ਆਪਣੇ ਹਮਜ਼ਾਦ ਦੀ ਨਜ਼ਰ ਵਿਚ ਮੰਟੋ !    ਥਿਓਡਰ ਅਡੋਰਨੋ : ਪ੍ਰਬੁੱਧਤਾ ਦੀ ਡਾਇਲੈਕਟਿਕਸ !    ਨਵੀਆਂ ਰਾਣੀਆਂ !    ਸਾਡੇ ਵਿਆਹ - ਅਤੀਤ ਅਤੇ ਵਰਤਮਾਨ ਦੇ ਝਰੋਖਿਆਂ ਵਿੱਚੋਂ !    ਹਿਟਲਰ ਖ਼ਿਲਾਫ਼ ਜੰਗ ਛੇੜਣ ਵਾਲਾ ‘ਵ੍ਹਾਈਟ ਰੋਜ਼’ !    ਖ਼ੁਸ਼ ਲੋਕਾਂ ਦੀ ਧਰਤੀ ਭੂਟਾਨ !    ਅਸਹਿਮਤੀ ਦਾ ਪ੍ਰਵਚਨ !    ਲੋਕਾਂ ਨੂੰ ਲੋਕਾਂ ਨਾਲ ਜੋੜਦੀ ਸ਼ਾਇਰੀ !    ਆਜ਼ਾਦੀਆਂ !    ਚਪੇੜਾਂ ਖਾਣ ਵਾਲੇ ਨੇਤਾ ਜੀ !    

85 ਪਿੰਡਾਂ ਦੇ ਲੋਕਾਂ ਨੂੰ ਮਾਰੂ ਰੋਗਾਂ ਤੋਂ ਬਚਾਏਗਾ ਨਹਿਰੀ ਸ਼ੁੱਧ ਪਾਣੀ

Posted On December - 5 - 2019

ਪਿੰਡ ਦੌਧਰ ਵਿੱਚ ਲੱਗੇ ਨਹਿਰੀ ਸ਼ੁੱਧ ਪਾਣੀ ਦੇ ਪ੍ਰਾਜੈਕਟ ਦਾ ਮਾਡਲ।

ਮਹਿੰਦਰ ਸਿੰਘ ਰੱਤੀਆਂ
ਮੋਗਾ, 4 ਦਸੰਬਰ
ਸੂਬੇ ਅੰਦਰ ਧਰਤੀ ਹੇਠਲੇ ਪਾਣੀ ਦਾ ਪੱਧਰ ਦਿਨੋ ਦਿਨ ਡੂੰਘਾ ਹੁੰਦਾ ਜਾ ਰਿਹਾ ਹੈ ਅਤੇ ਪਾਣੀ ਦਾ ਸ਼ੁੱਧ ਨਾ ਹੋਣਾ ਮਨੁੱਖੀ ਹੋਂਦ ਲਈ ਵੱਡਾ ਖਤਰਾ ਬਣ ਗਿਆ ਹੈ। ਪੀਣ ਲਈ ਸ਼ੁੱਧ ਪਾਣੀ ਨਾ ਮਿਲਣ ਕਾਰਨ ਕਾਰਨ ਲੋਕ ਕੈਂਸਰ ਅਤੇ ਪੇਟ ਦੀਆਂ ਨਾਮੁਰਾਦ ਬਿਮਾਰੀਆਂ ਦੀ ਜਕੜ ’ਚ ਆ ਰਹੇ ਹਨ।
ਸੂਬੇ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਜ਼ਿਲ੍ਹੇ ਦੇ ਪਿੰਡ ਦੌਧਰ ਵਿਖੇ ਨਹਿਰੀ ਪਾਣੀ ਦੇ ਸ਼ੁੱਧੀਕਰਨ ਲਈ ਉੱਤਰੀ ਭਾਰਤ ਦੇ ਪਹਿਲਾ ਨਿਵੇਕਲਾ 176,11 ਕਰੋੜ ਰੁਪਏ ਦਾ ਪ੍ਰਾਜੈਕਟ ਲਗਪਗ ਤਿਆਰ ਹੋ ਗਿਆ ਹੈ।
ਇਸ ਪ੍ਰਾਜੈਕਟ ਤੋਂ ਨਹਿਰੀ ਪਾਣੀ ਨੂੰ ਸ਼ੁੱਧ ਕਰਕੇ ਬਲਾਕ ਬਾਘਾਪੁਰਾਣਾ ਤੇ ਨਿਹਾਲ ਸਿੰਘ ਵਾਲਾ ਦੇ ਪਾਣੀ ਦੀ ਗੁਣਵੱਤਾ ਪ੍ਰਭਾਵਿਤ 85 ਪਿੰਡਾਂ ਦੇ 70 ਹਜ਼ਾਰ ਪਰਿਵਾਰਾਂ ਨੂੰ ਨਹਿਰੀ ਸ਼ੁੱਧ ਪਾਣੀ ਮੁਹੱਈਆ ਕਰਵਾਉਣ ਲਈ ਵਿਭਾਗ ਵੱਲੋਂ ਲੋਕਾਂ ਨੂੰ ਪਾਣੀ ਕੁਨਕੇਸ਼ਨ ਲੈਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਸਰਫੇਸ ਵਾਟਰ ਸਪਲਾਈ (ਨਹਿਰੀ ਮੋਘੇ ਵਾਲੀ) ਸਕੀਮ ਬਾਰੇ ਨੂੰ ਇਸ ਜਲ ਸਪਲਾਈ ਪ੍ਰਾਜੈਕਟ ਬਾਰੇ ਜਾਗਰੂਕ ਕਰਨ ਅਤੇ ਕੂਨੈਕਸ਼ਨ ਲੈਣ ਲਈ ਉਤਸ਼ਾਹਤ ਕੀਤਾ ਜਾ ਰਿਹਾ ਹੈ।
ਕਾਰਜਕਾਰੀ ਇੰਜਨੀਅਰ ਜਲ ਸਪਲਾਈ ਅਤੇ ਸੈਨੀਟੇਸ਼ਨ ਜੇਐਸ ਚਾਹਲ ਨੇ ਦੱਸਿਆ ਕਿ ਪਲਾਂਟ ਦਾ 85 ਫ਼ੀਸਦੀ ਕੰਮ ਪੂਰਾ ਹੋ ਚੁੱਕਾ ਹੈ ਅਤੇ ਨਵੇਂ ਸਾਲ 2020 ਦੇ ਅੱਧ ਤੱਕ ਇਹ ਮੁਕੰਮਲ ਹੋਣ ਦੀ ਉਮੀਦ ਹੈ। ਉਨ੍ਹਾਂ ਦੱਸਿਆ ਕਿ 85 ਪਿੰਡਾਂ ਦੇ ਪਾਣੀਆਂ ਵਿੱਚ ਯੂਰੇਨੀਅਮ ਅਤੇ ਭਾਰੀ ਧਾਤਾਂ ਦੀ ਮਾਤਰਾ ਜ਼ਿਆਦਾ ਹੋਣ ਕਾਰਣ ਇਨ੍ਹਾਂ ਪਿੰਡਾਂ ਦੇ ਪਾਣੀਆਂ ਦੀ ਸ਼ੁੱਧਤਾ ਪ੍ਰਭਾਵਿਤ ਹੋਈ ਸੀ। ਇਹ ਪ੍ਰਾਜੈਕਟ ਚੁਣੇ ਗਏ ਪਿੰਡਾਂ ਦੇ ਘਰਾਂ ਨੂੰ ਪੀਣ ਯੋਗ ਪਾਣੀ ਮੁਹੱਈਆ ਕਰਵਾਏਗਾ ਅਤੇ ਸਮੇਂ-ਸਮੇਂ ਸਿਰ ਪਾਣੀ ਦੀ ਗੁਣਵੱਤਾ ਜਾਂਚਣ ਲਈ ਵਾਟਰ ਟੈਸਟਿੰਗ ਲੈਬ ਵੀ ਸਥਾਪਤ ਕੀਤੀ ਜਾਵੇਗੀ। ਇਸ ਆਊਟਰੀਚ ਪ੍ਰੋਗਰਾਮ ਦੌਰਾਨ ਸਕੂਲਾਂ ਵਿੱਚ ਵਾਟਰ ਸੈਂਪਲ ਟੈਸਟ ਕੀਤੇ ਜਾਣਗੇ ਅਤੇ ਨਾਲ ਹੀ ਬੱਚਿਆਂ ਨੂੰ ਜਾਗਰੂਕ ਕਰਨ ਲਈ ਓਰੀਐਨਟੇਸ਼ਨ ਪ੍ਰੋਗਰਾਮ ਵੀ ਕੀਤਾ ਜਾ ਰਿਹਾ ਹੈ। ਇਨ੍ਹਾਂ ਪ੍ਰੋਗਰਾਮਾਂ ਤੋ ਇਲਾਵਾ ਇਹ ਟੀਮਾਂ ਪਿੰਡ ਵਾਸੀਆਂ ਵਿੱਚ ਪੀਣ ਵਾਲੇ ਸ਼ੁੱਧ ਪਾਣੀ ਪ੍ਰਤੀ ਵੀ ਜਾਗਰੂਕਤਾ ਪੈਦਾ ਕਰਨਗੀਆਂ।


Comments Off on 85 ਪਿੰਡਾਂ ਦੇ ਲੋਕਾਂ ਨੂੰ ਮਾਰੂ ਰੋਗਾਂ ਤੋਂ ਬਚਾਏਗਾ ਨਹਿਰੀ ਸ਼ੁੱਧ ਪਾਣੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.