ਪੋਸਟ-ਮੈਟਰਿਕ ਸਕਾਲਰਸ਼ਿਪ ਦੇ ਭੁਗਤਾਨ ਵਿੱਚ ਪੱਛੜਿਆ ਪੰਜਾਬ !    ਬੱਬਰ ਅਕਾਲੀ ਲਹਿਰ ਦਾ ਸਿਰਜਕ ਕਿਸ਼ਨ ਸਿੰਘ ਗੜਗੱਜ !    ਮਰਦੇ ਦਮ ਤੱਕ ਆਜ਼ਾਦ ਰਹਿਣ ਵਾਲਾ ਚੰਦਰ ਸ਼ੇਖਰ !    ਕਾਰਸੇਵਾ: ਖਡੂਰ ਸਾਹਿਬ ਵਾਲੇ ਮਹਾਂਪੁਰਸ਼ਾਂ ਦੀ ਵਿਕਾਸ ਕਾਰਜਾਂ ਨੂੰ ਦੇਣ !    ਆਰਫ਼ ਕਾ ਸੁਣ ਵਾਜਾ ਰੇ !    ਪੰਜਾਬ ’ਚ ਮਾਫ਼ੀਆ ਅੱਜ ਵੀ ਸਰਗਰਮ !    ਦਿ ਟ੍ਰਿਬਿਊਨ ਐਂਪਲਾਈਜ਼ ਯੂਨੀਅਨ ਦੀ ਚੋਣ ਸਰਬਸੰਮਤੀ ਨਾਲ ਸਿਰੇ ਚੜ੍ਹੀ !    ਕੈਪਟਨ ਦੇ ਓਐੱਸਡੀ ਨੇ ਲੁਧਿਆਣਾ ਦੱਖਣੀ ਤੋਂ ਖਿੱਚੀ ਚੋਣਾਂ ਦੀ ਤਿਆਰੀ !    ਅੱਠਵੀਂ ਦੇ ਪ੍ਰੀਖਿਆ ਕੇਂਦਰ ਬਣੇ ਦੂਰ, ਪਾੜਿ੍ਹਆਂ ਦਾ ਕੀ ਕਸੂਰ !    ਸੁਪਰੀਮ ਕੋਰਟ ਦੇ 6 ਜੱਜਾਂ ਨੂੰ ਸਵਾਈਨ ਫਲੂ !    

ਇੱਕ-ਰੋਜ਼ਾ ਇਲੈਕਟਰੋਲ ਲਿਟਰੇਸੀ ਵਰਕਸ਼ਾਪ

Posted On January - 14 - 2020

ਵਰਕਸ਼ਾਪ ਦੀ ਪ੍ਰਧਾਨਗੀ ਕਰਦੇ ਹੋਏ ਐੱਸਡੀਐੱਮ। -ਫੋਟੋ: ਮਿੱਠਾ

ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 13 ਜਨਵਰੀ
ਵਿਦਿਆਰਥੀਆਂ ਨੂੰ ਵੋਟ ਬਣਾਉਣ ਤੇ ਉਸ ਦੇ ਇਸਤੇਮਾਲ ਸਬੰਧੀ ਜਾਗਰੂਕ ਕਰਨ ਲਈ ਸਕੂਲਾਂ ਤੇ ਕਾਲਜਾਂ ਵਿੱਚ ਵੋਟਰ ਲਿਟਰੇਸੀ ਕਲੱਬ ਬਣਾਏ ਜਾਣਗੇ ਤਾਂ ਜੋ ਵੱਧ ਤੋਂ ਵੱਧ ਨੌਜਵਾਨ ਆਪਣੀ ਵੋਟ ਬਣਵਾ ਸਕਣ। ਇਹ ਜਾਣਕਾਰੀ ਐੱਸਡੀਐੱਮ ਫ਼ਤਹਿਗੜ੍ਹ ਸਾਹਿਬ-ਕਮ-ਚੋਣਕਾਰ ਰਜਿਸਟਰੇਸ਼ਨ ਅਫ਼ਸਰ ਡਾ. ਸੰਜੀਵ ਕੁਮਾਰ ਨੇ ਆਪਣੇ ਦਫ਼ਤਰ ਵਿਚ ਲਗਾਈ ਗਈ ਇੱਕ ਰੋਜ਼ਾ ਇਲੈਕਟਰੋਲ ਲਿਟਰੇਸੀ ਵਰਕਸ਼ਾਪ ਵਰਕਸ਼ਾਪ ਨੂੰ ਸੰਬੋਧਨ ਕਰਦਿਆਂ ਦਿੱਤੀ। ਉਨ੍ਹਾਂ ਕਿਹਾ ਕਿ ਵੋਟ ਬਣਾਉਣਾ ਤੇ ਉਸ ਦੀ ਸਹੀ ਵਰਤੋਂ ਕਰਨਾ ਹਰੇਕ ਨਾਗਰਿਕ ਦਾ ਸੰਵਿਧਾਨਕ ਹੱਕ। ਇਸ ਵਰਕਸ਼ਾਪ ਵਿੱਚ ਏਸੀ ਲੈਵਲ ਮਾਸਟਰ ਟਰੇਨਰਾਂ ਨੇ ਜ਼ਿਲ੍ਹਾ ਲੈਵਲ ਮਾਸਟਰ ਟਰੇਨਰਾਂ ਨੂੰ ਸਿਖਲਾਈ ਵੀ ਦਿੱਤੀ ਗਈ। ਵਰਕਸ਼ਾਪ ਦੌਰਾਨ ਜ਼ਿਲ੍ਹਾ ਲੈਵਲ ਮਾਸਟਰ ਟਰੇਨਰਾਂ ਨੂੰ ਮਤਦਾਨ ਸਬੰਧੀ ਸਾਰੇ ਪਹਿਲੂਆਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਗਈ। ਇਸ ਟਰੇਨਿੰਗ ਵਰਕਸ਼ਾਪ ਵਿੱਚ ਤਹਿਸੀਲਦਾਰ ਫ਼ਤਹਿਗੜ੍ਹ ਸਾਹਿਬ ਗੁਰਜਿੰਦਰ ਸਿੰਘ, ਕਰਨਵੀਰ ਸਿੰਘ, ਈਸ਼ਵਰ ਦਾਸ ਲੈਕਚਰਾਰ ਇੰਗਲਿਸ਼, ਪ੍ਰਿੰਸੀਪਲ ਮੂਲੇਪੁਰ ਰਾਜੇਸ਼ ਵਰਮਾ, ਬਿਕਰਮਜੀਤ ਸਿੰਘ, ਚੋਣ ਕਾਨੂੰਗੋ ਰਾਜਪਾਲ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਮੌਜੂਦ ਸਨ।


Comments Off on ਇੱਕ-ਰੋਜ਼ਾ ਇਲੈਕਟਰੋਲ ਲਿਟਰੇਸੀ ਵਰਕਸ਼ਾਪ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.