ਜੰਨਤ ਕਿਵੇਂ ਬਣ ਰਿਹੈ ਦੋਜ਼ਖ !    ਪੰਜਾਬ ’ਚ ਬਿਜਲੀ ਮਹਿੰਗੀ ਕਿਉਂ? !    ਜ਼ਮਾਨੇ ਨੇ ਮਾਰੇ ਜਵਾਂ ਕੈਸੇ ਕੈਸੇ... !    ਟੈਸਟ ਟੀਮ ਦੇ ਐਲਾਨ ਤੋਂ ਪਹਿਲਾਂ ਇਸ਼ਾਂਤ ਜ਼ਖ਼ਮੀ !    ਸੁਪਰੀਮ ਕੋਰਟ ਵਲੋਂ ਜਸਟਿਸ ਵਰਮਾ ਕਮੇਟੀ ਦੀ ਰਿਪੋਰਟ ਬਾਰੇ ਕੇਂਦਰ ਨੂੰ ਨੋਟਿਸ !    ਅਲਾਹਾਬਾਦ ਦਾ ਨਾਮ ਬਦਲਣ ਦੇ ਮਾਮਲੇ ’ਚ ਯੂਪੀ ਸਰਕਾਰ ਨੂੰ ਨੋਟਿਸ !    ਦਿੱਲੀ ਚੋਣਾਂ: ਕਾਂਗਰਸ ਵਲੋਂ ਕੇਜਰੀਵਾਲ ਵਿਰੁਧ ਸਭਰਵਾਲ ਨੂੰ ਟਿਕਟ !    ਚੀਫ ਖਾਲਸਾ ਦੀਵਾਨ ਵੱਲੋਂ 64 ਨਵੇਂ ਮੈਂਬਰ ਨਾਮਜ਼ਦ !    ਕੈਪਟਨ ਵੱਲੋਂ ਐੱਨਐੱਚਏਆਈ ਦੇ ਚੇਅਰਮੈਨ ਨਾਲ ਮੁਲਾਕਾਤ !    ਕਾਂਗਰਸ ਵੱਲੋਂ ਪਾਰਟੀ ਸ਼ਾਸਿਤ ਰਾਜਾਂ ਲਈ ਕਮੇਟੀਆਂ ਗਠਿਤ !    

ਹੈਰੋਇਨ ਤਸਕਰੀ ਮਾਮਲਾ: ਪਰਿਵਾਰ ਨਸ਼ਾ ਨਹੀਂ ਕੇਲੇ ਵੇਚਦੈ: ਜਸਬੀਰ ਕੌਰ

Posted On December - 8 - 2019

ਜਸਬੀਰ ਕੌਰ ਮੀਡੀਆ ਨਾਲ ਗੱਲਬਾਤ ਕਰਦੇ ਹੋਏ।

ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 7 ਦਸੰਬਰ
ਅੰਮ੍ਰਿਤਸਰ ਦੇ ਬਹੁ ਕਰੋੜੀ ਹੈਰੋਇਨ ਤਸਕਰੀ ਦੀ ਮਾਮਲੇ ਵਿੱਚ ਨਾਮਜ਼ਦ ਮੁਲਜ਼ਮ ਸੰਦੀਪ ਕੌਰ ਵਾਸੀ ਪਿੰਡ ਧੌਲ ਕਲਾਂ (ਅੰਮ੍ਰਿਤਸਰ) ਦੀ ਸੱਸ ਜਸਬੀਰ ਕੌਰ ਨੇ ਅੱਜ ਐਨਆਈਏ ਅਦਾਲਤ ਵਿੱਚ ਪੇਸ਼ੀ ਤੋਂ ਬਾਅਦ ਮੀਡੀਆ ਦੇ ਸਾਹਮਣੇ ਆਪਣੀ ਚੁੱਪੀ ਤੋੜਦਿਆਂ ਕਿਹਾ ਕਿ ਉਸ ਦੀ ਨੂੰਹ ਨੂੰ ਨਸ਼ਾ ਤਸਕਰੀ ਦੇ ਝੂਠੇ ਕੇਸ ਵਿੱਚ ਫਸਾਇਆ ਜਾ ਰਿਹਾ ਹੈ, ਉਹ ਘਰੇਲੂ ਔਰਤ ਹੈ। ਸੱਸ ਜਸਬੀਰ ਕੌਰ ਨੇ ਦੱਸਿਆ ਕਿ ਉਹ ਬਹੁਤ ਹੀ ਗ਼ਰੀਬ ਪਰਿਵਾਰ ਨਾਲ ਸਬੰਧ ਰੱਖਦੇ ਹਨ ਅਤੇ ਰੇੜ੍ਹੀਆਂ ’ਤੇ ਫਲ ਵੇਚ ਕੇ ਪਰਿਵਾਰ ਦਾ ਗੁਜ਼ਾਰਾ ਚਲਾਉਂਦੇ ਹਨ। ਜਸਬੀਰ ਕੌਰ ਨੇ ਦੱਸਿਆ ਕਿ ਕੇਲੇ ਵੇਚਣ ਵਾਲੇ ਸਾਰੇ ਟੱਬਰ ਨੇ ਆਪਣੀ ਉਮਰ ਭਰ ਦੀ ਕਮਾਈ ਨਾਲ ਤਿੰਨ ਸਾਲ ਪਹਿਲਾਂ ਮਹਿਜ਼ 115 ਗਜ ਦਾ ਪਲਾਟ ਖ਼ਰੀਦਿਆ ਸੀ।
ਇਸ ਪਲਾਟ ਬਾਰੇ ਪੁਲੀਸ ਕਹਿ ਰਹੀ ਹੈ ਕਿ ਉਨ੍ਹਾਂ ਨੇ ਡਰੱਗ ਮਨੀ ਨਾਲ ਖ਼ਰੀਦਿਆ ਹੈ। ਅਦਾਲਤ ਵਿੱਚ ਪੇਸ਼ੀ ਦੌਰਾਨ ਹਾਜ਼ਰ ਸੰਦੀਪ ਦੇ ਦਿਉਰ ਨੇ ਕਿਹਾ ਕਿ ਹੈਰੋਇਨ ਤਸਕਰੀ ਨਾਲ ਉਸ ਦੀ ਭਾਬੀ ਜਾਂ ਪਰਿਵਾਰ ਦਾ ਕੋਈ ਲੈਣਾ-ਦੇਣਾ ਨਹੀਂ ਹੈ।
ਜਸਬੀਰ ਕੌਰ ਨੇ ਦੱਸਿਆ ਕਿ ਪੁਲੀਸ ਨੇ ਸੰਮਨ ਕਰ ਕੇ ਉਨ੍ਹਾਂ ਨੂੰ ਪੁੱਛਗਿੱਛ ਲਈ ਥਾਣੇ ਸੱਦਿਆ ਸੀ ਪਰ ਬਾਅਦ ਵਿੱਚ ਉਨ੍ਹਾਂ ਦੀ ਨੂੰਹ ਸੰਦੀਪ ਕੌਰ ਨੂੰ ਹੈਰੋਇਨ ਤਸਕਰੀ ਮਾਮਲੇ ਵਿੱਚ ਗ੍ਰਿਫ਼ਤਾਰ ਕਰ ਕੇ ਜੇਲ੍ਹ ਭੇਜ ਦਿੱਤਾ। ਉਨ੍ਹਾਂ ਮੰਗ ਕੀਤੀ ਕਿ ਉਨ੍ਹਾਂ ਦੀ ਨੂੰਹ ਨੂੰ ਕੇਸ ’ਚੋਂ ਡਿਸਚਾਰਜ ਕੀਤਾ ਜਾਵੇ।


Comments Off on ਹੈਰੋਇਨ ਤਸਕਰੀ ਮਾਮਲਾ: ਪਰਿਵਾਰ ਨਸ਼ਾ ਨਹੀਂ ਕੇਲੇ ਵੇਚਦੈ: ਜਸਬੀਰ ਕੌਰ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.