ਬੌਲੀਵੁੱਡ ਦੇ ਨਵੇਂ ਕਾਮੇਡੀਅਨ !    ਉਮਦਾ ਪੰਜਾਬੀ ਸੰਗੀਤ ਨਿਰਦੇਸ਼ਕ ਸ਼ਿਆਮ ਸੁੰਦਰ !    ਸਿੱਖ ਇਤਿਹਾਸ ਤੇ ਵਿਰਾਸਤ ਦਾ ਚਿੱਤਰਕਾਰ ਤ੍ਰਿਲੋਕ ਸਿੰਘ !    ਪਰਿਵਾਰਕ ਰਿਸ਼ਤਿਆਂ ਦੀ ਫ਼ਿਲਮ !    ਸ਼ਾਇਰੀ ਤੋਂ ਫ਼ਿਲਮਸਾਜ਼ੀ ਤਕ ਅਮਰਦੀਪ ਗਿੱਲ !    ਦੋ ਭਰਾਵਾਂ ਦੀ ਕਹਾਣੀ !    ਛੋਟਾ ਪਰਦਾ !    ਦੋ ਪੈਰ ਘੱਟ ਤੁਰਨਾ...ਜੋਹੈਨਸ ਵਰਮੀਰ !    ਕੁੜੀਆਂ-ਚਿੜੀਆਂ ਤੇ ਸੂਈ ਧਾਗਾ !    ਰੀਝ ਵਾਲਾ ਕੰਮ !    

ਹੋਸਟਲ ਖਾਲੀ ਕਰਨ ਸਬੰਧੀ ਅਧਿਕਾਰੀਆਂ ਨੂੰ ਮਿਲੇ ਵਿਦਿਆਰਥੀ

Posted On December - 4 - 2019

ਪੱਤਰ ਪ੍ਰੇਰਕ
ਅੰਮ੍ਰਿਤਸਰ, 3 ਦਸੰਬਰ
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਇਸ ਮਹੀਨੇ ਦੇ ਅਖੀਰ ਵਿਚ ਕਰਵਾਏ ਜਾ ਰਹੇ ਨੌਰਥ ਜ਼ੋਨ ਯੂਥ ਫੈਸਟੀਵਲ ਲਈ ਹੋਸਟਲ ਖਾਲੀ ਕਰਨ ਸਬੰਧੀ ਜਾਰੀ ਕੀਤੇ ਗਏ ਨੋਟਿਸ ਨੂੰ ਲੈ ਕੇ ਵਿਦਿਆਰਥੀਆਂ ਨੇ ਅੱਜ ਡੀਨ ਵਿਦਿਆਰਥੀ ਭਲਾਈ ਨਾਲ ਮੁਲਾਕਾਤ ਕੀਤੀ ਅਤੇ ਹੋਸਟਲ ਖਾਲੀ ਨਾ ਕਰਵਾਉਣ ਬਾਰੇ ਬੇਨਤੀ ਕੀਤੀ।
ਡੀਨ ਵਿਦਿਆਰਥੀ ਭਲਾਈ ਡਾ. ਹਰਦੀਪ ਸਿੰਘ ਨੇ ਕਿਹਾ ਕਿ ਫੈਸਟੀਵਲ ਸਰਦੀਆਂ ਦੀਆਂ ਛੁੱਟੀਆਂ ਵਿਚ ਹੋਣਾ ਹੈ ਤੇ ਉਦੋਂ ਵਿਦਿਆਰਥੀ ਘਰਾਂ ਨੂੰ ਗਏ ਹੁੰਦੇ ਹਨ ਤੇ ਹੋਸਟਲ ਖਾਲੀ ਹੁੰਦੇ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਵਿਦਿਆਰਥੀਆਂ ਨੂੰ ਕੋਈ ਸਮੱਸਿਆ ਹੈ, ਉਹ ਹੱਲ ਕਰ ਦਿੱਤੀ ਜਾਵੇਗੀ। ਵਿਦਿਆਰਥੀਆਂ ਨੇ ਕਿਹਾ ਕਿ ਉਨ੍ਹਾਂ ਦੀਆਂ ਮੰਗਾਂ ਮੰਨ ਲਈਆਂ ਗਈਆਂ ਹਨ।
ਡੀਨ ਨੇ ਕਿਹਾ ਕਿ ਜਿਹੜੇ ਵਿਦਿਆਰਥੀਆਂ ਦਾ ਵਿਭਾਗ ਵਿੱਚ ਕੋਈ ਵੀ ਪ੍ਰੋਜੈਕੇਟ ਚੱਲ ਰਿਹਾ ਹੈ, ਉਹ ਇਸ ਬਾਰੇ ਆਪਣੇ ਵਿਭਾਗ ਦੇ ਮੁਖੀ ਤੋਂ ਇੱਕ ਚਿੱਠੀ ਲੈ ਕੇ ਦਫਤਰ ਵਿੱਚ ਜਮ੍ਹਾਂ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਜਿਹੜੇ ਵਿਦਿਆਰਥੀ ਪੰਜਾਬ ਤੋਂ ਬਿਨਾਂ ਕਿਸੇ ਹੋਰ ਸੂਬੇ ਤੋਂ ਹਨ, ਉਹ ਇਸ ਬਾਰੇ ਆਪਣੇ ਵਿਭਾਗ ਦੇ ਮੁਖੀ ਤੋਂ ਇੱਕ ਚਿੱਠੀ ਲੈ ਕੇ ਦਫਤਰ ਵਿੱਚ ਜਮ੍ਹਾਂ ਕਰਵਾਉਣ।
ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦਾ ਸਾਮਾਨ ਸੁਰੱਖਿਅਤ ਰੱਖਿਆ ਜਾਵੇਗਾ, ਸਾਮਾਨ ਰੱਖਣ ਲਈ ਕਮਰੇ ਦਿੱਤੇ ਜਾਣਗੇ ਅਤੇ ਡੀਨ ਵਿਦਿਆਰਥੀ ਭਲਾਈ ਦਫਤਰ ਉਨ੍ਹਾਂ ਦੇ ਸਾਮਾਨ ਦੀ ਪੂਰੀ ਜ਼ਿੰਮੇਵਾਰੀ ਲਵੇਗਾ।


Comments Off on ਹੋਸਟਲ ਖਾਲੀ ਕਰਨ ਸਬੰਧੀ ਅਧਿਕਾਰੀਆਂ ਨੂੰ ਮਿਲੇ ਵਿਦਿਆਰਥੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.