ਬੌਲੀਵੁੱਡ ਦੇ ਨਵੇਂ ਕਾਮੇਡੀਅਨ !    ਉਮਦਾ ਪੰਜਾਬੀ ਸੰਗੀਤ ਨਿਰਦੇਸ਼ਕ ਸ਼ਿਆਮ ਸੁੰਦਰ !    ਸਿੱਖ ਇਤਿਹਾਸ ਤੇ ਵਿਰਾਸਤ ਦਾ ਚਿੱਤਰਕਾਰ ਤ੍ਰਿਲੋਕ ਸਿੰਘ !    ਪਰਿਵਾਰਕ ਰਿਸ਼ਤਿਆਂ ਦੀ ਫ਼ਿਲਮ !    ਸ਼ਾਇਰੀ ਤੋਂ ਫ਼ਿਲਮਸਾਜ਼ੀ ਤਕ ਅਮਰਦੀਪ ਗਿੱਲ !    ਦੋ ਭਰਾਵਾਂ ਦੀ ਕਹਾਣੀ !    ਛੋਟਾ ਪਰਦਾ !    ਦੋ ਪੈਰ ਘੱਟ ਤੁਰਨਾ...ਜੋਹੈਨਸ ਵਰਮੀਰ !    ਕੁੜੀਆਂ-ਚਿੜੀਆਂ ਤੇ ਸੂਈ ਧਾਗਾ !    ਰੀਝ ਵਾਲਾ ਕੰਮ !    

ਹੈਦਰਾਬਾਦ ਕਾਂਡ: ‘ਆਪ’ ਵਲੋਂ ਰੋਸ ਪ੍ਰਦਰਸ਼ਨ

Posted On December - 4 - 2019

ਆਮ ਆਦਮੀ ਪਾਰਟੀ ਵਲੋਂ ਕੀਤੇ ਗਏ ਰੋਸ ਵਿਖਾਵੇ ਦਾ ਦ੍ਰਿਸ਼।

ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 3 ਦਸੰਬਰ
ਹੈਦਰਾਬਾਦ ਵਿਚ ਡਾਕਟਰ ਨਾਲ ਜਬਰ-ਜਨਾਹ ਮਗਰੋਂ ਹੱਤਿਆ ਕੀਤੇ ਜਾਣ ਦੇ ਵਿਰੋਧ ਵਿਚ ਅੱਜ ਇਥੇ ਆਮ ਆਦਮੀ ਪਾਰਟੀ ਵਲੋਂ ਰੋਸ ਵਿਖਾਵਾ ਕੀਤਾ ਗਿਆ। ਇਸ ਦੌਰਾਨ ਮ੍ਰਿਤਕਾ ਨੂੰ ਸ਼ਰਧਾਂਜਲੀ ਵੀ ਭੇਟ ਕੀਤੀ ਗਈ। ਜਥੇਬੰਦੀ ਦੇ ਸ਼ਹਿਰੀ ਪ੍ਰਧਾਨ ਅਸ਼ੋਕ ਤਲਵਾਰ ਨੇ ਆਖਿਆ ਕਿ ਦੇਸ਼ ਵਿਚ ਜਬਰ ਜਨਾਹ ਵਰਗੀਆਂ ਘਟਨਾਵਾਂ ਸਮਾਜ ’ਤੇ ਇਕ ਧੱਬਾ ਹਨ। ਇਸ ਦੀ ਰੋਕਥਾਮ ਲਈ ਕਈ ਕਾਨੂੰਨ ਵੀ ਬਣੇ ਹਨ ਪਰ ਇਸ ਦੇ ਬਾਵਜੂਦ ਦੇਸ਼ ਵਿਚ ਅਜਿਹੀਆਂ ਸਮਾਜ ਵਿਰੋਧੀ ਘਟਨਾਵਾਂ ਲਗਾਤਾਰ ਜਾਰੀ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕਾਨੂੰਨਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਦੀ ਲੋੜ ਹੈ। ਇਸ ਮੌਕੇ ਭੰਡਾਰੀ ਪੁਲ ਤੋਂ ਹਾਲ ਗੇਟ ਤੱਕ ਰੋਸ ਮਾਰਚ ਕੱਢਿਆ ਗਿਆ ਅਤੇ ਰੋਸ ਵਿਖਾਵਾ ਕੀਤਾ ਗਿਆ। ਰੋਸ ਵਿਖਾਵੇ ਵਿਚ ‘ਆਪ’ ਆਗੂ ਰਜਿੰਦਰ ਪਲਾਹ, ਸਤਵਿੰਦਰ ਸਿੰਘ ਜੋਹਲ, ਮਨੀਸ਼ ਅਗਰਵਾਲ, ਸਰਬਜੋਤ ਸਿੰਘ, ਡਾ. ਇੰਦਰਪਾਲ ਤੇ ਹੋਰ ਸ਼ਾਮਲ ਸਨ।
ਪਠਾਨਕੋਟ (ਪੱਤਰ ਪ੍ਰੇਰਕ): ਕਾਂਗਰਸੀ ਮੈਂਬਰਾਂ ਦੀ ਮੀਟਿੰਗ ਮਨਵਾਲ ਵਿੱਚ ਪ੍ਰਦੇਸ਼ ਕਾਂਗਰਸ ਸਕੱਤਰ ਠਾਕੁਰ ਅਮਿਤ ਸਿੰਘ ਮੰਟੂ ਦੀ ਅਗਵਾਈ ਹੇਠ ਹੋਈ। ਇਸ ਵਿੱਚ ਹੈਦਰਾਬਾਦ ਵਿੱਚ ਡਾਕਟਰ ਨਾਲ ਹੋਏ ਜਬਰ-ਜਨਾਹ ਮਗਰੋਂ ਹੱਤਿਆ ਕੀਤੇ ਜਾਣ ਦੀ ਨਿੰਦਾ ਕੀਤੀ ਗਈ। ਕਾਂਗਰਸੀਆਂ ਨੇ ਮੋਮਬੱਤੀਆਂ ਜਗਾ ਕੇ ਡਾ. ਪ੍ਰਿਅੰਕਾ ਰੈਡੀ ਨੂੰ ਸ਼ਰਧਾਂਜਲੀ ਦਿੱਤੀ। ਪ੍ਰਦੇਸ਼ ਕਾਂਗਰਸ ਸਕੱਤਰ ਠਾਕੁਰ ਅਮਿਤ ਸਿੰਘ ਨੇ ਕਿਹਾ ਕਿ ਹੈਦਰਾਬਾਦ ਵਿੱਚ ਡਾਕਟਰ ਨਾਲ ਵਾਪਰੀ ਸ਼ਰਮਨਾਕ ਘਟਨਾ ਕਾਰਨ ਪੂਰੇ ਦੇਸ਼ ਵਿੱਚ ਸੋਗ ਹੈ।
ਰਈਆ (ਪੱਤਰ ਪ੍ਰੇਰਕ): ਸ਼ਹੀਦ ਭਗਤ ਪੂਰਨ ਸਿੰਘ ਨੌਜਵਾਨ ਸਭਾ ਵੱਲੋਂ ਨੌਜਵਾਨ ਸਾਥੀ ਪ੍ਰਿੰਸ ਪਾਲ ਸਿੰਘ ਮਹਿਸਮਪੁਰ ਦੀ ਅਗਵਾਈ ਹੇਠ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਗਿਆ। ਸਭਾ ਦੇ ਜਨਰਲ ਸਕੱਤਰ ਸਾਥੀ ਹਰਮੀਤ ਸਿੰਘ ਰਿੰਕਾ ਨੇ ਹੈਦਰਾਬਾਦ ਵਿਚ ਮਹਿਲਾ ਵੈਟਰਨਰੀ ਡਾਕਟਰ ਨਾਲ ਸਮੂਹਿਕ ਬਲਾਤਕਾਰ ਦੀ ਘਟਨਾ ਨੂੰ ਸ਼ਰਮਨਾਕ ਕਰਾਰ ਦਿੰਦਿਆਂ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿੱਦੇ ਜਾਣ ਦੀ ਮੰਗ ਕੀਤੀ। ਸਭਾ ਦੇ ਪ੍ਰਧਾਨ ਗੁਰਜੰਟ ਸਿੰਘ ਮੁੱਛਲ, ਅਕਾਸ਼ ਦੀਪ ਸਿੰਘ ਫੱਤੂਵਾਲ, ਅਮਨਦੀਪ ਕੌਰ ਦਾਊਦ ਆਦਿ ਹਾਜ਼ਰ ਸਨ।


Comments Off on ਹੈਦਰਾਬਾਦ ਕਾਂਡ: ‘ਆਪ’ ਵਲੋਂ ਰੋਸ ਪ੍ਰਦਰਸ਼ਨ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.