀਨੇ ਦੇ ਅਖੀਰ ’ਚ ਕੀਤੀ ਜਾਵੇਗੀ ਵੱਡੀ ਰੋਸ ਰੈਲੀ
ਚੰਡੀਗੜ੍ਹ ਹਾਉਸਿੰਗ ਬੋਰਡ ਰੈਜੀਡੈਂਟਸ ਵੈਲਫੇਅਰ ਫੈਡਰੇਸ਼ਨ ਦੇ ਚੇਅਰਮੈਨ ਪ੍ਰੋਫੈਸਰ ਨਿਰਮਲ ਦੱਤ ਨੇ ਦੱਸਿਆ ਕਿ ਅਲਾਟੀਆਂ ਵੱਲੋਂ ਜ਼ਰੂਰਤ ਅਨੁਸਾਰ ਕੀਤੀਆਂ ਤਬਦੀਲੀਆਂ ਨੂੰ ਗੈਰਕਾਨੂੰਨੀ ਦੱਸ ਕੇ ਹਾਊਸਿੰਗ ਬੋਰਡ ਵੱਲੋਂ ਫਲੈਟਾਂ ਦੀ ਅਲਾਟਮੈਂਟ ਰੱਦ ਕਰਨ ਦੇ ਨੋਟਿਸ ਜਾਰੀ ਕੀਤਾ ਜਾ ਰਹੇ ਹਨ। ਇਸ ਲਈ ਅਲਾਟੀਆਂ ਵਲੋਂ ਫਲੈਟਾਂ ਨੂੰ ਬਚਾਉਣ ਲਈ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਦਸੰਬਰ ਮਹੀਨੇ ਦੇ ਅਖੀਰ ਵਿੱਚ ਸ਼ਹਿਰ ’ਚ ਵੱਡੀ ਰੋਸ ਰੈਲੀ ਕੀਤੀ ਜਾਵੇਗੀ ਤਾਂ ਕਿ ਉਨ੍ਹਾਂ ਦੀ ਆਵਾਜ਼ ਪ੍ਰਸ਼ਾਸਨ ਤੱਕ ਪਹੁੰਚ ਸਕੇ। ਇਸ ਰੈਲੀ ਦੌਰਾਨ ਬੋਰਡ ਦੇ ਫਲੈਟਾਂ ਵਿੱਚ ਕੀਤੀਆਂ ਗਿਆ ਉਸਾਰੀਆਂ ਨੂੰ ਵਨ-ਟਾਈਮ ਛੋਟ ਦੇਣ ਦੀ ਮੰਗ ਕੀਤੀ ਜਾਵੇਗੀ।


Comments Off on ਹਾਊਸਿੰਗ ਬੋਰਡ ਦੇ ਅਲਾਟੀਆਂ ਵੱਲੋਂ ਭੁੱਖ ਹੜਤਾਲ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.