ਜੰਨਤ ਕਿਵੇਂ ਬਣ ਰਿਹੈ ਦੋਜ਼ਖ !    ਪੰਜਾਬ ’ਚ ਬਿਜਲੀ ਮਹਿੰਗੀ ਕਿਉਂ? !    ਜ਼ਮਾਨੇ ਨੇ ਮਾਰੇ ਜਵਾਂ ਕੈਸੇ ਕੈਸੇ... !    ਟੈਸਟ ਟੀਮ ਦੇ ਐਲਾਨ ਤੋਂ ਪਹਿਲਾਂ ਇਸ਼ਾਂਤ ਜ਼ਖ਼ਮੀ !    ਸੁਪਰੀਮ ਕੋਰਟ ਵਲੋਂ ਜਸਟਿਸ ਵਰਮਾ ਕਮੇਟੀ ਦੀ ਰਿਪੋਰਟ ਬਾਰੇ ਕੇਂਦਰ ਨੂੰ ਨੋਟਿਸ !    ਅਲਾਹਾਬਾਦ ਦਾ ਨਾਮ ਬਦਲਣ ਦੇ ਮਾਮਲੇ ’ਚ ਯੂਪੀ ਸਰਕਾਰ ਨੂੰ ਨੋਟਿਸ !    ਦਿੱਲੀ ਚੋਣਾਂ: ਕਾਂਗਰਸ ਵਲੋਂ ਕੇਜਰੀਵਾਲ ਵਿਰੁਧ ਸਭਰਵਾਲ ਨੂੰ ਟਿਕਟ !    ਚੀਫ ਖਾਲਸਾ ਦੀਵਾਨ ਵੱਲੋਂ 64 ਨਵੇਂ ਮੈਂਬਰ ਨਾਮਜ਼ਦ !    ਕੈਪਟਨ ਵੱਲੋਂ ਐੱਨਐੱਚਏਆਈ ਦੇ ਚੇਅਰਮੈਨ ਨਾਲ ਮੁਲਾਕਾਤ !    ਕਾਂਗਰਸ ਵੱਲੋਂ ਪਾਰਟੀ ਸ਼ਾਸਿਤ ਰਾਜਾਂ ਲਈ ਕਮੇਟੀਆਂ ਗਠਿਤ !    

ਏਐੱਮਯੂ ਦੇ ਵੀਸੀ ਨੇ ਸਰਕਾਰ ਤੋਂ ਵਧੇਰੇ ਸੁਰੱਖਿਆ ਮੰਗੀ

Posted On January - 13 - 2020

ਅਲੀਗੜ੍ਹ (ਯੂਪੀ), 12 ਜਨਵਰੀ
ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਤਾਰਿਕ ਮਨਸੂਰ ਨੇ ਅੱਜ ਗ਼ੈਰ-ਸਮਾਜੀ ਅਨਸਰਾਂ ਤੇ ਬਾਹਰੀ ਵਿਅਕਤੀਆਂ ਤੋਂ ਧਮਕੀਆਂ ਮਿਲਣ ਦਾ ਦਾਅਵਾ ਕਰਦਿਆਂ ਸੂਬਾ ਅਧਿਕਾਰੀਆਂ ਤੋਂ ਆਪਣੇ ਤੇ ਆਪਣੇ ਪਰਿਵਾਰ ਲਈ ਵਧੇਰੇ ਸੁਰੱਖਿਆ ਦੀ ਮੰਗ ਕੀਤੀ ਹੈ। ਜ਼ਿਕਰਯੋਗ ਹੈ ਕਿ ਸੀਏਏ ਖ਼ਿਲਾਫ਼ ਰੋਸ ਮੁਜ਼ਾਹਰੇ ਦੌਰਾਨ ਪੁਲੀਸ ਨਾਲ ਹੋਈ ਝੜਪ ਤੋਂ ਬਾਅਦ ਏਐੱਮਯੂ 16 ਦਸੰਬਰ ਨੂੰ ਬੰਦ ਕਰ ਦਿੱਤੀ ਗਈ ਸੀ ਤੇ ਉਸ ਤੋਂ ਬਾਅਦ ਹੁਣ 13 ਜਨਵਰੀ ਨੂੰ ਯੂਨੀਵਰਸਿਟੀ ਮੁੜ ਖੁੱਲ੍ਹ ਰਹੀ ਹੈ। ਸੂਤਰਾਂ ਅਨੁਸਾਰ ਵੀਸੀ ਨੇ ਡੀਜੀਪੀ ਤੇ ਗ੍ਰਹਿ ਸਕੱਤਰ ਸਮੇਤ ਸੂਬਾਈ ਅਧਿਕਾਰੀਆਂ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਯੂਨੀਵਰਸਿਟੀ ’ਚੋਂ ਕੱਢੇ ਗਏ ਵਿਦਿਆਰਥੀਆਂ ਸਮੇਤ ਕੁਝ ਗ਼ੈਰ-ਸਮਾਜੀ ਅਨਸਰਾਂ ਤੇ ਬਾਹਰੀ ਵਿਅਕਤੀਆਂ ਤੋਂ ਉਨ੍ਹਾਂ ਨੂੰ ਧਮਕੀਆਂ ਮਿਲ ਰਹੀਆਂ ਹਨ। ਇਸ ਲਈ ਉਨ੍ਹਾਂ ਨੂੰ ਤੇ ਉਸ ਦੇ ਪਰਿਵਾਰ ਨੂੰ ਵਧੇਰੇ ਸੁਰੱਖਿਆ ਦਿੱਤੀ ਜਾਵੇ। ਵੀਸੀ ਨੇ ਕਿਹਾ ਕਿ ਜੇਕਰ ਵਿਦਿਆਰਥੀ ਆਪਣੇ ਜਮਹੂਰੀ ਹੱਕਾਂ ਲਈ ਕਿਸੇ ਵੀ ਕਾਨੂੰਨ ਖ਼ਿਲਾਫ਼ ਸ਼ਾਂਤਮਈ ਮੁਜ਼ਾਹਰਾ ਕਰਦੇ ਹਨ ਤਾਂ ਉਨ੍ਹਾਂ ਨੂੰ ਕੋਈ ਪ੍ਰੇਸ਼ਾਨੀ ਨਹੀਂ ਹੈ। ਉਨ੍ਹਾਂ ਨੂੰ ਚਿੰਤਾ ਉਨ੍ਹਾਂ ਲੋਕਾਂ ਦੀ ਹੈ ਜੋ ਵਿਦਿਆਰਥੀਆਂ ਨਾਲ ਉਲਝਦੇ ਹਨ ਤੇ ਸ਼ਾਂਤੀਮਈ ਮੁਜ਼ਾਹਰੇ ਨੂੰ ਹਿੰਸਕ ਰੰਗ ਦਿੰਦੇ ਹਨ। ਏਐੱਮਯੂ ਦੇ ਬੁਲਾਰੇ ਸ਼ੈਫੀ ਕਿਦਵਈ ਨੇ ਕਿਹਾ ਕਿ ਵੀਸੀ ਨੇ ਕੈਂਪਸ ਤੋਂ ਬਾਹਰੀ ਵਿਅਕਤੀਆਂ ਤੋਂ ਡਰ ਜ਼ਾਹਿਰ ਕੀਤਾ ਹੈ ਅਤੇ ਉਨ੍ਹਾਂ ਵਿਦਿਆਰਥੀਆਂ ਦਾ ਕੋਈ ਜ਼ਿਕਰ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਵੀਸੀ ਨੂੰ ਆਪਣੇ ਵਿਦਿਆਰਥੀਆਂ ਤੋਂ ਕੋਈ ਡਰ ਨਹੀਂ ਹੈ ਕਿਉਂਕਿ ਉਹ ਉਨ੍ਹਾਂ ਦੇ ਬੱਚਿਆਂ ਵਾਂਗ ਹਨ। –ਪੀਟੀਆਈ


Comments Off on ਏਐੱਮਯੂ ਦੇ ਵੀਸੀ ਨੇ ਸਰਕਾਰ ਤੋਂ ਵਧੇਰੇ ਸੁਰੱਖਿਆ ਮੰਗੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.