ਹਰਿਆਣਾ ਸਰਕਾਰ ਨੇ 2020 ਦੀਆਂ ਛੁੱਟੀਆਂ ਐਲਾਨੀਆਂ !    ਲੋਕ ਕਿਉਂ ਹੁੰਦੇ ਨੇ ਮੋਟਾਪੇ ਦਾ ਸ਼ਿਕਾਰ !    ਉਚੇਰੀ ਸਿੱਖਿਆ ਰੈਸ਼ਨੇਲਾਈਜ਼ੇਸ਼ਨ ਬਾਰੇ ਬੇਤੁਕਾ ਅਭਿਆਸ !    ਗਿਆਨ ਦਾ ਜਮਹੂਰੀਕਰਨ ਅਤੇ ਸੱਤਾ ਤੰਤਰ !    ਜਸਟਿਸ ਮਿਸ਼ਰਾ ਨੇ ਵਕੀਲਾਂ ਤੋਂ ਮੁਆਫ਼ੀ ਮੰਗੀ !    ਬੁਰੂੰਡੀ ’ਚ ਢਿੱਗਾਂ ਡਿੱਗਣ ਕਾਰਨ 35 ਹਲਾਕ !    ਐੱਸਵਾਈਐੱਲ ਦੇ ਮੁੱਦੇ ’ਤੇ ਪੰਜਾਬ ਗੁੰਮਰਾਹ ਕਰ ਰਿਹੈ: ਖੱਟਰ !    ਨਿਰਭਯਾ ਕੇਸ: ਰਾਸ਼ਟਰਪਤੀ ਨੂੰ ਮੁਲਜ਼ਮ ਦੀ ਪਟੀਸ਼ਨ ਖ਼ਾਰਜ ਕਰਨ ਦੀ ਅਪੀਲ !    ਟੀ-20 ਵਿਸ਼ਵ ਕੱਪ ਬਾਰੇ ਕੋਹਲੀ ਨਾਲ ਗੱਲ ਕਰਾਂਗਾ: ਗਾਂਗੁਲੀ !    ਤੇਂਦੁਲਕਰ ਦੇ ਪੱਧਰ ਦਾ ਨਹੀਂ ਵਿਰਾਟ ਕੋਹਲੀ: ਰੱਜ਼ਾਕ !    

‘99 ਫੀਸਦ ਮੁਸਲਮਾਨ ਅਯੁੱਧਿਆ ਫੈਸਲੇ ’ਤੇ ਨਜ਼ਰਸਾਨੀ ਦੇ ਹੱਕ ’ਚ’

Posted On December - 2 - 2019

ਲਖਨਊ, 1 ਦਸੰਬਰ
ਆਲ ਇੰਡੀਆ ਮੁਸਲਿਮ ਪਰਸਨਲ ਲਾਅ ਬੋਰਡ (ਏਆਈਐੱਮਪੀਐੱਲਬੀ) ਨੇ ਅੱਜ ਜ਼ੋਰ ਦੇ ਕੇ ਆਖਿਆ ਕਿ ਮੁਲਕ ਵਿੱਚ ਰਹਿੰਦੇ 99 ਫੀਸਦ ਮੁਸਲਮਾਨ ਸੁਪਰੀਮ ਕੋਰਟ ਵੱਲੋਂ ਅਯੁੱਧਿਆ ਜ਼ਮੀਨ ਵਿਵਾਦ ਮਾਮਲੇ ਵਿੱਚ ਸੁਣਾਏ ਫੈਸਲੇ ਨੂੰ ਇਕਮੱਤ ਨਾਲ ਚੁਣੌਤੀ ਦੇਣ ਦੇ ਹੱਕ ਵਿੱਚ ਹਨ। ਏਆਈਐੱਮਪੀਐੱਲਬੀ, ਜੋ ਇਸ ਮਾਮਲੇ ਵਿੱਚ ਧਿਰ ਨਹੀਂ ਸੀ, ਨੇ ਪਹਿਲਾਂ ਸਿਖਰਲੀ ਅਦਾਲਤ ਦੇ ਫ਼ੈਸਲੇ ਖ਼ਿਲਾਫ਼ 9 ਦਸੰਬਰ ਨੂੰ ਨਜ਼ਰਸਾਨੀ ਪਟੀਸ਼ਨ ਦਾਖ਼ਲ ਕਰਨ ਬਾਰੇ ਕਿਹਾ ਸੀ। ਸੁਪਰੀਮ ਕੋਰਟ ਦੇ ਪੰਜ ਮੈਂਬਰੀ ਸੰਵਿਧਾਨਕ ਬੈਂਚ ਨੇ 9 ਨਵੰਬਰ ਨੂੰ ਸੁਣਾਏ ਫੈਸਲੇ ਵਿੱਚ ਵਿਵਾਦਿਤ ਥਾਂ ’ਤੇ ਮੰਦਿਰ ਦੀ ਉਸਾਰੀ ਲਈ ਟਰੱਸਟ ਸਥਾਪਤ ਕਰਨ ਲਈ ਆਖਿਆ ਸੀ। ਸਾਲ 1992 ਵਿੱਚ ਹਜੂਮ ਨੇ ਇਸ ਵਿਵਾਦਿਤ ਥਾਂ ’ਤੇ ਬਣੀ ਬਾਬਰੀ ਮਸਜਿਦ ਨੂੰ ਢਾਹ ਦਿੱਤਾ ਸੀ।
ਏਆਈਐੱਮਪੀਐੱਲਬੀ ਦੇ ਜਨਰਲ ਸਕੱਤਰ ਮੌਲਾਨਾ ਵਲੀ ਰਹਿਮਾਨੀ ਨੇ ਕਿਹਾ, ‘ਮੁਸਲਮਾਨਾਂ ਨੂੰ ਜੁਡੀਸ਼ਰੀ ’ਤੇ ਪੂਰਾ ਯਕੀਨ ਹੈ, ਇਹੀ ਵਜ੍ਹਾ ਹੈ ਕਿ ਨਜ਼ਰਸਾਨੀ ਪਟੀਸ਼ਨ ਦਾਖਲ ਕੀਤੀ ਗਈ ਸੀ। ਪਰ ਸੁਪਰੀਮ ਕੋਰਟ ਦੇ ਅਯੁੱਧਿਆ ਮਾਮਲੇ ਵਿੱਚ ਫੈਸਲੇ ਮਗਰੋਂ ਇਹ ਯਕੀਨ ਕਮਜ਼ੋਰ ਹੋਇਆ ਹੈ। 99 ਫੀਸਦ ਮੁਸਲਮਾਨ ਨਜ਼ਰਸਾਨੀ ਪਟੀਸ਼ਨ ਦਾਖ਼ਲ ਕਰਨ ਦੇ ਹੱਕ ਵਿੱਚ ਹਨ। ਜੇਕਰ ਇਹ ਸਮਝਿਆ ਜਾਂਦਾ ਹੈ ਕਿ ਭਾਈਚਾਰੇ ਦਾ ਵੱਡਾ ਵਰਗ ਇਸ ਦੇ ਖ਼ਿਲਾਫ ਹੈ, ਤਾਂ ਇਹ ਗ਼ਲਤ ਹੈ।’
-ਪੀਟੀਆਈ


Comments Off on ‘99 ਫੀਸਦ ਮੁਸਲਮਾਨ ਅਯੁੱਧਿਆ ਫੈਸਲੇ ’ਤੇ ਨਜ਼ਰਸਾਨੀ ਦੇ ਹੱਕ ’ਚ’
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.