ਪੋਸਟ-ਮੈਟਰਿਕ ਸਕਾਲਰਸ਼ਿਪ ਦੇ ਭੁਗਤਾਨ ਵਿੱਚ ਪੱਛੜਿਆ ਪੰਜਾਬ !    ਬੱਬਰ ਅਕਾਲੀ ਲਹਿਰ ਦਾ ਸਿਰਜਕ ਕਿਸ਼ਨ ਸਿੰਘ ਗੜਗੱਜ !    ਮਰਦੇ ਦਮ ਤੱਕ ਆਜ਼ਾਦ ਰਹਿਣ ਵਾਲਾ ਚੰਦਰ ਸ਼ੇਖਰ !    ਕਾਰਸੇਵਾ: ਖਡੂਰ ਸਾਹਿਬ ਵਾਲੇ ਮਹਾਂਪੁਰਸ਼ਾਂ ਦੀ ਵਿਕਾਸ ਕਾਰਜਾਂ ਨੂੰ ਦੇਣ !    ਆਰਫ਼ ਕਾ ਸੁਣ ਵਾਜਾ ਰੇ !    ਪੰਜਾਬ ’ਚ ਮਾਫ਼ੀਆ ਅੱਜ ਵੀ ਸਰਗਰਮ !    ਦਿ ਟ੍ਰਿਬਿਊਨ ਐਂਪਲਾਈਜ਼ ਯੂਨੀਅਨ ਦੀ ਚੋਣ ਸਰਬਸੰਮਤੀ ਨਾਲ ਸਿਰੇ ਚੜ੍ਹੀ !    ਕੈਪਟਨ ਦੇ ਓਐੱਸਡੀ ਨੇ ਲੁਧਿਆਣਾ ਦੱਖਣੀ ਤੋਂ ਖਿੱਚੀ ਚੋਣਾਂ ਦੀ ਤਿਆਰੀ !    ਅੱਠਵੀਂ ਦੇ ਪ੍ਰੀਖਿਆ ਕੇਂਦਰ ਬਣੇ ਦੂਰ, ਪਾੜਿ੍ਹਆਂ ਦਾ ਕੀ ਕਸੂਰ !    ਸੁਪਰੀਮ ਕੋਰਟ ਦੇ 6 ਜੱਜਾਂ ਨੂੰ ਸਵਾਈਨ ਫਲੂ !    

‘ਆਪ’ ਆਗੂ ਨੀਨਾ ਮਿੱਤਲ ਨਾਲ ਸਾਈਬਰ ਠੱਗੀ

Posted On January - 14 - 2020

ਪੱਤਰ ਪ੍ਰੇਰਕ
ਪਟਿਆਲਾ, 13 ਜਨਵਰੀ
ਆਮ ਆਦਮੀ ਪਾਰਟੀ (ਆਪ) ਵੱਲੋਂ ਪ੍ਰਨੀਤ ਕੌਰ ਖ਼ਿਲਾਫ਼ ਲੋਕ ਸਭਾ ਚੋਣ ਲੜੀ ਨੀਨਾ ਮਿੱਤਲ ਨਾਲ ਸਾਈਬਰ ਠੱਗਾਂ ਨੇ ਫੋਨ ਰਾਹੀਂ 15,370 ਰੁਪਏ ਦੀ ਠੱਗੀ ਮਾਰੀ ਹੈ। ਨੀਨਾ ਮਿੱਤਲ ਨੇ ਐੱਸਪੀ ਸਿਟੀ ਪਟਿਆਲਾ ਨੂੰ ਸ਼ਿਕਾਇਤ ਦੇ ਕੇ ਠੱਗਾਂ ਦੀ ਗ੍ਰਿਫ਼ਤਾਰੀ ਮੰਗੀ ਹੈ। ਉਨ੍ਹਾਂ ਕਿਹਾ ਕਿ ਹੁਣ ਉਨ੍ਹਾਂ ਦੇ ਪਤੀ, ਬੇਟੀ ਤੇ ਬੇਟੇ ਨੂੰ ਵੀ ਫ਼ੋਨ ਆ ਰਹੇ ਹਨ ਪਰ ਅਜੇ ਤੱਕ ਪੁਲੀਸ ਦੇ ਹੱਥ ਕੁਝ ਨਹੀਂ ਲੱਗਾ। ਆਮ ਆਦਮੀ ਪਾਰਟੀ ਦੀ ਟਰੇਡ ਵਿੰਗ ਪੰਜਾਬ ਦੀ ਪ੍ਰਧਾਨ ਨੀਨਾ ਮਿੱਤਲ ਨੇ ਦੱਸਿਆ ਕਿ ਉਹ ਦਿੱਲੀ ਤੋਂ ਵਾਪਸ ਆ ਰਹੀ ਸੀ ਕਿ ਉਸ ਨੂੰ ਸਾਈਬਰ ਠੱਗ ਦਾ ਫੋਨ ਆਇਆ, ਜਿਸ ਨੇ ਉਸ ਨੂੰ ਕਿਹਾ ਕਿ ਉਨ੍ਹਾਂ ਦਾ ਪੇਅਟੀਐੱਮ ਬੰਦ ਹੋ ਗਿਆ ਹੈ। ਉਸ ਨੇ ਹੋਰ ਕਈ ਗੱਲਾਂ ਕਰ ਕੇ ਉਨ੍ਹਾਂ ਨੂੰ ਉਲਝਾ ਲਿਆ ਅਤੇ ਉਨ੍ਹਾਂ ਦੇ ਓਟੀਪੀ ਦੇ ਪਹਿਲੇ ਚਾਰ ਅੰਕ ਦੱਸ ਦਿੱਤੇ, ਜਿਸ ਕਰਕੇ ਉਨ੍ਹਾਂ ਨੂੰ ਠੱਗ ’ਤੇ ਵਿਸ਼ਵਾਸ ਹੋ ਗਿਆ ਤੇ ਉਨ੍ਹਾਂ ਬਾਕੀ ਤਿੰਨ ਅੰਕ ਵੀ ਠੱਗ ਨੂੰ ਦੱਸ ਦਿੱਤੇ। ਇਸ ਤੋਂ ਕੁਝ ਸਮੇਂ ਬਾਅਦ ਹੀ ਉਨ੍ਹਾਂ ਦੇ ਖਾਤੇ ਵਿਚੋਂ 15,370 ਰੁਪਏ ਉੱਡ ਗਏ।


Comments Off on ‘ਆਪ’ ਆਗੂ ਨੀਨਾ ਮਿੱਤਲ ਨਾਲ ਸਾਈਬਰ ਠੱਗੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.