ਆਪਣੇ ਹਮਜ਼ਾਦ ਦੀ ਨਜ਼ਰ ਵਿਚ ਮੰਟੋ !    ਥਿਓਡਰ ਅਡੋਰਨੋ : ਪ੍ਰਬੁੱਧਤਾ ਦੀ ਡਾਇਲੈਕਟਿਕਸ !    ਨਵੀਆਂ ਰਾਣੀਆਂ !    ਸਾਡੇ ਵਿਆਹ - ਅਤੀਤ ਅਤੇ ਵਰਤਮਾਨ ਦੇ ਝਰੋਖਿਆਂ ਵਿੱਚੋਂ !    ਹਿਟਲਰ ਖ਼ਿਲਾਫ਼ ਜੰਗ ਛੇੜਣ ਵਾਲਾ ‘ਵ੍ਹਾਈਟ ਰੋਜ਼’ !    ਖ਼ੁਸ਼ ਲੋਕਾਂ ਦੀ ਧਰਤੀ ਭੂਟਾਨ !    ਅਸਹਿਮਤੀ ਦਾ ਪ੍ਰਵਚਨ !    ਲੋਕਾਂ ਨੂੰ ਲੋਕਾਂ ਨਾਲ ਜੋੜਦੀ ਸ਼ਾਇਰੀ !    ਆਜ਼ਾਦੀਆਂ !    ਚਪੇੜਾਂ ਖਾਣ ਵਾਲੇ ਨੇਤਾ ਜੀ !    

14 ਭਾਰਤੀਆਂ ਦੀਆਂ ਅਸਥੀਆਂ ਸੁਡਾਨ ਤੋਂ ਭਾਰਤ ਭੇਜੀਆਂ ਜਾਣਗੀਆਂ

Posted On December - 11 - 2019

ਖਰਤੂਮ: ਪਿਛਲੇ ਹਫ਼ਤੇ ਇੱਥੇ ਇਕ ਫੈਕਟਰੀ ’ਚ ਲੱਗੀ ਭਿਆਨਕ ਅੱਗ ’ਚ ਸੜ ਕੇ ਮਰੇ 14 ਭਾਰਤੀਆਂ ਜਿਨ੍ਹਾਂ ਦੀ ਪਛਾਣ ਹੋ ਚੁੱਕੀ ਹੈ, ਦੀਆਂ ਅਸਥੀਆਂ ਅੱਜ ਤੋਂ ਭਾਰਤ ਭੇਜੀਆਂ ਜਾਣਗੀਆਂ। ਇਹ ਜਾਣਕਾਰੀ ਇੱਥੇ ਭਾਰਤੀ ਦੂਤਾਵਾਸ ਨੇ ਦਿੱਤੀ। ਜ਼ਿਕਰਯੋਗ ਹੈ ਕਿ ਖ਼ਬਰਾਂ ਦੇ ਆਧਾਰ ’ਤੇ ਭਾਰਤੀ ਦੂਤਾਵਾਸ ਨੇ ਪਹਿਲਾਂ ਕਿਹਾ ਸੀ ਕਿ ਐੱਲਪੀਜੀ ਟੈਂਕਰ ’ਚ ਹੋਏ ਧਮਾਕੇ ਦੌਰਾਨ ਤਬਾਹ ਹੋਈ ਸੀਲਾ ਸੈਰਾਮਿਕ ਫੈਕਟਰੀ ’ਚ ਮਰਨ ਵਾਲੇ 23 ਲੋਕਾਂ ’ਚੋਂ 18 ਭਾਰਤੀ ਸਨ। ਇਸ ਘਟਨਾ ’ਚ 130 ਵਿਅਕਤੀ ਜ਼ਖ਼ਮੀ ਹੋ ਗਏ ਸਨ। ਘਟਨਾ ਦੇ ਬਾਅਦ ਤੋਂ 16 ਭਾਰਤੀ ਲਾਪਤਾ ਸਨ। ਭਾਰਤੀ ਦੂਤਾਵਾਸ ਨੇ ਆਪਣੇ ਟਵਿੱਟਰ ਅਕਾਊਂਟ ’ਤੇ ਉਨ੍ਹਾਂ ਭਾਰਤੀਆਂ ਦੇ ਨਾਂ ਵੀ ਪਾਏ ਹਨ ਜਿਨ੍ਹਾਂ ਦੀਆਂ ਲਾਸ਼ਾਂ ਦੀ ਸ਼ਨਾਖਤ ਹੋ ਚੁੱਕੀ ਹੈ।
-ਪੀਟੀਆਈ


Comments Off on 14 ਭਾਰਤੀਆਂ ਦੀਆਂ ਅਸਥੀਆਂ ਸੁਡਾਨ ਤੋਂ ਭਾਰਤ ਭੇਜੀਆਂ ਜਾਣਗੀਆਂ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.