ਜੰਨਤ ਕਿਵੇਂ ਬਣ ਰਿਹੈ ਦੋਜ਼ਖ !    ਪੰਜਾਬ ’ਚ ਬਿਜਲੀ ਮਹਿੰਗੀ ਕਿਉਂ? !    ਜ਼ਮਾਨੇ ਨੇ ਮਾਰੇ ਜਵਾਂ ਕੈਸੇ ਕੈਸੇ... !    ਟੈਸਟ ਟੀਮ ਦੇ ਐਲਾਨ ਤੋਂ ਪਹਿਲਾਂ ਇਸ਼ਾਂਤ ਜ਼ਖ਼ਮੀ !    ਸੁਪਰੀਮ ਕੋਰਟ ਵਲੋਂ ਜਸਟਿਸ ਵਰਮਾ ਕਮੇਟੀ ਦੀ ਰਿਪੋਰਟ ਬਾਰੇ ਕੇਂਦਰ ਨੂੰ ਨੋਟਿਸ !    ਅਲਾਹਾਬਾਦ ਦਾ ਨਾਮ ਬਦਲਣ ਦੇ ਮਾਮਲੇ ’ਚ ਯੂਪੀ ਸਰਕਾਰ ਨੂੰ ਨੋਟਿਸ !    ਦਿੱਲੀ ਚੋਣਾਂ: ਕਾਂਗਰਸ ਵਲੋਂ ਕੇਜਰੀਵਾਲ ਵਿਰੁਧ ਸਭਰਵਾਲ ਨੂੰ ਟਿਕਟ !    ਚੀਫ ਖਾਲਸਾ ਦੀਵਾਨ ਵੱਲੋਂ 64 ਨਵੇਂ ਮੈਂਬਰ ਨਾਮਜ਼ਦ !    ਕੈਪਟਨ ਵੱਲੋਂ ਐੱਨਐੱਚਏਆਈ ਦੇ ਚੇਅਰਮੈਨ ਨਾਲ ਮੁਲਾਕਾਤ !    ਕਾਂਗਰਸ ਵੱਲੋਂ ਪਾਰਟੀ ਸ਼ਾਸਿਤ ਰਾਜਾਂ ਲਈ ਕਮੇਟੀਆਂ ਗਠਿਤ !    

ਹੈਂਡਬਾਲ: ਸ੍ਰੀ ਮੁਕਤਸਰ ਸਾਹਿਬ ਦੀ ਟੀਮ ਜੇਤੂ

Posted On December - 8 - 2019

ਟੂਰਨਾਮੈਂਟ ਦੇ ਜੇਤੂ ਬੱਚੇ ਆਪਣੇ ਕੋਚ ਅਤੇ ਸਟਾਫ ਨਾਲ।

ਲਖਵਿੰਦਰ ਸਿੰਘ
ਮਲੋਟ, 7 ਦਸੰਬਰ
ਜ਼ਿਲ੍ਹਾ ਸਿੱਖਿਆ ਅਫ਼ਸਰ ਮਲਕੀਤ ਸਿੰਘ ਦੀ ਅਗਵਾਈ ਹੇਠ ਅਤੇ ਦਲਜੀਤ ਸਿੰਘ ਵੜਿੰਗ ਸਹਾਇਕ ਸਿਖਿਆ ਅਫ਼ਸਰ ਖੇਡਾਂ ਦੀ ਨਿਗਰਾਨੀ ਹੇਠ ਐੱਸਡੀ ਸਕੂਲ ਰੱਥੜੀਆਂ (ਮਲੋਟ) ਵਿੱਚ ਚੱਲ ਰਹੇ 65ਵੀਆਂ ਹੈਡਬਾਲ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਵਿੱਚ ਸ੍ਰੀ ਮੁਕਤਸਰ ਸਾਹਿਬ ਨੇ ਪਟਿਆਲਾ ਦੀ ਟੀਮ ਨੂੰ ਹਰਾ ਕੇ ਗੋਲਡ ਮੈਡਲ ’ਤੇ ਕਬਜ਼ਾ ਕੀਤਾ ਜਦਕਿ ਫਾਜ਼ਿਲਕਾ ਜ਼ਿਲ੍ਹੇ ਦੀ ਟੀਮ ਤੀਜੇ ਸਥਾਨ ’ਤੇ ਰਹੀ। ਇਸ ਮੌਕੇ ਸੁਖਦਰਸ਼ਨ ਸਿੰਘ ਬੇਦੀ ਉਪ ਜ਼ਿਲ੍ਹਾ ਸਿੱਖਿਆ ਸ੍ਰੀ ਮੁਕਤਸਰ ਸਾਹਿਬ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਅਤੇ ਜੇਤੂ ਟੀਮਾਂ ਨੂੰ ਸਨਮਾਨਿਤ ਕੀਤਾ, ਉਨ੍ਹਾਂ ਦੇ ਨਾਲ ਰਾਜਿੰਦਰ ਪਾਲ ਮੁੱਖ ਅਧਿਆਪਕ ਸਰਕਾਰੀ ਹਾਈ ਸਕੂਲ ਦਾਨੇਵਾਲਾ, ਸੁਨੀਤਾ ਬੁਲੰਦੀ ਪ੍ਰਿੰਸੀਪਲ, ਧਰਮਪਾਲ ਗੁੰਬਰ ਪ੍ਰਿੰਸੀਪਲ, ਸੰਧਿਆ ਬਠਲਾ ਪ੍ਰਿੰਸੀਪਲ, ਟਹਿਲ ਸਿੰਘ ਸਾਬਕਾ ਬਲਾਕ ਸਕੱਤਰ, ਜਬਰਜੰਗ ਸਿੰਘ ਸਾਬਕਾ ਸਕੱਤਰ, ਸ਼ਾਮਲ ਹੋਏ। ਇਸ ਟੂਰਨਾਮੈਂਟ ਦੇ ਦੂਜੇ ਦਿਨ ਹਰਪ੍ਰੀਤ ਸਿੰਘ ਕੋਟਭਾਈ ਸਾਬਕਾ ਵਿਧਾਇਕ ਮਲੋਟ ਵਿਸ਼ੇਸ਼ ਤੌਰ ’ਤੇ ਪਹੁੰਚੇ । ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਪ੍ਰਿੰਸੀਪਲ, ਡੀਪੀਈ, ਪੀਟੀਆਈ ਅਤੇ ਲੈਕਚਰਾਰ ਹਾਜ਼ਰ ਸਨ।


Comments Off on ਹੈਂਡਬਾਲ: ਸ੍ਰੀ ਮੁਕਤਸਰ ਸਾਹਿਬ ਦੀ ਟੀਮ ਜੇਤੂ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.