ਜੰਨਤ ਕਿਵੇਂ ਬਣ ਰਿਹੈ ਦੋਜ਼ਖ !    ਪੰਜਾਬ ’ਚ ਬਿਜਲੀ ਮਹਿੰਗੀ ਕਿਉਂ? !    ਜ਼ਮਾਨੇ ਨੇ ਮਾਰੇ ਜਵਾਂ ਕੈਸੇ ਕੈਸੇ... !    ਟੈਸਟ ਟੀਮ ਦੇ ਐਲਾਨ ਤੋਂ ਪਹਿਲਾਂ ਇਸ਼ਾਂਤ ਜ਼ਖ਼ਮੀ !    ਸੁਪਰੀਮ ਕੋਰਟ ਵਲੋਂ ਜਸਟਿਸ ਵਰਮਾ ਕਮੇਟੀ ਦੀ ਰਿਪੋਰਟ ਬਾਰੇ ਕੇਂਦਰ ਨੂੰ ਨੋਟਿਸ !    ਅਲਾਹਾਬਾਦ ਦਾ ਨਾਮ ਬਦਲਣ ਦੇ ਮਾਮਲੇ ’ਚ ਯੂਪੀ ਸਰਕਾਰ ਨੂੰ ਨੋਟਿਸ !    ਦਿੱਲੀ ਚੋਣਾਂ: ਕਾਂਗਰਸ ਵਲੋਂ ਕੇਜਰੀਵਾਲ ਵਿਰੁਧ ਸਭਰਵਾਲ ਨੂੰ ਟਿਕਟ !    ਚੀਫ ਖਾਲਸਾ ਦੀਵਾਨ ਵੱਲੋਂ 64 ਨਵੇਂ ਮੈਂਬਰ ਨਾਮਜ਼ਦ !    ਕੈਪਟਨ ਵੱਲੋਂ ਐੱਨਐੱਚਏਆਈ ਦੇ ਚੇਅਰਮੈਨ ਨਾਲ ਮੁਲਾਕਾਤ !    ਕਾਂਗਰਸ ਵੱਲੋਂ ਪਾਰਟੀ ਸ਼ਾਸਿਤ ਰਾਜਾਂ ਲਈ ਕਮੇਟੀਆਂ ਗਠਿਤ !    

ਹੁਸ਼ਿਆਰਪੁਰ ’ਚ ਬਣੇਗਾ ਸਰਕਾਰੀ ਮੈਡੀਕਲ ਕਾਲਜ: ਸੋਨੀ

Posted On December - 8 - 2019

ਪੱਤਰ ਪ੍ਰੇਰਕ
ਅੰਮ੍ਰਿਤਸਰ, 7 ਦਸੰਬਰ
ਡਾਕਟਰੀ ਸਿੱਖਿਆ ਅਤੇ ਖੋਜ ਮੰਤਰੀ ਓ ਪੀ ਸੋਨੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਪੂਰਥਲਾ ਵਿਚ ਮੈਡੀਕਲ ਕਾਲਜ ਦੀ ਪ੍ਰਵਾਨਗੀ ਤੋਂ ਬਾਅਦ ਹੁਸ਼ਿਆਰਪੁਰ ’ਚ ਮੈਡੀਕਲ ਕਾਲਜ ਖੋਲ੍ਹਣ ਲਈ ਤਿਆਰੀ ਸ਼ੁਰੂ ਕਰ ਦਿੱਤੀ ਹੈ ਅਤੇ ਸੈਰ ਸਪਾਟਾ ਵਿਭਾਗ ਪੰਜਾਬ ਨੇ ਲੋੜੀਂਦੀ ਜ਼ਮੀਨ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਨੂੰ ਦੇਣ ਲਈ ਆਪਣੀ ਸਹਿਮਤੀ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਕਾਲਜ ਖੁੱਲ੍ਹਣ ਨਾਲ ਪੰਜਾਬ ਵਿਚ ਸਰਕਾਰੀ ਮੈਡੀਕਲ ਕਾਲਜਾਂ ਦੀ ਗਿਣਤੀ ਛੇ ਹੋ ਜਾਵੇਗੀ। ਇਸ ਤੋਂ ਇਲਾਵਾ ਕਪੂਰਥਲਾ ਵਿਚ ਨਵੰਬਰ ਮਹੀਨੇ ਹੀ ਪ੍ਰਵਾਨਗੀ ਮਿਲ ਚੁੱਕੀ ਹੈ।
ਉਨ੍ਹਾਂ ਦੱਸਿਆ ਕਿ ਇਸ ਸਕੀਮ ਅਧੀਨ ਸਿਵਲ ਹਸਪਤਾਲ ਹੁਸ਼ਿਆਰਪੁਰ ਨੂੰ ਅਪਗ੍ਰੇਡ ਕਰ ਕੇ ਮੈਡੀਕਲ ਕਾਲਜ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸਿਵਲ ਹਸਪਤਾਲ ਹੁਸ਼ਿਆਰਪੁਰ ਦੀ ਕਰੀਬ ਸਾਢੇ 12 ਏਕੜ ਜ਼ਮੀਨ ਕਾਲਜ ਲਈ ਵਰਤੋਂ ਵਿਚ ਲਿਆਉਣ ਵਾਸਤੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਨੇ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਨੂੰ ਬਦਲਣ ਦੀ ਪ੍ਰਵਾਨਗੀ ਦੇ ਦਿੱਤੀ ਹੈ ਅਤੇ ਇਹ ਹਸਪਤਾਲ ਵੀ 210 ਬੈੱਡ ਦਾ ਹੈ। ਬਾਕੀ ਕਰੀਬ ਸਵਾ ਅੱਠ ਏਕੜ ਜ਼ਮੀਨ ਸੈਰ ਸਪਾਟਾ ਤੇ ਸੱਭਿਆਚਾਰ ਵਿਭਾਗ ਨੇ ਪਿੰਡ ਛਾਉਣੀ ਕਲਾਂ ਦੇ ਰਕਬੇ ’ਚੋਂ ਦੇਣ ਦੀ ਸਹਿਮਤੀ ਦੋ ਦਸੰਬਰ ਨੂੰ ਹੋਈ ਵਿਭਾਗ ਦੇ ਕੈਬਨਿਟ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ’ਚ ਦੇ ਦਿੱਤੀ ਹੈ।


Comments Off on ਹੁਸ਼ਿਆਰਪੁਰ ’ਚ ਬਣੇਗਾ ਸਰਕਾਰੀ ਮੈਡੀਕਲ ਕਾਲਜ: ਸੋਨੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.