ਇਕ ਹਫ਼ਤੇ ਲਈ ਦੋ ਦਰਜਨ ਰੇਲ ਗੱਡੀਆਂ ਦੇ ਰੂਟ ਰੱਦ !    ਸਿਨਹਾ ਨੇ ਅਲਵੀ ਦੇ ਫ਼ਿਕਰਾਂ ਦੇ ‘ਸਮਰਥਨ’ ਤੋਂ ਕੀਤਾ ਇਨਕਾਰ !    ਜਲ ਸੈਨਾ ਦਾ ਮਿੱਗ ਹਾਦਸਾਗ੍ਰਸਤ !    ਸਰਕਾਰ ਦੀ ਅਣਦੇਖੀ ਕਾਰਨ ਕਈ ਕਾਲਜਾਂ ਦੇ ਬੰਦ ਹੋਣ ਦੀ ਤਿਆਰੀ !    ਸਰਕਾਰੀ ਵਾਅਦੇ: ਅੱਗੇ-ਅੱਗੇ ਸਰਕਾਰ, ਪਿੱਛੇ-ਪਿੱਛੇ ਬੇਰੁਜ਼ਗਾਰ !    ਮਾੜੀ ਆਰਥਿਕਤਾ ਕਾਰਨ ਸਰਕਾਰ ਦੇ ਵਾਅਦਿਆਂ ਨੂੰ ਨਹੀਂ ਪਿਆ ਬੂਰ !    ਦੁੱਨੇਕੇ ਵਿੱਚ ਪਰਵਾਸੀ ਮਜ਼ਦੂਰ ਜਿਉਂਦਾ ਸੜਿਆ !    ਕਿਲ੍ਹਾ ਰਾਏਪੁਰ ਦੀਆਂ ਖੇਡਾਂ ਅੱਜ ਤੋਂ !    ਕਾਂਗਰਸ ਨੂੰ ਅਗਵਾਈ ਦਾ ਮਸਲਾ ਤੁਰੰਤ ਨਜਿੱਠਣ ਦੀ ਲੋੜ: ਥਰੂਰ !    ਗਰੀਨ ਕਾਰਡ: ਅਮਰੀਕਾ ਵਿੱਚ ਲਾਗੂ ਹੋਿੲਆ ਨਵਾਂ ਕਾਨੂੰਨ !    

ਅਰਨੌਲੀ ਰਜਵਾਹਾ ਪੱਕਾ ਕਰਨ ’ਤੇ ਖਰਚੇ ਜਾਣਗੇ 46 ਕਰੋੜ: ਪ੍ਰਨੀਤ ਕੌਰ

Posted On January - 13 - 2020

ਸਰਬਜੀਤ ਸਿੰਘ ਭੰਗੂ
ਪਟਿਆਲਾ, 12 ਜਨਵਰੀ
ਸੰਸਦ ਮੈਂਬਰ ਪ੍ਰਨੀਤ ਕੌਰ ਨੇ ਕਿਹਾ ਕਿ ਫਸਲਾਂ ਦੀ ਸਿੰਜਾਈ ਲਈ ਨਹਿਰੀ ਪਾਣੀ ਦੀ ਸਪਲਾਈ ’ਚ ਸੁਧਾਰ ਕਰਨ ਦੇ ਮਕਸਦ ਨਾਲ ਅਰਨੌਲੀ ਰਜਵਾਹੇ ਨੂੰ ਪੱਕਾ ਕਰਵਾ ਕੇ ਘਨੌਰ ਤੇ ਸਨੌਰ ਹਲਕੇ ਦੇ 150 ਦੇ ਕਰੀਬ ਪਿੰਡਾਂ ਦੇ ਕਿਸਾਨਾਂ ਨੂੰ ਫਸਲ ਦੀ ਸਿੰਜਾਈ ਲਈ ਪੂਰਾ ਪਾਣੀ ਮੁਹੱਈਆ ਕਰਵਾਇਆ ਜਾਵੇਗਾ। ਇਸ ’ਤੇ 46 ਕਰੋੜ ਰੁਪਏ ਖਰਚ ਹੋਣਗੇ। ਇਹ ਜਾਣਕਾਰੀ ਉਨ੍ਹਾਂ ਨੇ ਇਸ ਖੇਤਰ ਦੇ ਕਿਸਾਨਾਂ ਦੇ ਵਫ਼ਦ ਨਾਲ ਗੱਲਬਾਤ ਕਰਦਿਆਂ ਦਿੱਤੀ। ਉਨ੍ਹਾਂ ਕਿਹਾ ਕਿ ਕਿਸਾਨਾਂ ਵੱਲੋਂ ਅਰਨੌਲੀ ਰਾਜਵਾਹੇ ਨੂੰ ਪੱਕਾ ਕਰਨ ਦੀ ਲੰਮੇ ਸਮੇਂ ਤੋਂ ਕੀਤੀ ਜਾ ਰਹੀ ਮੰਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਵੀਕਾਰ ਕਰ ਲਈ ਹੈ। ਜ਼ਿਕਰਯੋਗ ਹੈ ਕਿ ਇਹ ਰਾਜਵਾਹਾ ਪਟਿਆਲਾ ਜ਼ਿਲ੍ਹੇ ਵਿੱਚੋਂ ਲੰਘਦੀ ਭਾਖੜਾ ਦੀ ਨਰਵਾਣਾ ਬ੍ਰਾਂਚ ਦੇ ਬੁਰਜੀ ਨੰਬਰ 120000 ਤੋਂ ਨਿਕਲਦਾ ਹੈ।
ਸ੍ਰੀਮਤੀ ਪ੍ਰਨੀਤ ਕੌਰ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਦੇ ਆਦੇਸ਼ਾਂ ’ਤੇ ਅਰਨੌਲੀ ਰਜਵਾਹੇ ਲਈ ਤਿਆਰ ਕੀਤੇ ਕਰੀਬ 46 ਕਰੋੜ 30 ਲੱਖ ਰੁਪਏ ਦੇ ਪ੍ਰਾਜੈਕਟ ਦੇ ਪਹਿਲੇ ਫੇਸ ਤਹਿਤ 5 ਕਰੋੜ ਦੀ ਲਾਗਤ ਨਾਲ ਬੁਰਜੀ ਨੰਬਰ 34700 ਤੱਕ ਕੰਕਰੀਟ ਲਾਈਨਿੰਗ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਬਾਕੀ ਰਹਿੰਦਾ ਕੰਮ ਵੀ ਜਲਦੀ ਹੀ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਨਰਵਾਣਾ ਬ੍ਰਾਂਚ ਤੋਂ ਨਿਕਲ ਕੇ ਇਸ ਅਰਨੌਲੀ ਰਜਵਾਹੇ ਦੇ ਹੈੱਡ ’ਤੇ ਡਿਸਚਾਰਜ 176 ਕਿਊਸਕ ਹੈ, ਜੋ ਕਿ ਜ਼ਿਲ੍ਹੇ ਦੇ 71422 ਹੈਕਟੇਅਰ ਰਕਬੇ ਨੂੰ ਸਿੰਜਾਈ ਲਈ ਪਾਣੀ ਮੁਹੱਈਆ ਕਰਵਾਉਂਦਾ ਹੈ। ਪਰ ਇਹ ਰਜਵਾਹਾ ਸਿਸਟਮ 60 ਸਾਲ ਪੁਰਾਣਾ ਅਤੇ ਕੱਚਾ ਹੋਣ ਕਾਰਨ ਆਪਣੀ ਸਮਰੱਥਾ ਅਨੁਸਾਰ ਪਾਣੀ ਨਹੀਂ ਲੈਂਦਾ ਜਿਸ ਕਾਰਨ ਟੇਲ ’ਤੇ ਸਿੰਜਾਈ ਲਈ ਪੂਰਾ ਪਾਣੀ ਨਹੀਂ ਮਿਲਦਾ। ਉਨ੍ਹਾਂ ਦੱਸਿਆ ਕਿ ਇਸ ਰਜਵਾਹੇ ਦੀ ਪੂਰੀ ਕੰਕਰੀਟ ਲਾਈਨਿੰਗ ਲਈ 46 ਕਰੋੜ ਦਾ ਪ੍ਰਾਜੈਕਟ ਪਾਸ ਹੋਇਆ ਹੈ। ਪਹਿਲੇ ਪੜਾਅ ਤਹਿਤ 5 ਕਰੋੜ ਦੀ ਲਾਗਤ ਨਾਲ ਕੰਮ ਸ਼ੁਰੂ ਕਰਵਾ ਦਿੱਤਾ ਗਿਆ ਹੈ ਜਿਸ ਨਾਲ ਘਨੌਰ ਤੇ ਸਨੌਰ ਹਲਕੇ ਦੇ ਕਰੀਬ 150 ਪਿੰਡਾਂ ਦੇ 5535 ਹੈਕਟੇਅਰ ਰਕਬੇ ਨੂੰ ਸਿੰਜਾਈ ਲਈ ਵਾਧੂ ਪਾਣੀ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਅਰਨੌਲੀ ਰਜਵਾਹਾ ਸਿਸਟਮ ਤੋਂ ਲੋਕਾਂ ਨੂੰ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਜਨ ਸਿਹਤ ਵਿਭਾਗ ਨੂੰ ਵੀ 16 ਕਿਊਸਕ ਪਾਣੀ ਦਿੱਤਾ ਜਾਵੇਗਾ।


Comments Off on ਅਰਨੌਲੀ ਰਜਵਾਹਾ ਪੱਕਾ ਕਰਨ ’ਤੇ ਖਰਚੇ ਜਾਣਗੇ 46 ਕਰੋੜ: ਪ੍ਰਨੀਤ ਕੌਰ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.