ਇਕ ਹਫ਼ਤੇ ਲਈ ਦੋ ਦਰਜਨ ਰੇਲ ਗੱਡੀਆਂ ਦੇ ਰੂਟ ਰੱਦ !    ਸਿਨਹਾ ਨੇ ਅਲਵੀ ਦੇ ਫ਼ਿਕਰਾਂ ਦੇ ‘ਸਮਰਥਨ’ ਤੋਂ ਕੀਤਾ ਇਨਕਾਰ !    ਜਲ ਸੈਨਾ ਦਾ ਮਿੱਗ ਹਾਦਸਾਗ੍ਰਸਤ !    ਸਰਕਾਰ ਦੀ ਅਣਦੇਖੀ ਕਾਰਨ ਕਈ ਕਾਲਜਾਂ ਦੇ ਬੰਦ ਹੋਣ ਦੀ ਤਿਆਰੀ !    ਸਰਕਾਰੀ ਵਾਅਦੇ: ਅੱਗੇ-ਅੱਗੇ ਸਰਕਾਰ, ਪਿੱਛੇ-ਪਿੱਛੇ ਬੇਰੁਜ਼ਗਾਰ !    ਮਾੜੀ ਆਰਥਿਕਤਾ ਕਾਰਨ ਸਰਕਾਰ ਦੇ ਵਾਅਦਿਆਂ ਨੂੰ ਨਹੀਂ ਪਿਆ ਬੂਰ !    ਦੁੱਨੇਕੇ ਵਿੱਚ ਪਰਵਾਸੀ ਮਜ਼ਦੂਰ ਜਿਉਂਦਾ ਸੜਿਆ !    ਕਿਲ੍ਹਾ ਰਾਏਪੁਰ ਦੀਆਂ ਖੇਡਾਂ ਅੱਜ ਤੋਂ !    ਕਾਂਗਰਸ ਨੂੰ ਅਗਵਾਈ ਦਾ ਮਸਲਾ ਤੁਰੰਤ ਨਜਿੱਠਣ ਦੀ ਲੋੜ: ਥਰੂਰ !    ਗਰੀਨ ਕਾਰਡ: ਅਮਰੀਕਾ ਵਿੱਚ ਲਾਗੂ ਹੋਿੲਆ ਨਵਾਂ ਕਾਨੂੰਨ !    

ਆਵਾਜਾਈ ਨਿਯਮਾਂ ਬਾਰੇ ਜਾਗਰੂਕਤਾ ਜ਼ਰੂਰੀ: ਟਰੈਫਿਕ ਇੰਚਾਰਜ

Posted On January - 14 - 2020

ਟਰੈਫਿਕ ਇੰਚਾਰਜ ਐੱਸਆਈ ਸਤਨਾਮ ਸਿੰਘ ਡਰਾਈਵਰਾਂ ਨੂੰ ਜਾਗਰੂਕ ਕਰਦੇ ਹੋਏ।

ਪੱਤਰ ਪ੍ਰੇਰਕ
ਬਸੀ ਪਠਾਣਾਂ, 13 ਜਨਵਰੀ
ਜ਼ਿਲ੍ਹਾ ਪੁਲੀਸ ਮੁਖੀ ਅਮਨੀਤ ਕੌਂਡਲ ਦੀ ਅਗਵਾਈ ਹੇਠ ਜ਼ਿਲ੍ਹਾ ਪੁਲੀਸ ਵੱਲੋਂ ਮਨਾਏ ਜਾ ਰਹੇ 31ਵੇਂ ਸੜਕ ਸੁਰੱਖਿਆ ਹਫ਼ਤੇ ਦੇ ਤੀਜੇ ਦਿਨ ਟਰੈਫਿਕ ਇੰਚਾਰਜ ਸਤਨਾਮ ਸਿੰਘ ਨੇ ਆਪਣੀ ਟੀਮ ਨਾਲ ਟਰੱਕ ਯੂਨੀਅਨ ਤੇ ਟੈਂਪੂ ਯੂਨੀਅਨ ਦੇ ਡਰਾਈਵਰਾਂ ਨੂੰ ਆਵਾਜਾਈ ਦੇ ਨਿਯਮਾਂ ਪ੍ਰਤੀ ਜਾਗਰੂਕ ਕੀਤਾ। ਉਨ੍ਹਾਂ ਕਿਹਾ ਕਿ ਸੜਕੀ ਹਾਦਸਿਆਂ ਤੋਂ ਬਚਣ ਲਈ ਸਭ ਤੋਂ ਅਹਿਮ ਹੈ ਕਿ ਵਾਹਨ ਚਾਲਕ ਅਤੇ ਰਾਹਗੀਰ ਆਵਾਜਾਈ ਦੇ ਨਿਯਮਾਂ ਤੋਂ ਜਾਣੂ ਹੋਣ। ਟਰੈਫਿਕ ਨਿਯਮਾਂ ਬਾਰੇ ਜਾਗਰੂਕਤਾ ਦੀ ਘਾਟ ਹੀ ਬਹੁਤੀ ਵਾਰ ਸੜਕ ਹਾਦਸਿਆਂ ਦਾ ਕਾਰਨ ਬਣਦੀ ਹੈ। ਇਸੇ ਲਈ ਟਰੈਫਿਕ ਜਾਗਰੂਕਤਾ ਹਫ਼ਤੇ ਤਹਿਤ ਅੱਜ ਉਪਰਾਲਾ ਕਰਦੇ ਹੋਏ ਲੋਕਾਂ ਨੂੰ ਆਵਾਜਾਈ ਨਿਯਮਾਂ ਤੋਂ ਜਾਣੂ ਕਰਾਇਆ ਗਿਆ। ਸਤਨਾਮ ਸਿੰਘ ਨੇ ਕਿਹਾ ਕਿ ਨਸ਼ੇ ਅਤੇ ਡਰਾਈਵਿੰਗ ਦਾ ਕੋਈ ਮੇਲ ਨਹੀਂ ਹੈ ਇਸ ਕਰਕੇ ਕਦੇ ਵੀ ਨਸ਼ਾ ਕਰਕੇ ਵਾਹਨ ਨਾ ਚਲਾਓ ਕਿਉਂਕਿ ਇਸ ਨਾਲ ਆਪਣੀ ਅਤੇ ਕਿਸੇ ਬੇਕਸੂਰ ਦੀ ਜਾਨ ਜਾ ਸਕਦੀ ਹੈ।


Comments Off on ਆਵਾਜਾਈ ਨਿਯਮਾਂ ਬਾਰੇ ਜਾਗਰੂਕਤਾ ਜ਼ਰੂਰੀ: ਟਰੈਫਿਕ ਇੰਚਾਰਜ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.