ਜੰਨਤ ਕਿਵੇਂ ਬਣ ਰਿਹੈ ਦੋਜ਼ਖ !    ਪੰਜਾਬ ’ਚ ਬਿਜਲੀ ਮਹਿੰਗੀ ਕਿਉਂ? !    ਜ਼ਮਾਨੇ ਨੇ ਮਾਰੇ ਜਵਾਂ ਕੈਸੇ ਕੈਸੇ... !    ਟੈਸਟ ਟੀਮ ਦੇ ਐਲਾਨ ਤੋਂ ਪਹਿਲਾਂ ਇਸ਼ਾਂਤ ਜ਼ਖ਼ਮੀ !    ਸੁਪਰੀਮ ਕੋਰਟ ਵਲੋਂ ਜਸਟਿਸ ਵਰਮਾ ਕਮੇਟੀ ਦੀ ਰਿਪੋਰਟ ਬਾਰੇ ਕੇਂਦਰ ਨੂੰ ਨੋਟਿਸ !    ਅਲਾਹਾਬਾਦ ਦਾ ਨਾਮ ਬਦਲਣ ਦੇ ਮਾਮਲੇ ’ਚ ਯੂਪੀ ਸਰਕਾਰ ਨੂੰ ਨੋਟਿਸ !    ਦਿੱਲੀ ਚੋਣਾਂ: ਕਾਂਗਰਸ ਵਲੋਂ ਕੇਜਰੀਵਾਲ ਵਿਰੁਧ ਸਭਰਵਾਲ ਨੂੰ ਟਿਕਟ !    ਚੀਫ ਖਾਲਸਾ ਦੀਵਾਨ ਵੱਲੋਂ 64 ਨਵੇਂ ਮੈਂਬਰ ਨਾਮਜ਼ਦ !    ਕੈਪਟਨ ਵੱਲੋਂ ਐੱਨਐੱਚਏਆਈ ਦੇ ਚੇਅਰਮੈਨ ਨਾਲ ਮੁਲਾਕਾਤ !    ਕਾਂਗਰਸ ਵੱਲੋਂ ਪਾਰਟੀ ਸ਼ਾਸਿਤ ਰਾਜਾਂ ਲਈ ਕਮੇਟੀਆਂ ਗਠਿਤ !    

ਹਾਕੀ ਵਿਚ ਖਾਲਸਾ ਕਾਲਜ ਦੀ ਝੰਡੀ

Posted On December - 8 - 2019

ਜੇਤੂ ਖਿਡਾਰੀਆਂ ਨਾਲ ਹਾਜ਼ਰ ਕਾਲਜ ਪ੍ਰਬੰਧਕ।

ਪੱਤਰ ਪ੍ਰੇਰਕ
ਸ੍ਰੀ ਆਨੰਦਪੁਰ ਸਾਹਿਬ, 7 ਦਸੰਬਰ
ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਸਥਾਨਕ ਗੁਰੂ ਤੇਗ਼ ਬਹਾਦਰ ਖਾਲਸਾ ਕਾਲਜ ਦੀ ਹਾਕੀ (ਲੜਕਿਆਂ) ਦੀ ਟੀਮ ਨੇ ਪਠਾਨਕੋਟ ਵਿਚ ਹੋਏ 29ਵੇਂ ਮਰਹੂਮ ਬਲਦੇਵ ਰਾਜ ਯਦੂਵੰਸ਼ੀ ਯਾਦਗਾਰੀ ਸੂਬਾ ਪੱਧਰੀ ਹਾਕੀ ਟੂਰਨਾਮੈਂਟ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ। ਜ਼ਿਕਰਯੋਗ ਹੈ ਕਿ ਇਸ ਟੂਰਨਾਮੈਂਟ ਵਿੱਚ ਖਾਲਸਾ ਕਾਲਜ ਦੀ ਟੀਮ ਨੇ ਰਾਸ਼ਟਰ ਪੱਧਰ ਦੀ ਟੀਮਾਂ ਨੂੰ ਹਰਾਉਂਦੇ ਹੋਏ ਦੂਸਰਾ ਸਥਾਨ ਪ੍ਰਾਪਤ ਕੀਤਾ। ਕਾਲਜ ਦੇ ਪ੍ਰਿੰਸੀਪਲ ਡਾ. ਜਸਵੀਰ ਸਿੰਘ ਨੇ ਕਿਹਾ ਕਿ ਸਰੀਰਕ ਸਿੱਖਿਆ ਵਿਭਾਗ ਅਤੇ ਹਾਕੀ ਟੀਮ ਨੂੰ ਮੁਬਾਰਕਬਾਦ ਦਿੰਦੇ ਹੋਏ ਕਿਹਾ ਕਿ ਇਲਾਕੇ ਲਈ ਮਾਣ ਦੀ ਗੱਲ ਹੈ ਕਿ ਜਿਥੇ ਕਾਲਜ ਦੇ ਵਿਦਿਆਰਥੀ ਸਿੱਖਿਆ ਦੇ ਖੇਤਰ ਵਿੱਚ ਮੱਲਾਂ ਮਾਰ ਰਹੇ ਹਨ ਉਥੇ ਹੀ ਖੇਡਾਂ ਵਿੱਚ ਵੀ ਮਾਣਮੱਤੀਆਂ ਪ੍ਰਾਪਤੀਆਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਾਲਜ ਲਈ ਮਾਣ ਦੀ ਗੱਲ ਹੈ ਕਿ ਭਾਰਤ ਦੀ ਰਾਸ਼ਟਰੀ ਖੇਡ ਹਾਕੀ ਨੂੰ ਪ੍ਰਫੁੱਲਿਤ ਕਰਨ ਲਈ ਇਹ ਸੰਸਥਾ ਇਲਾਕੇ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਹੀ ਹੈ। ਕਾਲਜ ਦੇ ਪੀ.ਆਰ.ਓ ਡਾ. ਅਵਤਾਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਟੂਰਨਾਮੈਂਟ ਵਿੱਚ ਲੰਮੇ ਸਮੇਂ ਤੋਂ ਜਿੱਤਾਂ ਪ੍ਰਾਪਤ ਕਰਦੀਆਂ ਟੀਮਾਂ ਨੂੰ ਕਾਲਜ ਦੀ ਹਾਕੀ ਟੀਮ ਨੇ ਮਾਤ ਦਿੱਤੀ ਹੈ। ਇਸ ਮੌਕੇ ਡਾ. ਰਵਿੰਦਰ ਸਿੰਘ ਰੇਖੀ ਤੇ ਡਾ. ਵੀਰਪਾਲ ਸਿੰਘ ਹਾਜ਼ਰ ਸਨ।


Comments Off on ਹਾਕੀ ਵਿਚ ਖਾਲਸਾ ਕਾਲਜ ਦੀ ਝੰਡੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.